ਕੇਜਰੀਵਾਲ ਨੂੰ ਦਿਤੀ ਇਕ-ਇਕ ਵੋਟ ਸੁਰੱਖਿਅਤ ਤੇ ਖ਼ੁਸ਼ਹਾਲ ਪੰਜਾਬ ਦੀ ਨੀਂਹ ਰੱਖੇਗੀ : ਰਾਘਵ ਚੱਢਾ
Published : Jan 8, 2022, 7:50 am IST
Updated : Jan 8, 2022, 7:50 am IST
SHARE ARTICLE
image
image

ਕੇਜਰੀਵਾਲ ਨੂੰ ਦਿਤੀ ਇਕ-ਇਕ ਵੋਟ ਸੁਰੱਖਿਅਤ ਤੇ ਖ਼ੁਸ਼ਹਾਲ ਪੰਜਾਬ ਦੀ ਨੀਂਹ ਰੱਖੇਗੀ : ਰਾਘਵ ਚੱਢਾ

 

ਚੰਡੀਗੜ੍ਹ, 7 ਜਨਵਰੀ (ਨਰਿੰਦਰ ਸਿੰਘ ਝਾਮਪੁਰ) : ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਾਸੀਆਂ ਨੂੰ  ਸੰਬੋਧਨ ਕਰਦਿਆਂ ਕਿਹਾ, Tਗੁਰੂਆਂ ਦੀ ਧਰਤੀ ਹੈ ਮੇਰਾ ਪੰਜਾਬ, ਲੇਕਿਨ ਇਸ ਪਰ ਹੈ ਦੁਸ਼ਮਣਾਂ ਦੀ ਨਜ਼ਰ ਖ਼ਰਾਬ, ਦੁਸ਼ਮਣ ਕਰ ਰਿਹਾ ਹੈ ਕੋਸ਼ਿਸ਼ ਹਜ਼ਾਰ, ਲੇਕਿਨ ਦਿਲ ਨਾਲ ਜੁੜੇ ਹਨ ਸਾਰੇ ਆਪਸੀ ਤਾਰ |'' ਚੱਢਾ ਨੇ ਕਿਹਾ ਕਿ ਹਰ ਵਾਰ ਚੋਣਾਂ ਤੋਂ ਪਹਿਲਾਂ ਕੁਝ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਲੋਕਾਂ ਵਿਚ ਡਰ ਅਤੇ ਸਹਿਮ ਫੈਲਾ ਕੇ ਚੋਣਾਂ ਦਾ ਲਾਹਾ ਲੈਣਾ ਚਾਹੁੰਦੇ ਹਨ |
ਸ਼ੁਕਰਵਾਰ ਨੂੰ  ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇਕ ਬਿਆਨ ਵਿਚ ਚੱਢਾ ਨੇ ਕਿਹਾ ਕਿ 2017 ਵਿਚ ਵੀ ਚੋਣਾਂ ਤੋਂ ਠੀਕ ਪਹਿਲਾਂ ਮੌੜ ਵਿਚ ਬੰਬ ਧਮਾਕੇ ਹੋਏ ਸਨ ਅਤੇ ਗੁਰੂ ਗ੍ਰੰਥ ਸਾਹਿਬ ਅਤੇ ਕੁਰਾਨ ਸਾਹਿਬ ਦੀ ਬੇਅਦਬੀ ਹੋਈ ਸੀ | ਪਰ ਕਾਂਗਰਸ ਸਰਕਾਰ ਦੇ ਪਿਛਲੇ ਪੰਜ ਸਾਲਾਂ ਵਿਚ ਬੇਅਦਬੀ, ਬੰਬ ਧਮਾਕੇ ਅਤੇ ਗੋਲੀ ਕਾਂਡ ਮਾਮਲੇ ਵਿਚ ਇਕ ਵੀ ਦੋਸ਼ੀ ਨੂੰ  ਸਜ਼ਾ ਨਹੀਂ ਹੋਈ | ਇਸ ਵਾਰ ਵੀ ਚੋਣਾਂ ਨੇੜੇ ਆਉਂਦੀਆਂ ਵੇਖ ਕੇ ਕੁੱਝ ਪੰਜਾਬ ਵਿਰੋਧੀ ਤਾਕਤਾਂ ਲੋਕਾਂ ਦੇ ਮਨਾਂ ਵਿਚ ਡਰ ਅਤੇ ਭੈਅ ਪੈਦਾ ਕਰਨ ਲਈ ਧਾਰਮਕ ਗ੍ਰੰਥਾਂ ਦੀ ਬੇਅਦਬੀ ਅਤੇ ਬੰਬ ਧਮਾਕਿਆਂ ਦੀਆਂ ਘਟਨਾਵਾਂ ਨੂੰ  ਅੰਜਾਮ ਦੇ ਰਹੀਆਂ ਹਨ | ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਹੋਈ ਅਤੇ ਲੁਧਿਆਣਾ ਵਿਚ ਦਿਨ-ਦਿਹਾੜੇ ਬੰਬ ਧਮਾਕੇ ਦੀ ਘਟਨਾ ਵਾਪਰੀ ਅਤੇ ਹੁਣ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਭਾਰੀ ਗੜਬੜੀ ਹੋਈ ਹੈ |
ਚੱਢਾ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ | ਪੰਜਾਬ ਦੇ ਲੋਕ ਅਮਨ ਪਸੰਦ ਲੋਕ ਹਨ | ਆਪਸ ਵਿਚ ਰਲ-ਮਿਲ ਕੇ ਰਹਿਣਾ ਅਤੇ ਆਪਸੀ ਭਾਈਚਾਰਾ ਹੀ ਪੰਜਾਬ ਦੀ ਖੂਬਸੂਰਤੀ ਹੈ | ਪਰ ਕੱੁਝ ਪੰਜਾਬ ਵਿਰੋਧੀ ਤਾਕਤਾਂ ਹਰ ਵਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸ਼ਾਂਤੀ, ਅਮਨ-ਚੈਨ ਅਤੇ ਭਾਈਚਾਰਕ ਸਾਂਝ ਨੂੰ  ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੀਆਂ ਹਨ |  ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਨੂੰ  ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਕੰਮ ਕਾਇਮ ਕਰਨ ਵਾਲੀ ਅਤੇ ਪੰਜਾਬ ਦੇ ਲੋਕਾਂ ਨੂੰ  ਬਿਹਤਰ ਸੁਰੱਖਿਆ ਪ੍ਰਦਾਨ ਕਰਨ ਵਾਲੀ ਸਰਕਾਰ ਦੀ ਲੋੜ ਹੈ | ਪਰ ਸੱਤਾ ਲਈ ਆਪਸ ਵਿਚ ਲੜਨ ਵਾਲੇ ਕਾਂਗਰਸੀ ਆਗੂ ਕਦੇ ਵੀ ਪੰਜਾਬ ਦੀ ਰਾਖੀ ਨਹੀਂ ਕਰ ਸਕਦੇ | ਕਾਂਗਰਸ-ਅਕਾਲੀ ਦੀ ਗੰਦੀ ਰਾਜਨੀਤੀ ਕਾਰਨ ਪੰਜਾਬ ਵਿਚ ਬਹੁਤ ਖੂਨ-ਖਰਾਬਾ ਹੋਇਆ ਹੈ | ਹੁਣ ਪੰਜਾਬ ਨੂੰ  ਭਿ੍ਸ਼ਟਾਚਾਰ, ਲੁੱਟ ਅਤੇ ਖੂਨ-ਖਰਾਬੇ ਤੋਂ ਆਜ਼ਾਦੀ ਦੀ ਲੋੜ ਹੈ |
ਉਨ੍ਹਾਂ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਹੀ ਪੰਜਾਬ ਨੂੰ  ਸਥਿਰ, ਇਮਾਨਦਾਰ ਅਤੇ ਮਜਬੂਤ ਸਰਕਾਰ ਦੇ ਸਕਦੀ ਹੈ | ਅਰਵਿੰਦ ਕੇਜਰੀਵਾਲ ਨੂੰ  ਦਿਤੀ ਤੁਹਾਡੀ ਇਕ ਵੋਟ ਇਕ ਸੁਰੱਖਿਅਤ ਅਤੇ ਖ਼ੁਸ਼ਹਾਲ ਪੰਜਾਬ ਦੀ ਨੀਂਹ ਰੱਖੇਗੀ | ਚੱਢਾ ਨੇ ਪੰਜਾਬ ਵਾਸੀਆਂ ਨੂੰ  ਅਪੀਲ ਕਰਦਿਆਂ ਕਿਹਾ ਕਿ ਆਉ ਅਸੀਂ ਸਾਰੇ ਮਿਲ ਕੇ ਪੰਜਾਬ ਵਿਚ ਬਦਲਾਅ ਲਿਆਈਏ, ਸਾਫ਼ ਇਰਾਦੇ ਵਾਲੀ ਸਰਕਾਰ ਲਿਆਈਏ, ਆਉ ਰਲ ਕੇ ਪੰਜਾਬ ਨੂੰ  ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਈਏ |

 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement