300 ਟਰੈਕਟਰਾਂ ਨਾਲ ਆਦਮਪੁਰ ਤੋਂ ਹੋਸ਼ਿਆਰਪੁਰ ਤਕ ਰੋਸ ਰੈਲੀ
Published : Jan 8, 2021, 12:38 am IST
Updated : Jan 8, 2021, 12:38 am IST
SHARE ARTICLE
image
image

300 ਟਰੈਕਟਰਾਂ ਨਾਲ ਆਦਮਪੁਰ ਤੋਂ ਹੋਸ਼ਿਆਰਪੁਰ ਤਕ ਰੋਸ ਰੈਲੀ

ਆਦਮਪੁਰ, 7 ਜਨਵਰੀ (ਪ੍ਰਸ਼ੋਤਮ) : ਕਿਸਾਨਾਂ ਵਲੋਂ ਪਿਛਲੇ ਕਾਫੀ ਸਮੇਂ ਤੋਂ ਕੇਂਦਰ ਸਰਕਾਰ ਦੁਆਰਾ ਖੇਤੀ ਆਰਡੀਨੈਂਸ ਬਿਲ ਪਾਸ ਕੀਤੇ ਜਾਣ ਤੋਂ ਬਾਅਦ ਪੂਰੇ ਭਾਰਤ ਵਿਚ ਵਿਰੋਧ ਜਾਰੀ ਹੈ। ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਦਿੱਲੀ ਵਿਚ ਪਿਛਲੇ ਕਈ ਦਿਨਾਂ ਤੋਂ ਕੇਂਦਰ ਸਰਕਾਰ ਵਿਰੁਧ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 
ਇਸੇ ਲੜੀ ਵਿਚ ਵੀਰਵਾਰ ਨੂੰ ਸਵੇਰੇ ਕਰੀਬ 11 ਵਜੇ ਆਦਮਪੁਰ ਤੋਂ ਸ਼ੁਰੂ ਹੋ ਕੇ ਟਰੈਕਟਰ ਰੈਲੀ ਕਠਾਰ, ਮਡਿਆਲਾ, ਨਸਰਾਲਾ, ਸਿੰਗੜੀਆਲਾ, ਹੁਸ਼ਿਆਰਪੁਰ ਤੋਂ ਹੁੰਦੀ ਹੋਈ ਫ਼ਗਵਾੜਾ ਰੋਡ ਤੋਂ ਮੇਹਟੀਆਣਾ ਹੁੰਦੀ ਹੋਈ ਵਾਪਸ ਆਦਮਪੁਰ ਵਿਖੇ ਸਮਾਪਤ ਹੋਈ। 
ਇਸ ਸਬੰਧੀ ਪੱਤਰਕਾਰ ਨਾਲ ਗੱਲਬਾਤ ਦੌਰਾਨ ਅਮਰਜੀਤ ਸਿੰਘ, ਮਨਜੀਤ ਸਿੰਘ, ਨਿਰੰਜਨ ਸਿੰਘ, ਸੁਖਵਿੰਦਰ ਸਿੰਘ ਸਰਪੰਚ ਡਰੋਲੀ, ਭੁਪਿੰਦਰ ਸਿੰਘ ਭਿੰਦਾ ਦੂਹੜੇ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਿਸਾਨਾਂ ਵਲੋਂ ਕਰੀਬ ਤਿੰਨ ਸੋ ਟਰੈਕਟਰਾਂ ਨਾਲ ਕੇਂਦਰ ਸਰਕਾਰ ਵਿਰੋਧ ਰੋਸ ਰੈਲੀ ਕੱਢੀ ਗਈ ਹੈ। 
ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਹਰ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਕਿਸਾਨਾਂ  ਦੇ ਸਘੰਰਸ਼ ਵਿਚ ਹਰ ਵਰਗ ਦੁਆਰਾ ਇੱਕਠੇ ਹੋ ਕੇ ਰੋਸ ਪ੍ਰਦਰਸ਼ਨ ਕਰ ਕੇ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਵਲੋਂ ਆਰਡੀਨੈਂਸ ਬਿਲ ਵਾਪਿਸ ਨਾ ਲਏ ਤਾਂ 26 ਜਨਵਰੀ ਨੂੰ ਵੱਡੀ ਗਿਣਤੀ ਵਿਚ ਟਰੈਕਟਰ ਰੈਲੀ ਕੱਢ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
 

SHARE ARTICLE

ਏਜੰਸੀ

Advertisement

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM
Advertisement