ਨਸ਼ਾ ਤਸਕਰਾਂ ਨੂੰ ਲੈ ਕੇ ਮੋਗਾ ਪੁਲਿਸ ਦਾ ਵੱਡਾ ਐਕਸ਼ਨ
Published : Jan 8, 2025, 9:19 pm IST
Updated : Jan 8, 2025, 9:19 pm IST
SHARE ARTICLE
Moga Police takes major action against drug smugglers
Moga Police takes major action against drug smugglers

2 ਨਸ਼ਾ ਤਸਕਰਾਂ ਦੀ 1 ਕਰੋੜ 54 ਲੱਖ 54 ਹਜ਼ਾਰ ਦੀ ਪ੍ਰਾਪਰਟੀ ਕੀਤੀ ਅਟੈਚ

ਮੋਗਾ: ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਲੈ ਕੇ ਇਕ ਮੁਹਿੰਮ ਆਰੰਭੀ ਹੋਈ ਹੈ ਇਸੇ ਲੜੀ ਤਹਿਤ ਮੋਗਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਅਧਿਕਾਰੀ ਰਮਨਦੀਪ ਸਿੰਘ ਡੀਐਸਪੀ ਧਰਮਕੋਟ ਦੀ ਨਿਗਰਾਨੀ ਹੇਠ ਸਬ-ਇਸੰਪੈਕਟਰ ਸੁਨੀਤਾ ਰਾਣੀ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋਂ ਮੁਕੱਦਮਾ ਨੰਬਰ 169 ਮਿਤੀ 17/09/2021 ਜੁਰਮ 21-61-85 ਐਨ.ਡੀ.ਪੀ.ਐਸ ਐਕਟ ਥਾਣਾ ਕੋਟ ਈਸੇ ਖਾਂ ਵਿੱਚ ਦੋਸ਼ੀ ਗੁਰਦੇਵ ਸਿੰਘ ਉਰਫ ਲਾਡੀ ਪੁੱਤਰ ਗੁਰਚਰਨ ਸਿੰਘ ਵਾਸੀ ਦੌਲੇਵਾਲਾ ਅਤੇ ਹਰਜਿੰਦਰ ਸਿੰਘ ਉਰਫ ਸੁਖਚੈਨ ਸਿੰਘ ਉਰਫ ਜਿੰਦਰ ਪੁੱਤਰ ਕਾਲਾ ਸਿੰਘ ਉਰਫ ਨਿਰਮਲ ਸਿੰਘ ਵਾਸੀ ਦੌਲੇਵਾਲਾ ਦੀ ਪ੍ਰਾਪਰਟੀ ਨੂੰ ਅਟੈਚ ਕਰਨ ਸਬੰਧੀ ਉਸਦੇ ਘਰ ਦੇ ਬਾਹਰ ਪੋਸਟਰ ਚਿਪਕਾਏ ਗਏ।

ਇਸ ਪ੍ਰਾਪਰਟੀ ਦੀ ਕੀਮਤ ਕਰੀਬ 1,54,54,000/- ਜਿਹਨਾ ਦੀ ਪ੍ਰੋਪਰਟੀ ਬਾਰੇ ਪੜਤਾਲ ਕਰਨ ਤੇ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਪ੍ਰੋਪਰਟੀ ਇਹਨਾ ਨੇ ਗੈਰ-ਕਾਨੂੰਨੀ ਤਰੀਕੇ ਨਾਲ ਖਰੀਦ ਕਰਕੇ ਪ੍ਰਾਪਰਟੀ ਤਿਆਰ ਕਰਵਾਈ ਸੀ। ਜਿਸ ਨੂੰ ਐਨ.ਡੀ.ਪੀ.ਐਸ ਐਕਟ ਦੀ ਧਾਰਾ 68-ਐਫ(2) ਤਹਿਤ ਮਾਨਯੋਗ ਭਾਰਤ ਸਰਕਾਰ ਦੇ ਵਿੱਤ ਵਿਭਾਗ ਦੇ ਸਮਰੱਥ ਅਧਿਕਾਰੀ ਪਾਸੋਂ ਮਨਜ਼ੂਰੀ ਹਾਸਲ ਕਰਨ ਉਪਰੰਤ ਅਟੈਚ ਕਰਵਾਈ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement