Firozpur News: ਫ਼ਿਰੋਜ਼ਪੁਰ 'ਚ ਵਿਆਹ ਵਾਲੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, 200 ਦੇ ਕਰੀਬ ਕੀਤੇ ਰਾਊਂਡ ਫਾਇਰ

By : GAGANDEEP

Published : Jan 8, 2024, 4:16 pm IST
Updated : Jan 8, 2024, 5:42 pm IST
SHARE ARTICLE
Shots fired at a married house in Firozpur News in punjabi
Shots fired at a married house in Firozpur News in punjabi

Firozpur News: ਪ੍ਰਵਾਰ ਨੇ ਨਸ਼ਾ ਤਸਕਰਾਂ ਬਾਰੇ ਦਿਤੀ ਸੀ ਜਾਣਕਾਰੀ

Shots fired at a married house in Firozpur News in punjabi: ਫ਼ਿਰੋਜ਼ਪੁਰ ਅਧੀਨ ਪੈਂਦੇ ਜੀਰਾ 'ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਗੋਲੀਬਾਰੀ ਕਰਨ ਵਾਲੇ ਨਸ਼ਾ ਤਸਕਰ ਹਨ ਅਤੇ ਘਰ 'ਤੇ 200 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਸਨ। ਇਸ ਘਟਨਾ ਵਿਚ ਇਕ ਔਰਤ ਜ਼ਖ਼ਮੀ ਹੋ ਗਈ ਹੈ, ਜਿਸ ਦੇ ਢਿੱਡ ਵਿੱਚ ਦੋ ਗੋਲੀਆਂ ਲੱਗੀਆਂ ਹਨ। ਪੰਜਾਬ ਵਿੱਚ 24 ਘੰਟਿਆਂ ਵਿੱਚ ਗੋਲੀਬਾਰੀ ਦਾ ਇਹ ਦੂਜਾ ਮਾਮਲਾ ਹੈ।

ਇਹ ਵੀ ਪੜ੍ਹੋ: Moga News: ਇੰਸਟਾਗ੍ਰਾਮ 'ਤੇ ਰੀਲਸ ਪਾਉਣ 'ਤੇ ਪਤੀ ਨੇ ਪਤਨੀ ਦਾ ਕੀਤਾ ਕਤਲ  

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਰਿਵਾਰ ਨੇ ਕੁਝ ਨਸ਼ਾ ਤਸਕਰਾਂ 'ਤੇ ਸਵਾਲ ਖੜ੍ਹੇ ਕੀਤੇ ਸਨ। ਇੰਨਾ ਹੀ ਨਹੀਂ ਸਮੱਗਲਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਦੋਸ਼ ਲਾਇਆ ਗਿਆ ਕਿ ਇਹ ਸਮੱਗਲਰ ਸ਼ਰੇਆਮ ਨਸ਼ਾ ਵੇਚਦੇ ਹਨ ਅਤੇ ਪੁਲਿਸ ਵੀ ਇਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀ। ਇਸ ਦੌਰਾਨ ਉਨ੍ਹਾਂ ਦੇ ਘਰ ਇਕ ਵਿਆਹ ਵੀ ਸੀ ਪਰ ਨਸ਼ਾ ਤਸਕਰ ਆਪਣੇ ਸਾਥੀਆਂ ਨਾਲ ਆਏ ਅਤੇ ਕਰੀਬ 200 ਰਾਊਂਡ ਫਾਇਰ ਕੀਤੇ ਗਏ।

ਇਹ ਵੀ ਪੜ੍ਹੋ: Faridkot Police: ਫਰੀਦਕੋਟ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਨਸ਼ਾ ਤਸਕਰ ਕੀਤਾ ਕਾਬੂ  

ਵਿਆਹ ਵਾਲੇ ਘਰ 'ਚ ਕਈ ਮਹਿਮਾਨ ਮੌਜੂਦ ਸਨ। ਘਰ ਦੀ ਕੰਧ ਅਤੇ ਦਰਵਾਜ਼ੇ 'ਤੇ ਗੋਲੀ ਦੇ ਨਿਸ਼ਾਨ ਦੇਖੇ ਜਾ ਸਕਦੇ ਹਨ। ਇਸ ਦੌਰਾਨ ਘਰ ਦੇ ਅੰਦਰ ਮੌਜੂਦ ਇੱਕ ਔਰਤ ਰਿਸ਼ਤੇਦਾਰ ਨੂੰ ਦੋ ਗੋਲੀਆਂ ਲੱਗੀਆਂ। ਮਹਿਲਾ ਦੇ ਪੇਟ 'ਚ ਗੋਲੀਆਂ ਲੱਗੀਆਂ, ਜਿਸ ਨੂੰ ਫ਼ਿਰੋਜ਼ਪੁਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Shots fired at a married house in Firozpur News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement