ਗੁਰਪ੍ਰੀਤ ਹਰੀ ਨੌਂ ਕਤਲ ਮਾਮਲਾ: MP ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ 'ਤੇ ਲਗਾਇਆ UAPA
Published : Jan 8, 2025, 10:27 pm IST
Updated : Jan 8, 2025, 10:27 pm IST
SHARE ARTICLE
Gurpreet Hari Nau murder case: UAPA charges against MP Amritpal Singh and Arsh Dalla
Gurpreet Hari Nau murder case: UAPA charges against MP Amritpal Singh and Arsh Dalla

SIT ਨੇ ਫ਼ਰੀਦਕੋਟ ਅਦਾਲਤ ਨੂੰ ਦਿੱਤੀ ਲਿਖਤੀ ਜਾਣਕਾਰੀ

ਫ਼ਰੀਦਕੋਟ: ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ’ਚ ਬੈਠੇ ਗਰਮਖ਼ਿਆਲੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂ.ਏ.ਪੀ.ਏ.) ਤਹਿਤ ਦੋਸ਼ ਲਗਾਏ ਗਏ ਹਨ। ਜ਼ਿਲ੍ਹਾ ਪੁਲਿਸ ਵਲੋਂ ਇਹ ਕਾਰਵਾਈ ਪੰਕਕ ਸੰਗਠਨਾਂ ਨਾਲ ਜੁੜੇ ਨੌਜੁਆਨ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਦੇ ਸਬੰਧ ’ਚ ਕੀਤੀ ਗਈ ਹੈ।

ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਸ ਮਾਮਲੇ ’ਚ ਯੂ.ਏ.ਪੀ.ਏ. ਲਗਾਉਣ ਬਾਰੇ ਫਰੀਦਕੋਟ ਦੀ ਅਦਾਲਤ ਨੂੰ ਲਿਖਤੀ ਜਾਣਕਾਰੀ ਦਿਤੀ ਹੈ। ਯੂ.ਏ.ਪੀ.ਏ. ਲਾਗੂ ਹੋਣ ਤੋਂ ਬਾਅਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ, ਜੋ ਪਹਿਲਾਂ ਹੀ ਐਨ.ਐਸ.ਏ. ਤਹਿਤ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ, ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਵਾਰਿਸ ਪੰਜਾਬ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀਨੌ ਦੀ ਪਿਛਲੇ ਸਾਲ 9 ਅਕਤੂਬਰ ਨੂੰ ਉਨ੍ਹਾਂ ਦੇ ਪਿੰਡ ’ਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ। ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਸੰਸਥਾ ਦੀ ਕਮਾਨ ਸੰਭਾਲੀ ਸੀ, ਜਿਸ ਤੋਂ ਬਾਅਦ ਵਿੱਤ ਸਕੱਤਰ ਰਹੇ ਗੁਰਪ੍ਰੀਤ ਸਿੰਘ ਹਰੀਨੌ ਨੇ ਸੰਸਥਾ ਛੱਡ ਦਿਤੀ ਸੀ।

ਗੁਰਪ੍ਰੀਤ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਚਾਲੇ ਸੰਗਠਨ ਦੀਆਂ ਗਤੀਵਿਧੀਆਂ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਸੀ ਅਤੇ ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਵਿਦੇਸ਼ ’ਚ ਬੈਠੇ ਅਰਸ਼ ਡੱਲਾ ਦੀ ਇਸ ਕਤਲ ਨੂੰ ਅੰਜਾਮ ਦੇਣ ’ਚ ਭੂਮਿਕਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਕਤ ਕੇਸ ’ਚ ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ।

ਇਸ ਮਾਮਲੇ ’ਚ ਪੁਲਿਸ ਵਲੋਂ ਕਤਲ ਕੀਤੇ ਗਏ ਦੋਵੇਂ ਸ਼ੂਟਰਾਂ, ਰੇਕੀ ਕਰਨ ਵਾਲੇ 3 ਮੁਲਜ਼ਮਾਂ ਸਮੇਤ ਕੁੱਝ ਹੋਰ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਹੁਣ ਪੁਲਿਸ ਨੇ ਮਾਮਲੇ ਦੀ ਚਾਰਜਸ਼ੀਟ ਦਾਇਰ ਕਰਨ ਤੋਂ ਪਹਿਲਾਂ ਹੀ ਮਾਮਲੇ ’ਚ ਯੂ.ਏ.ਪੀ.ਏ. ਦੀ ਧਾਰਾ ਵੀ ਲਗਾ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement