
ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ
ਖਨੌਰੀ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉੱਤੇ 44 ਵਾਂ ਦਿਨ ਹੈ। ਇਸ ਦੌਰਾਨ ਡੱਲੇਵਾਲ ਦੀ ਸਿਹਤ ਵਿਗੜੀ ਜਾ ਰਹੀ ਹੈ। ਪ੍ਰਸ਼ਾਸਨ ਅਤੇ ਕਿਸਾਨਾਂ ਵਿਚਾਲੇ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਏਡੀਜੀਪੀ ਜਸਕਰਨ ਸਿੰਘ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਏਡੀਜੀਪੀ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਅਪੀਲ ਕਰ ਰਹੇ ਹਾਂ ਕਿ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਭਾਵੇਂ ਜਾਰੀ ਰੱਖੇ ਪਰ ਮੈਡੀਕਲ ਟਰੀਟਮੈਂਟ ਜ਼ਰੂਰ ਲੈਣ। ਉਨ੍ਹਾਂ ਨੇ ਕਿਹਾ ਹੈ ਕਿ ਮੈਡੀਕਲ ਹੈਲਪ ਲਾਜ਼ਮੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਦੀ ਸਿਹਤ ਖਰਾਬ ਹੋ ਰਹੀ ਹੈ ਉਨ੍ਹਾਂ ਨੇ ਮੈਡੀਕਲ ਦੀ ਟੀਮ ਦਾ ਕਹਿਣਾ ਹੈ ਕਿ ਹੁਣ ਮੈਡੀਕਲ ਇਲਾਜ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਜਾਂਚ ਕਰ ਰਹੀ ਹੈ।
ਦੂਜੇ ਪਾਸੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਪ੍ਰਸ਼ਾਸਨ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਹਰ ਰੋਜ਼ ਪ੍ਰਸ਼ਾਸਨ ਇੱਥੇ ਮੀਟਿੰਗਾਂ ਕਰਨ ਲਈ ਆਉਂਦਾ ਹੈ ਅਤੇ ਹਰ ਰੋਜ਼ ਉਨ੍ਹਾਂ ਦੇ ਪੱਖ ਤੋਂ ਇਹੀ ਗੱਲ ਕਹੀ ਜਾਂਦੀ ਹੈ ਕਿ ਜਗਜੀਤ ਸਿੰਘ ਧਲੇਵਾਲ ਆਪਣਾ ਮਰਨ ਵਰਤ ਖ਼ਤਮ ਕਰ ਦੇਵੇ। ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਵੱਲੋਂ ਪਹਿਲੇ ਦਿਨ ਤੋਂ ਕਿਹਾ ਜਾ ਰਿਹਾ ਹੈ ਕਿ ਮੇਰਾ ਜਵਾਬ ਇਸ ਤਰ੍ਹਾਂ ਚੱਲੇਗਾ।
ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਸ਼ਾਸਨ ਕਦੇ ਵੀ ਕੇਂਦਰ ਸਰਕਾਰ ਦੀ ਗੱਲ ਨਹੀਂ ਸੁਣਦਾ ਅਤੇ ਨਾ ਹੀ ਉਨ੍ਹਾਂ ਮੰਗਾਂ ਬਾਰੇ ਗੱਲ ਕਰਦਾ ਹੈ, ਜੋ ਉਨ੍ਹਾਂ ਨੂੰ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਹੈ ਜਗਜੀਤ ਸਿੰਘ ਡੱਲੇਵਾਲ ਨੇ ਜੋ ਸੰਦੇਸ਼ ਨੇ ਦਿੱਤਾ ਸੀ ਉਹ ਪ੍ਰਸ਼ਾਸਨ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਤੱਕ ਮੰਗਾਂ ਨਹੀਂ ਮੰਨਦੇ ਉਦੋ ਤੱਕ ਅੰਦੋਲਨ ਜਾਰੀ ਰਹੇਗਾ।