Faridkot Police: ਫਰੀਦਕੋਟ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕੀਤਾ ਕਾਬੂ

By : GAGANDEEP

Published : Jan 8, 2024, 3:29 pm IST
Updated : Jan 8, 2024, 3:56 pm IST
SHARE ARTICLE
Faridkot police arrested drug smugglers including heroin and drug money news in punjabi
Faridkot police arrested drug smugglers including heroin and drug money news in punjabi

Faridkot Police: ਪੁਲਿਸ ਨੇ ਮੁਲਜ਼ਮ ਕੋਲੋਂ ਇਕ ਲੱਖ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

Faridkot police arrested drug smugglers including heroin and drug money news in punjabi : ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਫਰੀਦਕੋਟ ਜ਼ਿਲ੍ਹੇ ਦੀ ਬਰਗਾੜੀ ਪੁਲਿਸ ਨੇ 35 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ  ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕਰੇਗੀ।

ਇਹ ਵੀ ਪੜ੍ਹੋ: Lakshadweep Top Search: PM ਮੋਦੀ ਦਾ ਲਕਸ਼ਦੀਪ ਦੌਰਾ, ਲਕਸ਼ਦੀਪ ਦੁਨੀਆ ਭਰ 'ਚ ਇੰਟਰਨੈੱਟ 'ਤੇ ਕੀਤਾ ਗਿਆ ਸਭ ਤੋਂ ਵੱਧ ਸਰਚ 

ਬਰਗਾੜੀ ਪੁਲਿਸ ਚੌਕੀ ਦੇ ਇੰਚਾਰਜ ਗੁਰਮੇਜ ਸਿੰਘ ਨੇ ਦਸਿਆ ਕਿ ਉਹ ਪੁਲਿਸ ਪਾਰਟੀ ਨਾਲ ਬਰਗਾੜੀ-ਝਾਖਰਵਾਲਾ ਲਿੰਕ ਸੜਕ ’ਤੇ ਚੈਕਿੰਗ ਲਈ ਮੌਜੂਦ ਸਨ। ਉਦੋਂ ਹੀ ਇੱਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਟੀਮ ਨੂੰ ਸਾਹਮਣੇ ਦੇਖ ਕੇ ਘਬਰਾ ਗਿਆ। ਸ਼ੱਕ ਪੈਣ ’ਤੇ ਪੁਲਿਸ ਟੀਮ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਮੁਲਜ਼ਮ ਕੋਲੋਂ 35 ਗ੍ਰਾਮ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।

ਇਹ ਵੀ ਪੜ੍ਹੋ: Punjab News : ਪੰਜਾਬ 'ਚ ਵਿਦਿਆਰਥੀਆਂ ਤੋਂ ਬਾਅਦ ਹੁਣ ਅਧਿਆਪਕਾਂ ਨੂੰ ਵੀ ਛੁੱਟੀਆਂ, ਪੜ੍ਹਾਉਣਗੇ ਆਨਲਾਈਨ

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਨਾਂ ਅਵਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਾਲੇ, ਹਿਠਾੜ ਦੱਸਿਆ। ਜਿਸ ਤੋਂ ਬਾਅਦ ਦੋਸ਼ੀ ਦੇ ਖਿਲਾਫ NDPS ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਹੋਰ ਪੁੱਛਗਿੱਛ ਲਈ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਇਹ ਹੈਰੋਇਨ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਤੇ ਅੱਗੇ ਕਿਸ ਨੂੰ ਸਪਲਾਈ ਕਰਨਾ ਸੀ?

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Lakshadweep Top Search on google News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement