
ਮੁਲਜ਼ਮਾਂ ਨੇ ਬੀਤੇ ਦਿਨ ਕਾਰ ਵਾਸ਼ ਸਟੇਸ਼ਨ ਦੇ ਮਾਲਕ ਨੂੰ ਮਾਰਨ ਦੇ ਮਕਸਦ ਨਾਲ ਹਵਾਈ ਫਾਇਰਿੰਗ ਕੀਤੀ ਸੀ
ਮੁਹਾਲੀ: ਬੀਤੀ ਦੇਰ ਸ਼ਾਮ ਡੇਰਾਬੱਸੀ 'ਚ ਪੈਂਦੇ ਮੁਬਾਰਿਕਪੁਰ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਸੀ। ਜਾਣਕਾਰੀ ਮੁਤਾਬਕ ਕਾਰ ਵਾਸ਼ ਸਟੇਸ਼ਨ ਦੇ ਮਾਲਕ ਨੂੰ ਮਾਰਨ ਦੇ ਮਕਸਦ ਨਾਲ ਹਵਾਈ ਫਾਇਰਿੰਗ ਕੀਤੀ ਗਈ। ਪੁਲਿਸ ਨੇ ਗੋਲੀ ਚਲਾਉਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਅਤੇ ਸੋਨੂੰ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਖ਼ਿਲਾਫ਼ ਹਰਿਆਣਾ ਵਿੱਚ ਪਹਿਲਾਂ ਵੀ ਕਈ ਕੇਸ ਦਰਜ ਹਨ। ਇਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਇਸ ਮਾਮਲੇ ਦੀ ਜਾਣਕਾਰੀ ਡੇਰਾਬੱਸੀ ਦੇ ਐਸਪੀ ਦਰਪਨ ਆਹਲੂਵਾਲੀਆ ਨੇ ਦਿੱਤੀ। ਉਹਨਾਂ ਨੇ ਦੱਸਿਆ ਕਿ ਪੁਰਾਣੇ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿੱਚ ਮੁਲਜ਼ਮਾਂ ਨੇ ਗੋਲੀ ਚਲਾ ਦਿੱਤੀ।