
ਮੁੱਖ ਮੰਤਰੀ ਚੰਨੀ ਦੀ ਅੱਜ ਆਵੇਗੀ ਕੋਰੋਨਾ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕੋਰੋਨਾ ਨੇ ਦਸਤਕ ਦਿੱਤੀ ਹੈ। ਮੁੱਖ ਮੰਤਰੀ ਚੰਨੀ ਦੇ ਪਰਿਵਾਰ ਦੇ 3 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਦੀ ਪਤਨੀ, ਬੇਟਾ ਅਤੇ ਨੂੰਹ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ ਉਨ੍ਹਾਂ ਨੂੰ ਘਰ ਵਿੱਚ ਹੀ ‘ਇਕਾਂਤਵਾਸ’ ਕੀਤਾ ਗਿਆ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਵੀ ਆਪਣਾ ਟੈਸਟ ਕਰਵਾਇਆ। ਉਹਨਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨੇ ਆਪਣੇ ਆਪ ਇਕਾਂਤਵਾਸ ਕਰ ਲਿਆ ਹੈ ਅਤੇ ਉਨ੍ਹਾਂ ਦੇ ਅੱਜ ਦੇ ਪ੍ਰੋਗਰਾਮ ਅਜੇ ਤੱਕ ਰੱਦ ਸਮਝੇ ਜਾ ਰਹੇ ਹਨ।
CM Channi