ਹੁਸ਼ਿਆਰਪੁਰ ਚੰਡੀਗੜ੍ਹ ਰੋਡ ਜਾਮ
Published : Jan 8, 2020, 11:15 am IST
Updated : Apr 9, 2020, 8:12 pm IST
SHARE ARTICLE
File
File

ਪੁਰਸ਼ਾਂ ਦੇ ਨਾਲ ਔਰਤਾਂ ਵੀ ਵੱਡੀ ਗਿਣਤੀ 'ਚ ਸ਼ਾਮਲ

ਹੁਸ਼ਿਆਰਪੁਰ- ਸੂਬੇ ਦੇ ਵੱਖ-ਵੱਖ ਸੰਗਠਨਾਂ ਅਤੇ ਜੱਥੇਬੰਦੀਆਂ ਵਲੋਂ ਅੱਜ 'ਭਾਰਤ ਬੰਦ' ਦੇ ਸੱਦੇ 'ਤੇ ਹੁਸ਼ਿਆਰਪੁਰ 'ਚ ਸੀਟੂ ਦੇ ਵਰਕਰਾਂ ਵਲੋਂ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ ਗਿਆ। ਸੀਟੂ ਦੇ ਸਾਰੇ ਵਰਕਰ ਅੱਜ ਸਵੇਰੇ ਹੁਸ਼ਿਆਰਪੁਰ ਬੱਸ ਅੱਡੇ 'ਤੇ ਬੱਸਾਂ ਰੋਕਣ ਲਈ ਆਏ ਸਨ ਪਰ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਰੋਡ ਜਾਮ ਕਰਨ ਦਾ ਫੈਸਲਾ ਲੈਣਾ ਪਿਆ। ਪ੍ਰਦਰਸ਼ਨ ਦੌਰਾਨ ਪੁਰਸ਼ਾਂ ਦੇ ਨਾਲ-ਨਾਲ ਔਰਤਾਂ ਵੀ ਵੱਡੀ ਗਿਣਤੀ 'ਚ ਸ਼ਾਮਲ ਹਨ।

ਅੱਜ ਸਰਕਾਰ ਦੀਆਂ 'ਲੋਕ ਵਿਰੋਧੀ' ਨੀਤੀਆਂ ਖਿਲਾਫ 10 ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ 'ਚ ਤਕਰੀਬਨ 25 ਕਰੋੜ ਲੋਕ ਹਿੱਸਾ ਲੈਣਗੇ। ਇਨ੍ਹਾਂ ਟਰੇਡ ਯੂਨੀਅਨਾਂ ਸਣੇ ਕਈ ਬੈਂਕਿੰਗ ਯੂਨੀਅਨਾਂ ਅਤੇ ਫੈਡਰੇਸ਼ਨਾਂ ਨੇ ਪਿਛਲੇ ਸਾਲ ਸਤੰਬਰ ਵਿਚ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਇਸ ਹੜਤਾਲ ਦੌਰਾਨ, ਸਰਵਜਨਕ ਟ੍ਰਾਂਸਪੋਰਟ, ਦੁੱਧ ਅਤੇ ਸਬਜ਼ੀਆਂ ਤੋਂ ਇਲਾਵਾ ਨੈੱਟਬੈਂਕਿੰਗ, ਏ.ਟੀ.ਐਮ., ਫੰਡ ਟਰਾਂਸਫਰ ਵਰਗੀਆਂ ਸੇਵਾਵਾਂ ਵੀ ਪ੍ਰਭਾਵਤ ਹੋ ਸਕਦੀਆਂ ਹਨ। ਬੈਂਕ ਨੇ ਹੜਤਾਲ ਅਤੇ ਇਸ ਨਾਲ ਉਨ੍ਹਾਂ ਦੀਆਂ ਸੇਵਾਵਾਂ 'ਤੇ ਪੈਣ ਵਾਲੇ ਅਸਰ ਬਾਰੇ ਸ਼ੇਅਰ ਬਜ਼ਾਰ ਨੂੰ ਸੂਚਿਤ ਕਰ ਦਿੱਤਾ ਹੈ।

10 ਕੇਂਦਰੀ ਟਰੇਡ ਯੂਨੀਅਨਾਂ ਇੰਟਕ, ਏਟਕ, ਐਚਐਮਐਸ, ਸੀਟੂ, ਏਆਈਯੂਟੀਯੂਸੀ, ਟੀਯੂਸੀਸੀ, ਸੇਵਾ, ਏਆਈਸੀਟੀਯੂ, ਐਲਪੀਐਫ ਅਤੇ ਯੂਟੀਯੂਸੀ ਨੇ ਸੋਮਵਾਰ ਨੂੰ ਇੱਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਦੇਸ਼ ਵਿਆਪੀ ਹੜਤਾਲ 'ਚ ਘੱਟੋ ਘੱਟ 25 ਕਰੋੜ ਲੋਕਾਂ ਦੇ ਹਿੱਸਾ ਲੈਣ ਦੀ ਉਮੀਦ ਹੈ। ਸਰਕਾਰ ਕੋਲ ਮਜ਼ਦੂਰ ਵਿਰੋਧੀ, ਲੋਕ ਵਿਰੋਧੀ ਅਤੇ ਦੇਸ਼ ਵਿਰੋਧੀ ਨੀਤੀਆਂ ਨੂੰ ਵਾਪਸ ਲੈਣ ਦੀ ਮੰਗ ਕਰੇਗੀ।

ਬਿਆਨ ਵਿਚ ਕਿਹਾ ਗਿਆ ਹੈ ਕਿ ਕਿਰਤ ਮੰਤਰਾਲੇ ਨੇ 2 ਜਨਵਰੀ 2020 ਨੂੰ ਮੀਟਿੰਗ ਬੁਲਾਈ ਸੀ ਪਰ ਵਿਭਾਗ ਹੁਣ ਤੱਕ ਮਜ਼ਦੂਰਾਂ ਦੀ ਕਿਸੇ ਮੰਗ 'ਤੇ ਕੋਈ ਭਰੋਸਾ ਦੇਣ 'ਚ ਅਸਫਲ ਰਿਹਾ ਹੈ।ਇਸ ਤੋਂ ਇਲਾਵਾ ਵਧੀ ਫੀਸ ਅਤੇ ਸਿੱਖਿਆ ਦੇ ਵਪਾਰੀਕਰਨ ਵਿਰੁੱਧ 60 ਵਿਦਿਆਰਥੀ ਸੰਗਠਨ ਅਤੇ ਕੁਝ ਯੂਨੀਵਰਸਿਟੀ ਅਧਿਕਾਰੀ ਵੀ  ਹੜਤਾਲ ਵਿਚ ਸ਼ਾਮਲ ਹੋ ਸਕਦੇ ਹਨ।

ਟ੍ਰੇਡ ਯੂਨੀਅਨਾਂ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਖੇ ਹੋਈ ਹਿੰਸਾ ਅਤੇ ਹੋਰ ਯੂਨੀਵਰਸਿਟੀ ਕੈਂਪਸ 'ਚ ਵਾਪਰੀਆਂ ਅਜਿਹੀਆਂ ਘਟਨਾਵਾਂ ਦੀ ਨਿੰਦਾ ਕੀਤੀ ਹੈ। ਉਨ੍ਹਾਂ ਜੁਲਾਈ 2015 ਤੋਂ ਲੈ ਕੇ ਇਕ ਵੀ ਭਾਰਤੀ ਲੇਬਰ ਕਾਨਫ਼ਰੰਸ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਇਸ ਦੇ ਨਾਲ ਹੀ ਇਸ ਨੇ ਕਿਰਤ ਕਾਨੂੰਨਾਂ ਦੇ ਜ਼ਾਬਤੇ ਬਣਾਉਣ ਅਤੇ ਜਨਤਕ ਖੇਤਰ ਦੇ ਕਾਰਜਾਂ ਦਾ ਨਿੱਜੀਕਰਨ ਕਰਨ ਦਾ ਵੀ ਵਿਰੋਧ ਕੀਤਾ ਹੈ

ਕੇਂਦਰ ਸਰਕਾਰ ਨੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ 8 ਜਨਵਰੀ ਦੀ ਹੜਤਾਲ ਵਿਚ ਜੇ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਨਤੀਜੇ ਭੁਗਤਣੇ ਪੈਣਗੇ। ਕਿਰਤ ਮੰਤਰਾਲਾ ਨੇ ਕਿਹਾ ਕਿ ਐਸੋਸੀਏਸ਼ਨ ਜਾਂ ਯੂਨੀਅਨ ਬਣਾਉਣ ਦਾ ਅਧਿਕਾਰ ਮੁਲਾਜ਼ਮਾਂ ਨੂੰ ਹੜਤਾਲ ਕਰਨ ਦਾ ਹੱਕ ਨਹੀਂ ਦਿੰਦਾ। ਉਕਤ ਹੁਕਮ ਕੇਂਦਰੀ ਸਨਅਤੀ ਸੁਰੱਖਿਆ ਫੋਰਸ ਨੂੰ ਵੀ ਭੇਜਿਆ ਗਿਆ ਹੈ। ਉਸ ਨੂੰ ਸਖ਼ਤ ਨਿਗਰਾਨੀ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement