Punjab Weather Update: ਲੁਧਿਆਣਾ ਵਿਚ ਰਾਤਾਂ ਨਾਲੋਂ ਠੰਢੇ ਦਿਨ, ਘੱਟੋ-ਘੱਟ ਤਾਪਮਾਨ 5.4 ਡਿਗਰੀ ਤੱਕ ਪਹੁੰਚਿਆ

By : GAGANDEEP

Published : Jan 8, 2024, 8:40 pm IST
Updated : Jan 8, 2024, 8:55 pm IST
SHARE ARTICLE
punjab weather Update News in punjabi
punjab weather Update News in punjabi

Punjab Weather Update: ਮੌਸਮ ਵਿਭਾਗ ਨੇ ਆਰੇਂਜ ਅਲਰਟ ਕੀਤਾ ਜਾਰੀ

Punjab Weather Update News in punjabi: ਲੁਧਿਆਣਾ ਜ਼ਿਲ੍ਹੇ ਵਿਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਕੱਲ੍ਹ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਸੀ। ਦਿਨ ਰਾਤਾਂ ਨਾਲੋਂ ਠੰਢੇ ਹੁੰਦੇ ਜਾ ਰਹੇ ਹਨ। ਤਾਪਮਾਨ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡ ਤੋੜ ਦਿਤੇ ਹਨ। ਅੱਜ ਦਿਨ ਭਰ ਘੱਟੋ-ਘੱਟ ਤਾਪਮਾਨ 5.4 ਡਿਗਰੀ ਰਿਹਾ। ਕੱਲ੍ਹ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਦਰਜ ਕੀਤਾ ਗਿਆ, ਜੋ ਪਿਛਲੇ 50 ਸਾਲਾਂ ਵਿੱਚ ਤੀਜੀ ਵਾਰ ਹੋਇਆ ਹੈ।

ਇਹ ਵੀ ਪੜ੍ਹੋ:Punjab News: ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ ਬਰਾਮਦ

ਹਾਲਾਂਕਿ ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਹ ਆਮ ਰਾਤਾਂ ਵਾਂਗ ਹੈ ਪਰ ਦਿਨ ਵੇਲੇ ਠੰਢ ਕਾਰਨ ਲੋਕ ਪ੍ਰੇਸ਼ਾਨ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.) ਦੇ ਮੌਸਮ ਵਿਭਾਗ ਦੀ ਮੁਖੀ ਡਾ. ਪਵਨੀਤ ਕੌਰ ਨੇ ਕਿਹਾ ਕਿ ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। 10 ਜਨਵਰੀ ਤੋਂ ਬਾਅਦ ਠੰਢ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। ਅਸਮਾਨ 'ਚ ਲਗਾਤਾਰ ਬੱਦਲਵਾਈ ਰਹੇਗੀ। ਲਗਾਤਾਰ ਧੁੰਦ ਰਹੇਗੀ। ਪਿਛਲੇ ਇੱਕ ਹਫ਼ਤੇ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਲਗਭਗ ਧੁੱਪ ਨਹੀਂ ਨਿਕਲੀ ਹੈ, ਜਦੋਂ ਕਿ ਹੁਣ ਤੇਜ਼ ਹਵਾਵਾਂ ਚੱਲਣ ਕਾਰਨ ਕੰਬਣੀ ਵਧ ਗਈ ਹੈ। ਸੀਤ ਲਹਿਰ ਵੀ ਸ਼ੁਰੂ ਹੋ ਗਈ ਹੈ। ਅਜਿਹੇ 'ਚ ਲੁਧਿਆਣਾ ਸਮੇਤ ਪੰਜਾਬ ਦੇ ਕਈ ਜ਼ਿਲਿਆਂ 'ਚ ਕੜਾਕੇ ਦੀ ਠੰਢ ਨੇ ਰਿਕਾਰਡ ਤੋੜ ਦਿੱਤੇ ਹਨ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ ਕਮਿਸ਼ਨ ਨੇ ਟਰੈਵਲ ਏਜੰਟ ਨੂੰ ਠੋਕਿਆ ਜੁਰਮਾਨਾ, ਪੈਸੇ ਲੈ ਕੇ ਕੈਨੇਡਾ ਲਈ ਨਹੀਂ ਬੁੱਕ ਕੀਤੀ ਸੀ ਟਿਕਟ  

ਡਾ. ਪਵਨੀਤ ਕੌਰ ਨੇ ਦੱਸਿਆ ਕਿ ਅਗਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਵੇਰ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਨਾਲ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਰਾਜ ਵਿਚ ਅਗਲੇ ਚਾਰ-ਪੰਜ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿਚ ਕੋਈ ਖਾਸ ਤਬਦੀਲੀ ਦੇਖਣ ਨੂੰ ਨਹੀਂ ਮਿਲੇਗੀ।

ਡਾ. ਗੌਰਵ ਸਚਦੇਵਾ ਅਨੁਸਾਰ ਸੰਘਣੀ ਧੁੰਦ ਵਿੱਚ ਸੂਖਮ ਕਣ ਅਤੇ ਹੋਰ ਪ੍ਰਦੂਸ਼ਕ ਹੁੰਦੇ ਹਨ। ਇਸ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਫੇਫੜਿਆਂ ਵਿਚ ਪ੍ਰਦੂਸ਼ਕ ਇਕੱਠੇ ਹੋ ਜਾਂਦੇ ਹਨ ਅਤੇ ਉਨ੍ਹਾਂ ਦੀ ਕਾਰਜਸ਼ੀਲ ਸਮਰੱਥਾ ਘੱਟ ਜਾਂਦੀ ਹੈ। ਇਸ ਨਾਲ ਘਬਰਾਹਟ, ਖੰਘ ਅਤੇ ਸਾਹ ਲੈਣ ਵਿੱਚ ਤਕਲੀਫ਼ ਵਧ ਜਾਂਦੀ ਹੈ। ਸੰਘਣੀ ਧੁੰਦ ਦੇ ਲੰਬੇ ਸਮੇਂ ਤੱਕ ਸੰਪਰਕ ਦਮਾ, ਬ੍ਰੌਨਕਾਈਟਸ ਅਤੇ ਫੇਫੜਿਆਂ ਨਾਲ ਸਬੰਧਤ ਹੋਰ ਸਥਿਤੀਆਂ ਵਾਲੇ ਲੋਕਾਂ ਲਈ ਸਮੱਸਿਆਵਾਂ ਨੂੰ ਵਧਾ ਸਕਦਾ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 

(For more news apart from Punjab Weather Update News in punjabi stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement