
ਇਹ ਵਿਵਾਦ ਐਸ. ਜੀ. ਪੀ. ਸੀ. ਮੈਂਬਰਾਂ ਦੀ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ 'ਚ ਮੁਲਾਕਾਤ ਦੌਰਾਨ ਚਰਚਿਤ ਹੋਈ ਤਸਵੀਰ ਨੂੰ ਲੈ ਕੇ ਖੜਾ ਹੋਇਆ ਹੈ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹਤਿਆ ਦੇ ਮਾਮਲੇ 'ਚ ਪਟਿਆਲਾ ਦੀ ਜੇਲ 'ਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵਿਵਾਦ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ।
Gobind Singh Longowal
ਇਹ ਵਿਵਾਦ ਐਸ. ਜੀ. ਪੀ. ਸੀ. ਮੈਂਬਰਾਂ ਦੀ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ 'ਚ ਮੁਲਾਕਾਤ ਦੌਰਾਨ ਚਰਚਿਤ ਹੋਈ ਤਸਵੀਰ ਨੂੰ ਲੈ ਕੇ ਖੜਾ ਹੋਇਆ ਹੈ। ਇਸ ਤਸਵੀਰ ਦੇ ਚਰਚਿਤ ਹੋਣ ਤੋਂ ਬਾਅਦ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਖ਼ਤ ਨੋਟਿਸ ਲਿਆ ਹੈ। ਰੰਧਾਵਾ ਨੇ ਪ੍ਰਿੰਸੀਪਲ ਸਕੱਤਰ ਜੇਲ ਨੂੰ ਪੱਤਰ ਲਿਖ ਕੇ ਇਸ ਦਾ ਜਵਾਬ ਮੰਗਿਆ ਹੈ।
Balwant Singh Rajoana
ਰੰਧਾਵਾ ਨੇ ਜੇਲ 'ਚ ਮੋਬਾਈਲ ਜਾਣ 'ਤੇ ਇਤਰਾਜ਼ ਪ੍ਰਗਟਾਇਆ ਹੈ। ਰੰਧਾਵਾ ਨੇ ਕਿਹਾ ਕਿ ਨਿਯਮਾਂ ਮੁਤਾਬਕ ਨਾ ਤਾਂ ਜੇਲ ਅੰਦਰ ਮੋਬਾਈਲ ਜਾ ਸਕਦਾ ਹੈ ਅਤੇ ਨਾ ਹੀ ਜੇਲ 'ਚ ਤਸਵੀਰ ਖਿੱਚੀ ਜਾ ਸਕਦੀ ਹੈ।