Fazilka News : ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰਾਂ ਦੇ ਨੈੱਟਵਰਕ ਦਾ ਕੀਤਾ ਪਰਦਾਫ਼ਾਸ,10 ਦੋਸ਼ੀਆਂ ’ਚੋਂ 4 ਕਾਬੂ ਤੇ 6 ਭਾਲ ਜਾਰੀ

By : BALJINDERK

Published : Jan 8, 2025, 5:01 pm IST
Updated : Jan 8, 2025, 5:01 pm IST
SHARE ARTICLE
ਪੁਲਿਸ ਅਧਿਕਾਰੀ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ
ਪੁਲਿਸ ਅਧਿਕਾਰੀ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ

Fazilka News :ਟਰੱਕ ’ਚੋਂ 2,10,000 ਨਸ਼ੀਲੀਆਂ ਗੋਲੀਆਂ, 1 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਅਤੇ 1 ਟਰੱਕ, 1 ਬੋਲੈਰੋ ਗੱਡੀ ਅਤੇ 1 ਮੋਟਰਸਾਈਕਲ ਕੀਤਾ ਬਰਾਮਦ

Fazilka News in Punjabi : ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਲਾਲਾਬਾਦ ਪੁਲਿਸ ਵੱਲੋਂ ਇਸਪੈਕਟਰ ਸਚਿਨ, ਮੁੱਖ ਅਫ਼ਸਰ ਥਾਣਾ ਸਿਟੀ ਜਲਾਲਾਬਾਦ, ਐਸ.ਆਈ ਅਮਰਜੀਤ ਕੌਰ ਮੁੱਖ ਅਫ਼ਸਰ ਥਾਣਾ ਸਦਰ ਜਲਾਲਾਬਾਦ ਅਤੇ ਇਸ: ਪਰਮਜੀਤ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਵੱਲੋਂ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ।

ਇਸ ਦੌਰਾਨ ਥਾਣਾ ਸਦਰ ਜਲਾਲਾਬਾਦ ਦੀ ਟੀਮ ਜਦ ਗਸਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਬੱਸ ਅੱਡਾ ਪਿੰਡ ਸੁਖੇਰਾ ਬੋਦਲਾ ਮੌਜੂਦ ਸੀ ਤਾਂ ਮੁਖ਼ਬਰ ਖਾਸ ਪਾਸੋਂ ਇਤਲਾਹ ਮਿਲੀ ਕਿ ਰਾਜੂ ਰਾਮ ਪੁੱਤਰ ਸੁੱਖ ਰਾਮ ਪੁੱਤਰ ਬਲਵੰਤਾ ਰਾਮ ਵਾਸੀ ਉਦਾਨੀਉ ਕੀ ਢਾਣੀ ਸਾਵਰੀਜ ਥਾਣਾ ਫਲੌਦੀ ਜ਼ਿਲ੍ਹਾ ਫਲੋਦੀ ਰਾਜਸਥਾਨ ਵਗੈਰਾ ਕੁੱਲ 10 ਵਿਅਕਤੀ ਜੋ ਕਿ ਨਸ਼ੀਲੀਆਂ ਗੋਲੀਆਂ ਵੇਚਣ ਦੇ ਆਦੀ ਹਨ ਅਤੇ ਟਰੱਕ ’ਤੇ ਬਾਹਰਲੇ ਰਾਜਾਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਫਾਜ਼ਿਲਕਾ ਫਿਰੋਜ਼ਪੁਰ ਰੋਡ ਪਿੰਡ ਲਮੋਚੜ ਕਲਾਂ ਲੰਘ ਕੇ ਪਿੰਡ ਮੌਜੇ ਵਾਲਾ ਨੂੰ ਜਾਂਦੀ ਨਹਿਰ ਦੇ ਨਾਲ ਜਾਂਦੀ ਲਿੰਕ ਸੜਕ ਪਰ ਖੜ੍ਹ ਕੇ ਨਸ਼ੀਲੀਆਂ ਗੋਲੀਆਂ ਦੇ ਡੱਬੇ ਵੰਡ ਰਹੇ ਹਨ ਅਤੇ ਬੋਲੈਰੋ ਗੱਡੀ ਜਿਸਦਾ ਡਰਾਈਵਰ ਵਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਹੀਦ ਉਧਮ ਸਿੰਘ ਨਗਰ ਜਲਾਲਾਬਾਦ ਸੀ, ਜਿਸ ਪਰ ਲੋਡ ਕਰ ਕੇ ਅੱਗੇ ਲੈ ਕੇ ਜਾਣੀਆਂ ਸੀ। 10 ਦੋਸ਼ੀਆਂ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰ ਕੇ ਕਾਰਵਾਈ ਅਮਲ ’ਚ ਲਿਆਂਦੀ ਗਈ।

1

ਮੁਖ਼ਬਰ ਖਾਸ ਦੀ ਦੱਸੀ ਗਈ ਜਗ੍ਹਾ ਪਰ ਪੁਲਿਸ ਪਾਰਟੀ ਵੱਲੋਂ ਪੁੱਜ ਕੇ ਟਰੱਕ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ Alprazolam Tablets ਤੇ Clobidol Tablets ਕੁੱਲ 2,10,000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ 1 ਲੱਖ 70 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ। ਮੌਕਾ ’ਤੇ ਉਕਤ ਟਰੱਕ, ਬੋਲੈਰੋ ਗੱਡੀ  ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ। ਕੁੱਲ 10 ਦੋਸ਼ੀਆਨ ’ਚੋਂ 4 ਦੋਸ਼ੀ ਗ੍ਰਿਫਤਾਰ ਹੋ ਚੁੱਕੇ ਹਨ ਅਤੇ ਬਾਕੀ 6 ਦੋਸ਼ੀਆਂ ਦੀ ਭਾਲ ਜਾਰੀ ਹੈ, ਜਿਨ੍ਹਾਂ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਆਰੋਪੀਆਂ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਉਹਨਾਂ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕਰ ਕੇ ਬੈਕਵਾਰਡ ਅਤੇ ਫਾਰਵਰਡ ਲਿੰਕ ਸਬੰਧੀ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਮੁੱਢਲੀ ਪੁੱਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀਆਂ ਵੱਲੋਂ ਇਹ ਨਸ਼ੀਲੀਆਂ ਗੋਲੀਆਂ ਦੀ ਖੇਪ ਰਾਜਸਥਾਨ ਤੋਂ ਲਿਆਂਦੀ ਗਈ ਹੈ ਅਤੇ ਪਹਿਲਾਂ ਵੀ ਇਹਨਾਂ ਵੱਲੋਂ ਪੰਜਾਬ ’ਚ ਉਹਨਾਂ ਵੱਲੋਂ ਨਸ਼ੀਲੀਆਂ ਗੋਲੀਆਂ ਸਪਲਾਈ ਕੀਤੀਆਂ ਗਈਆਂ ਹਨ। ਨਸ਼ੇ ਦੇ ਖਾਤਮੇ ਲਈ ਫਾਜ਼ਿਲਕਾ ਪੁਲਿਸ ਵੱਲੋਂ Zero Tolerance ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਫਾਜ਼ਿਲਕਾ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਲਈ ਹਮੇਸ਼ਾ ਵਚਨਬੱਧ ਹੈ।

(For more news apart from  Fazilka police busted network of drug traffickers, 4 under control and 6 still searching News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement