ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ
Published : Jan 8, 2022, 9:00 pm IST
Updated : Jan 8, 2022, 9:00 pm IST
SHARE ARTICLE
 ECI Announces Schedule For Punjab General Elections
ECI Announces Schedule For Punjab General Elections

ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ।

 

ਚੰਡੀਗੜ੍ਹ  : ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਲੋਂ ਅੱਜ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ  ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ।

No voting in the Burhan Wani-village only 15 votes

ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ  28 ਜਨਵਰੀ 2022 ਹੋਵੇਗੀ। 29 ਜਨਵਰੀ  2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022  ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ।

Election Commision Of IndiaElection Commision Of India

ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ, । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ 'ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਕੋਵਿਡ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

file photo

 ਡਾ. ਰਾਜੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ,ਰੋਡ ਸ਼ੋ,ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ  ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ।

 

ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਪੰਜਾਬ ਰਾਜ ਨੂੰ 75 ਕੰਪਨੀ ਕੇਂਦਰੀ ਹਥਿਆਰਬੰਦ ਸੁਰੱਖਿਆ ਦਸਤਿਆਂ ਦੀ ਭੇਜੀ ਗਈ ਹਨ 50 ਕੰਪਨੀਆਂ 10 ਜਨਵਰੀ 2022 ਨੂੰ ਸੂਬੇ ਵਿਚ ਪਹੁੰਚ ਜਾਣਗੀਆਂ। ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ।

Dr. S Karuna Raju

Dr. S Karuna Raju

ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਵਿਧਾ ਐਪ, ਸੀ.ਵੀਜਲ,ਪੀ.ਡਬਲਿਊ.ਡੀ ਨਾਮੀ ਐਪ ਅਤੇ ਵੋਟਰ ਹੈਲਪ ਲਾਈਨ ਐਪ ਲਾਂਚ ਕੀਤਾ ਗਿਆ ਹੈ । ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ।ਇਸੇ ਤਰ੍ਹਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ,ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ। 

Dr. S Karuna Raju

Dr. S Karuna Raju

ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂੰਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ/ ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਉ ਕਾਨਫਰੰਸ ਕੀਤੀ ਗਈ ਅਤੇ ਉਨ੍ਹਾ ਨੁੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਅਤੇ ਚੋਣ ਤਿਆਰੀਆਂ ਦਾ ਜਾਇਜਾਂ ਲਿਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement