
12 ਜਨਵਰੀ ਨੂੰ ਹੋਵੇਗੀ ਅਗਲੀ ਪੇਸ਼ੀ
ਮੋਹਾਲੀ: ਇੰਡਸਟ੍ਰੀਅਲ ਪਲਾਟ ਮਾਮਲੇ 'ਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਐੱਸ.ਪੀ.ਸਿੰਘ ਨੂੰ ਅੱਜ ਮੋਹਾਲੀ ਦੀ ਵਿਜੀਲੈਂਸ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਸ ਨੂੰ 12 ਜਨਵਰੀ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਪੰਜਾਬ ਸਟੇਟ ਇੰਡਸਟਰੀਅਲ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੇ ਕਾਰਜਕਾਰੀ ਡਾਇਰੈਕਟਰ ਐਸ.ਪੀ.ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।
ਨਿਗਮ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਇਕ ਉਦਯੋਗਿਕ ਪਲਾਟ ਫਰਮ 'ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ' ਨੂੰ ਟਰਾਂਸਫਰ ਕਰਕੇ ਸਰਕਾਰੀ ਖਜ਼ਾਨੇ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ 'ਚ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।