
ਲੰਬੇ ਸਮੇਂ ਤੋਂ ਸੜਕਾਂ 'ਤੇ ਬੈਠੇ ਕਿਸਾਨਾਂ ਨਾਲ ਰਾਬਤਾ ਕਰੋ ਕਾਇਮ
ਖਨੌਰੀ ਬਾਰਡਰ: ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਪ੍ਰੈੱਸ ਵਾਰਤਾ ਕੀਤੀ ਹੈ। ਇਸ ਮੌਕੇ ਖਨੌਰੀ ਤੋਂ ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੜਕਾਂ ਉੱਤੇ ਬੈਠੇ ਕਿਸਾਨਾਂ ਨਾਲ ਰਾਬਤਾ ਕਾਇਮ ਕਰੋ। ਉਨ੍ਹਾਂ ਨੇ ਕਿਹਾ ਹੈ ਕਿ ਮਰਨ ਵਰਤ ਉੱਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜੀ ਹੈ।
ਕਿਸਾਨਾਂ ਨੇ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਾਂਗ ਸਾਡੇ ਲੋਕਤੰਤਰ ਦੀ ਵੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਤਾਨਾਸ਼ਾਹ ਦੀਆਂ ਸਾਰੀਆਂ ਹੱਦਾਂ ਪਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਸਮਾਜ ਪਾਰਟੀ ਦੇ ਨੈਸ਼ਨਲ ਜਨਰਲ ਸੈਕਟਰੀ ਆਏ ਜੋ ਮੁਜਫਰਪੁਰ ਤੋਂ ਮੈਂਬਰ ਪਾਰਲੀਮੈਂਟ ਹਰਿੰਦਰ ਮਾਲਿਕ ਆਪਣੇ ਡੈਲੀਗੇਟ ਨਾਲ ਆਏ ਅਤੇ ਡੱਲੇਵਾਲ ਨੂੰ ਮਿਲੀ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਹਲੇ ਗੱਲਬਾਤ ਕਰਨ ਦੇ ਯੋਗ ਨਹੀ ਹੈ ਕਿਉਂਕਿ ਸਿਹਤ ਵਿਗੜੀ ਜਾ ਰਹੀ ਹੈ। ਉਨ੍ਹਾਂ ਨੇ ਕਈ ਸਿਆਸੀ ਪਾਰਟੀਆਂ ਕਿਸਾਨਾਂ ਦਾ ਸਮਰਥਨ ਦੇ ਰਹੇ ਹਨ।
ਡਾਕਟਰ ਕੁਲਦੀਪ ਕੌਰ ਰੰਧਾਵਾ ਨੇ ਡੱਲੇਵਾਲ ਦੀ ਸਿਹਤ ਬਾਰੇ ਕਿਹਾ ਹੈ ਕਿ ਡੱਲੇਵਾਲ ਨੂੰ ਕੁਝ ਨਹੀ ਖਾ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਬੀਪੀ ਅਪ ਡਾਊਨ ਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਦਿਨੋਂ-ਦਿਨ ਵਿਗੜੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਚੰਗੀ ਨਹੀਂ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ 10 ਤਾਰੀਕ ਨੂੰ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ।