
ਪੰਜਾਬ ਸਰਕਾਰ ਵੱਲੋਂ ਪੰਜਾਬ ਨਗਰ ਕੌਂਸਲ ਦੀਆਂ ਚੋਣਾਂ ਨੂੰ ਟਾਲਣ ਦੇ ਆਸਾਰ ਦਿਖਾਈ ਦੇ ਰਹੇ ਹਨ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਨਗਰ ਕੌਂਸਲ ਦੀਆਂ ਚੋਣਾਂ ਨੂੰ ਟਾਲਣ ਦੇ ਆਸਾਰ ਦਿਖਾਈ ਦੇ ਰਹੇ ਹਨ। ਇਸੇ ਦੌਰਾਨ ਪੰਜਾਬ ਦੀਆਂ 102 ਨਗਰ ਕੌਂਸਲਾਂ-ਨਗਰ ਪੰਚਾਇਤਾਂ ਵਿਚ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਦਾ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨਗਰ ਕੌਂਸਲਾਂ ਦੀ ਵਾਰਡਬੱਦੀ ਅਤੇ ਵੋਟਾਂ ਦੀ ਸੁਧਾਈ ਲਈ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਲੱਗ ਸਕਦਾ ਹੈ ਜਦਕਿ ਪੰਜਾਬ ਸਰਕਾਰ ਨੇ ਇਸ ਪਾਸੇ ਕੋਈ ਜ਼ਿਆਦਾ ਵਿਕਾਸ ਨਹੀਂ ਕੀਤਾ ਹੈ।
Punjab govt
ਦੱਸਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨਗਰ ਕੌਂਸਲ ਦੀਆਂ ਚੋਣਾਂ ਟਾਲਣ ਦੇ ਰੌਂਅ ਵਿਚ ਹੈ। ਇਸ ਦਾ ਕਾਰਨ ਹੈ ਕਿ ਵਿਕਾਸ ਦੇ ਮਾਮਲੇ ਵਿਚ ਸੂਬਾ ਸਰਕਾਰ ਸ਼ਹਿਰੀ ਖੇਤਰ ਵਿਚ ਕਿਤੇ ਵੀ ਵਿਕਾਸ ਨਹੀਂ ਕਰ ਸਕੀ। ਵਿਧਾਇਕਾਂ ਵੱਲੋਂ ਸਰਕਾਰ ਨੂੰ ਕੁਝ ਸਮੇਂ ਲਈ ਚੋਣਾਂ ਟਾਲਣ ਦਾ ਸੁਝਾਅ ਦਿੱਤਾ ਗਿਆ ਹੈ।
Sunil Jakhar
ਦੱਸ ਦਈਏ ਕਿ ਪੰਜਾਬ ਸਰਕਾਰ ਤਿੰਨ ਸਾਲ ਦਾ ਕਾਰਜਕਾਲ ਪੂਰਾ ਕਰਨ ਜਾ ਰਹੀ ਹੈ। ਵਿਧਾਇਕ ਸਰਕਾਰ ਕੋਲੋਂ ਸ਼ਹਿਰਾਂ ਲਈ ਫੰਡ ਦੀ ਮੰਗ ਕਰ ਰਹੇ ਹਨ। ਫਰਵਰੀ ਮਹੀਨੇ ਵਿਚ 102 ਨਗਰ ਕੌਂਸਲਾਂ-ਨਗਰ ਪੰਚਾਇਤਾਂ ਦੀ ਮਿਆਦ ਖਤਮ ਹੋਣ ਜਾ ਰਹੀ ਹੈ ਅਤੇ ਇਹਨਾਂ ‘ਤੇ ਹੁਣ ਤੱਕ ਅਕਾਲੀ ਦਲ ਅਤੇ ਭਾਜਪਾ ਗਠਜੋੜ ਕਾਬਜ਼ ਹੈ।
Brahm Mohindra
ਸਰਕਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਸਲਾਹ ਤੋਂ ਬਾਅਦ ਹੀ ਇਹਨਾਂ ਚੋਣਾਂ ਬਾਰੇ ਆਖਰੀ ਫੈਸਲਾ ਲਵੇਗੀ। ਇਸ ਦੇ ਨਾਲ ਹੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਨਗਰ ਕੌਂਸਲ ਚੋਣਾਂ ਸਮੇਂ ਸਿਰ ਨਾ ਹੋਣ ‘ਤੇ ਚਿੰਤਾ ਜ਼ਾਹਿਰ ਕੀਤੀ ਹੈ। ਉਹਨਾਂ ਕਿਹਾ ਕਿ ਹਲਾਤਾਂ ਮੁਤਾਬਕ ਇਹ ਫੈਸਲਾ ਲਿਆ ਜਾਵੇਗਾ ਅਤੇ ਪਾਰਟੀ ਪ੍ਰਧਾਨ ਕੋਲੋਂ ਵੀ ਇਸ ਸਬੰਧੀ ਸਲਾਹ ਮੰਗੀ ਜਾਵੇਗੀ।