
ਜਲ ਸਰੋਤ ਵਿਭਾਗ ਨੇ ਦਿੱਤੀ ਜਾਣਕਾਰੀ
ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 9 ਤੋਂ 16 ਜਨਵਰੀ 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਅਤੇ ਇਸ ਦੀ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
Bhakhra dam
ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਘੱਗਰ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਗਰੁੱਪ ‘ਏ’ ਦੀ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਦਿੱਤੀ ਜਾਵੇਗੀ।
Water
ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
Rotational irrigation programme for Rabi Season till January
ਉਹਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦਕਿ ਸਭਰਾਓਂ ਬ੍ਰਾਂਚ , ਲਾਹੌਰ ਬ੍ਰਾਂਚ ਤੇ ਇਸ ਦੇ ਰਜਬਾਹਿਆਂ ਅਤੇ ਮੇਨ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।