ਡਾ. ਨਵਜੋਤ ਦਹੀਆ ਨੇ ਜਨਰਲ ਵਰਗ ਲਈ ਗਠਿਤ ਸੂਬਾਈ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ
Published : Jan 8, 2022, 12:27 am IST
Updated : Jan 8, 2022, 12:27 am IST
SHARE ARTICLE
image
image

ਡਾ. ਨਵਜੋਤ ਦਹੀਆ ਨੇ ਜਨਰਲ ਵਰਗ ਲਈ ਗਠਿਤ ਸੂਬਾਈ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 7 ਜਨਵਰੀ (ਸ.ਸ.ਸ.) : ਡਾ. ਨਵਜੋਤ ਦਹੀਆ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਨਵੇਂ ਬਣੇ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ (ਪੀ.ਐਸ.ਸੀ.ਜੀ.ਸੀ.) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਕਮਿਸ਼ਨ ਗੈਰ-ਰਾਖਵੇਂ ਵਰਗਾਂ ਦੇ ਹਿਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਗ਼ੈਰ-ਰਾਖਵੇਂ ਵਰਗਾਂ ਦੇ ਗ਼ਰੀਬਾਂ ਦੇ ਲਾਭ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿਚ ਸਹਾਈ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਪਰਗਟ ਸਿੰਘ ਅਤੇ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਬਲਾਚੌਰ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੀ ਹਾਜ਼ਰ ਸਨ।
ਗੌਰਤਲਬ ਹੈ ਕਿ ਜਲੰਧਰ ਤੋਂ ਹੱਡੀਆਂ ਦੇ ਇਲਾਜ ਦੇ ਉੱਘੇ ਮਾਹਰ ਅਤੇ ਜੋੜਾਂ ਦੇ ਪ੍ਰਸਿੱਧ ਸਰਜਨ ਡਾ. ਨਵਜੋਤ ਦਹੀਆ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦੇ ਕੌਮੀ ਉਪ-ਪ੍ਰਧਾਨ ਹੋਣ ਦੇ ਨਾਲ-ਨਾਲ ਆਈ.ਐਮ.ਏ. ਪੰਜਾਬ ਦੇ ਪ੍ਰਧਾਨ ਵੀ ਰਹੇ ਹਨ।
ਗੌਰਤਲਬ ਹੈ ਕਿ 23 ਦਸੰਬਰ, 2021 ਨੂੰ ਮੰਤਰੀ ਮੰਡਲ ਨੇ ਆਮ ਵਰਗਾਂ ਲਈ ਪੰਜਾਬ ਰਾਜ ਕਮਿਸ਼ਨ ਦੇ ਗਠਨ ਦਾ ਫ਼ੈਸਲਾ ਲਿਆ ਸੀ ਅਤੇ ਇਸ ਤੋਂ ਬਾਅਦ 29 ਦਸੰਬਰ ਨੂੰ ਡਾ. ਨਵਜੋਤ ਦਹੀਆ ਨੂੰ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਇਹ ਫ਼ੈਸਲਾ ਜਨਰਲ ਕੈਟਾਗਰੀਆਂ (ਗ਼ੈਰ-ਰਾਖਵਾਂ ਵਰਗ) ਨਾਲ ਸਬੰਧਤ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਲਿਆ ਸੀ ਕਿ ਉਨ੍ਹਾਂ ਦੇ ਹਿਤਾਂ ਦੀ ਰਾਖੀ ਨਹੀਂ ਕੀਤੀ ਜਾ ਰਹੀ ਹੈ ਜਿਸ ਕਰ ਕੇ ਸੂਬਾ ਸਰਕਾਰ ਨੂੰ ਕਮਿਸ਼ਨ ਗਠਿਤ ਕਰਨ ਦੀ ਅਪੀਲ ਕੀਤੀ ਸੀ।
 

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement