Advertisement
  ਖ਼ਬਰਾਂ   ਪੰਜਾਬ  08 Jan 2021  ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ, ਹਿਸਾਰ ’ਚ ਤਾਪਮਾਨ 4.4 ਡਿਗਰੀ ਸੈਲਸੀਅਸ ਰਿਹਾ

ਪੰਜਾਬ ਤੇ ਹਰਿਆਣਾ ’ਚ ਠੰਢ ਦਾ ਕਹਿਰ ਜਾਰੀ, ਹਿਸਾਰ ’ਚ ਤਾਪਮਾਨ 4.4 ਡਿਗਰੀ ਸੈਲਸੀਅਸ ਰਿਹਾ

ਏਜੰਸੀ
Published Jan 8, 2021, 9:42 pm IST
Updated Jan 8, 2021, 9:42 pm IST
ਚੰਡੀਗੜ੍ਹ ’ਚ ਤਾਪਮਾਨ 12.6 ਡਿਗਰੀ ਸੈਲਸੀਅਸ ਕੀਤਾ ਦਰਜ 
 Weather
  Weather

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਵਿਚ ਠੰਢ ਲਗਾਤਾਰ ਜਾਰੀ ਹੈ ਅਤੇ ਹਰਿਆਣਾ ਵਿਚ ਹਿਸਾਰ ਸ਼ੁਕਰਵਾਰ ਨੂੰ ਸਭ ਤੋਂ ਠੰਢਾ ਸਥਾਨ ਰਿਹਾ। ਹਰਿਆਣਾ ਦੇ ਹਿਸਾਰ ਵਿਚ ਘੱਟੋ ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਦਸਿਆ ਕਿ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ ਘੱਟ ਤਾਪਮਾਨ 12.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਸੱਤ ਡਿਗਰੀ ਵੱਧ ਹੈ।

coldcold

ਹਰਿਆਣਾ ਦੇ ਅੰਬਾਲਾ ਅਤੇ ਕਰਨਾਲ ਵਿਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਚਾਰ ਡਿਗਰੀ ਜ਼ਿਆਦਾ ਕ੍ਰਮਵਾਰ 10.5 ਡਿਗਰੀ ਅਤੇ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਸਿਆ ਕਿ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਘੱਟੋ ਘੱਟ ਤਾਪਮਾਨ 12.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਸੱਤ ਡਿਗਰੀ ਵੱਧ ਹੈ।

coldcold

ਹਰਿਆਣਾ ਦੇ ਅੰਬਾਲਾ ਅਤੇ ਕਰਨਾਲ ਵਿਚ ਘੱਟੋ ਘੱਟ ਤਾਪਮਾਨ 10.5 ਡਿਗਰੀ ਅਤੇ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਨਾਰਨੌਲ, ਰੋਹਤਕ, ਭਿਵਾਨੀ ਅਤੇ ਸਿਰਸਾ ਵਿਚ ਕ੍ਰਮਵਾਰ ਤਾਪਮਾਨ 9.5 ਡਿਗਰੀ, 9.4 ਡਿਗਰੀ, 7.2 ਡਿਗਰੀ ਅਤੇ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿਚ ਅੰਮਿ੍ਰਤਸਰ, ਲੁਧਿਆਣਾ ਅਤੇ ਪਟਿਆਲਾ ਵਿਚ ਤਾਪਮਾਨ 10 ਡਿਗਰੀ, 9.4 ਡਿਗਰੀ ਅਤੇ 8.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਸੱਤ ਡਿਗਰੀ ਵੱਧ ਹੈ।

Cold wave in North IndiaCold 

ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ, ਫ਼ਰੀਦਕੋਟ ਅਤੇ ਗੁਰਦਾਸਪੁਰ ਵਿਚ ਕ੍ਰਮਵਾਰ 12.6 ਡਿਗਰੀ, 11.1 ਡਿਗਰੀ, 11.8 ਡਿਗਰੀ, ਅੱਠ ਡਿਗਰੀ, 11 ਡਿਗਰੀ ਅਤੇ 9.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਿਸਾਰ, ਕਰਨਾਲ, ਭਿਵਾਨੀ, ਲੁਧਿਆਣਾ, ਪਟਿਆਲਾ ਅਤੇ ਗੁਰਦਾਸਪੁਰ ਸਮੇਤ ਕਈ ਥਾਵਾਂ ’ਤੇ ਧੁੰਦ ਕਾਰਨ ਲੋਕ ਪ੍ਰੇਸ਼ਾਨ ਸਨ। 
   

Advertisement
Advertisement
Advertisement