ਸਰਕਾਰੀ ਸਿਖਲਾਈ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
Published : Jan 8, 2022, 12:21 am IST
Updated : Jan 8, 2022, 12:21 am IST
SHARE ARTICLE
image
image

ਸਰਕਾਰੀ ਸਿਖਲਾਈ ਸੰਸਥਾਵਾਂ ਰਾਹੀਂ ਆਈਲੈਟਸ ਦੀ ਸਿਖਲਾਈ ਦੇਣ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

ਚੰਡੀਗੜ੍ਹ, 7 ਜਨਵਰੀ (ਸ.ਸ.ਸ.): ਰਾਜ ਦੇ ਨੌਜਵਾਨਾਂ ਨੂੰ ਮਿਆਰੀ ਅਤੇ ਵਿਸ਼ਵ ਪੱਧਰੀ ਸਿਖਿਆ ਪ੍ਰਦਾਨ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੈਂਬਰਿਜ਼ ਯੂਨੀਵਰਸਿਟੀ ਪ੍ਰੈੱਸ ਇੰਡੀਆ ਦੇ ਸਹਿਯੋਗ ਨਾਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਰਾਹੀਂ ਆਈਲੈਟਸ ਦੀ ਕੋਚਿੰਗ ਦੇਣ ਦਾ ਨਵਾਂ ਵਿਚਾਰ ਸ਼ੁਰੂ ਕੀਤਾ ਹੈ। ਕੈਮਬਿ੍ਰਜ਼ ਯੂਨੀਵਰਸਿਟੀ ਪ੍ਰੱੈਸ ਇੰਡੀਆ ਕੈਂਬਿ੍ਰਜ਼ ਯੂਨੀਵਰਸਿਟੀ ਪ੍ਰੈੱਸ ਯੂਕੇ ਦੀ ਇਕ ਸਹਾਇਕ ਕੰਪਨੀ ਹੈ, ਜੋ ਕਿ ਕੈਂਬਿ੍ਰਜ ਯੂਨੀਵਰਸਿਟੀ ਦਾ ਪ੍ਰਕਾਸ਼ਨ ਕਾਰੋਬਾਰ ਹੈ ਅਤੇ ਵਿਦਿਅਕ ਕੋਰਸਾਂ ਅਤੇ ਸਿਖਿਆ ਸਮੱਗਰੀ ਨੂੰ ਵਿਕਸਤ ਅਤੇ ਪ੍ਰਕਾਸ਼ਤ ਕਰਦੀ ਹੈ।
ਯੂਨੀਵਰਸਿਟੀ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਲਈ ਅੱਜ ਇਥੇ ਹੋਏ ਸਮਾਗਮ ਦੌਰਾਨ ਪੰਜਾਬ ਦੇ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਲਗਭਗ 6 ਲੱਖ ਪੰਜਾਬੀ ਵਿਦਿਆਰਥੀ ਆਈਲੈਟਸ ਦੀ ਤਿਆਰੀ ਕਰਦੇ ਹਨ ਅਤੇ ਅਜਿਹੇ ਵਿਦਿਆਰਥੀਆਂ ਲਈ ਨਵੇਂ ਵਿਦਿਅਕ ਮੌਕੇ ਖੋਜਣਾ ਹੀ ਸਮੇਂ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿਚ ਇਕ ਅਜਿਹਾ ਮਾਹੌਲ ਸਿਰਜਣਾ ਹੈ ਜਿਥੇ ਸਾਡੇ ਵਿਦਿਆਰਥੀਆਂ ਦੀ ਸਮਰੱਥਾ ਨੂੰ ਵਿਸ਼ਵ ਪੱਧਰੀ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਝੌਤੇ ਵਿਚ ਇਕ ਅਧਿਕਾਰਤ ਪ੍ਰੀਖਿਆ ਕੇਂਦਰ ਰਾਹੀਂ ਟ੍ਰੇਨਰਾਂ ਲਈ ਇਕ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ਾਮਲ ਹੈ ਅਤੇ ਯੂਨੀਵਰਸਿਟੀ ਵਲੋਂ ਟੀਚਿੰਗ ਮਾਡਿਊਲ ਦੇ ਨਾਲ-ਨਾਲ ਸਮੱਗਰੀ ਅਤੇ ਅਧਿਆਪਨ ਭਾਗੀਦਾਰਾਂ ਵੀ ਪ੍ਰਦਾਨ ਕੀਤੇ ਜਾਣਗੇ। ਇਸ ਸਮਝੌਤਾ ਮੁਤਾਬਕ ਲਗਭਗ 40000 ਚਾਹਵਾਨ ਨੌਜਵਾਨਾਂ ਨੂੰ  ਸਿਖਿਅਤ ਅਤੇ ਪ੍ਰਮਾਣਿਤ ਟ੍ਰੇਨਰਾਂ ਵਲੋਂ ਸਰਕਾਰੀ ਤਕਨੀਕੀ ਸੰਸਥਾਵਾਂ ਵਿਚ ਆਈਲੈਟਸ ਦੀ ਕੋਚਿੰਗ ਅਤੇ ਸਿਖਲਾਈ ਦਿਤੀ ਜਾਵੇਗੀ। ਕੈਂਬਰਿਜ ਯੂਨੀਵਰਸਿਟੀ ਸਰਕਾਰੀ ਆਈ.ਟੀ.ਆਈਜ ਅਤੇ ਪੌਲੀਟੈਕਨਿਕਾਂ ਵਿਚ ਅੰਗਰੇਜ਼ੀ ਦੇ ਸਾਰੇ ਅਧਿਆਪਕਾਂ ਲਈ ਆਈਲੈਟਸ ਟੈਸਟ ਕਰਵਾਏਗੀ ਅਤੇ ਜਿਹੜੇ ਉਮੀਦਵਾਰ ਆਈਲੈਟਸ ਪ੍ਰੀਖਿਆ ਵਿਚ 8 ਬੈਂਡ ਪ੍ਰਾਪਤ ਕਰਨਗੇ, ਉਨਾਂ ਨੂੰ ਆਈਲੈਟਸ ਕੋਚਿੰਗ ਲਈ ਨਾਮਜ਼ਦ ਕੀਤਾ ਜਾਵੇਗਾ। ਇਹ ਉਪਰਾਲਾ ਨੌਜਵਾਨਾਂ ਨੂੰ ਪ੍ਰਾਈਵੇਟ ਆਈਲੈਟਸ ਟ੍ਰੇਨਰਾਂ ਦੁਆਰਾ ਭਾਰੀ ਫੀਸਾਂ ਵਸੂਲਣ ਦੀ ਲੁੱਟ ਤੋਂ ਬਚਾਏਗਾ 
ਇਸ ਸਮਝੌਤੇ ਨੂੰ ਪੰਜਾਬ ਲਈ ਇਤਿਹਾਸਕ ਪਲ ਕਰਾਰ ਦਿੰਦਿਆਂ ਉਨਾਂ ਕਿਹਾ ਕਿ ਵਿਭਾਗ ਨੇ ਅੰਗਰੇਜ਼ੀ ਭਾਸ਼ਾ ਦੇ ਸਿਖਲਾਈ ਕੇਂਦਰਾਂ ਦੀ ਸਥਾਪਨਾ, ਮਾਨਤਾ ਅਤੇ ਪ੍ਰਬੰਧਨ ਲਈ ਸਾਰੇ ਪ੍ਰਾਈਵੇਟ ਆਈਲੈਟਸ ਕੇਂਦਰਾਂ ਲਈ ਇਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਦਾ ਖਰੜਾ ਤਿਆਰ ਕਰਨ ਦਾ ਵੀ ਫ਼ੈਸਲਾ ਕੀਤਾ ਹੈ। 
ਇਸ ਮੌਕੇ ਕੈਂਬਰਿਜ ਯੂਨੀਵਰਸਿਟੀ ਪ੍ਰੈੱਸ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਅਰੁਣ ਰਾਜਮਨੀ, ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ  (ਹੁਨਰ ਵਿਕਾਸ ਅਤੇ ਤਕਨੀਕੀ ਸਿਖਿਆ) ਡਾ. ਸੰਦੀਪ ਸਿੰਘ ਕੌੜਾ, ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਵਿਕਾਸ ਗਰਗ, ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਅਗਰਵਾਲ, ਪੰਜਾਬ ਸਰਕਾਰ ਦੇ ਅਧਿਕਾਰੀ ਅਤੇ ਕੈਂਬਰਿਜ਼ ਇੰਡੀਆ ਦੇ ਡੈਲੀਗੇਟ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement