ਦੁਖ਼ਦਾਇਕ ਖ਼ਬਰ: ਮਨੀਲਾ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Jan 8, 2023, 11:22 am IST
Updated : Jan 8, 2023, 11:22 am IST
SHARE ARTICLE
Sad news: Punjabi youth shot dead in Manila
Sad news: Punjabi youth shot dead in Manila

ਫਿਰੋਜ਼ਪੁਰ ਦੇ ਪਿੰਡ ਜ਼ੀਰਾ ਦਾ ਰਹਿਣ ਵਾਲਾ ਸੀ ਮ੍ਰਿਤਕ

 

ਫਿਰੋਜ਼ਪੁਰ- ਚੰਗੇ ਭਵਿੱਖ ਲਈ ਮਨੀਲਾ ਗਏ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਦਾ ਰਹਿਣ ਵਾਲਾ ਸੀ। ਨੌਜਵਾਨ ਦੇ ਪਿਤਾ ਪੂਰਨ ਸਿੰਘ ਸੇਖੋਂ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਭੋਲੂ ਸੇਖੋਂ ਦਾ ਮਨੀਲਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਇਸ ਪਿੰਡ ਦੇ ਇਕ ਨੌਜਵਾਨ ਭਗਵੰਤ ਸਿੰਘ ਦੀ ਮਨੀਲਾ ਵਿਖੇ ਕਤਲ ਕਰ ਦਿੱਤਾ ਸੀ, ਜੋਕਿ ਭੋਲੂ ਸੇਖੋਂ ਦਾ ਕਰੀਬੀ ਸਾਥੀ ਸੀ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਭੋਲੂ ਸੇਖੋਂ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦਾ ਇਕ ਭਰਾ ਵੀ ਮਨੀਲਾ ਵਿਚ ਹੈ ਅਤੇ ਦੋਵੇਂ ਭਰਾ ਓਥੇ ਫਾਇਨਾਂਸ ਦਾ ਕੰਮ ਕਰਦੇ ਸਨ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਭੋਲੂ ਸੇਖੋਂ ਬੀਤੀ ਰਾਤ ਬਾਜ਼ਾਰ ਗਿਆ ਸੀ, ਜਿੱਥੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਕੜਾਹੇ ਵਾਲ ਨੇ ਕਿਹਾ ਕਿ ਮਨੀਲਾ ਵਿਚ ਅਕਸਰ ਹੀ ਨੌਜਵਾਨਾਂ ਦੇ ਕਤਲ ਹੋ ਰਹੇ ਹਨ, ਉਥੋਂ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਇਸ ਸਬੰਧੀ ਠੋਸ ਕਦਮ ਚੁੱਕਣ ਦੀ ਲੋੜ ਹੈ, ਜਿਸ ਨਾਲ ਪੰਜਾਬੀ ਨੌਜਵਾਨਾਂ ਦੇ ਕਤਲ ਰੋਕੇ ਜਾ ਸਕਣ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement