Mansa Accident News: ਪਿਕਅੱਪ ਗੱਡੀ ਅਤੇ ਬੁਲਟ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
Mansa Accident News: ਮਾਨਸਾ ਦੇ ਬਰੇਟਾ ਵਿਚ ਇਕ ਭਿਆਨਤ ਸੜਕ ਹਾਦਸਾ ਵਾਪਰਿਆ ਹੈ। ਇਥੇ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਬਰੇਟਾ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਬਰੇਟਾ ਨੇੜੇ ਬਖਸ਼ੀਵਾਲਾ ਪਿੰਡ ਵਿੱਚ ਇੱਕ ਪਿਕਅੱਪ, ਇੱਕ ਬੋਲੈਰੋ ਅਤੇ ਇੱਕ ਬੁਲਟ ਮੋਟਰਸਾਈਕਲ ਨਾਲ ਹੋਏ ਸੜਕ ਹਾਦਸੇ ਵਿੱਚ ਦੋ ਨੌਜਵਾਨ ਚਚੇਰੇ ਭਰਾਵਾਂ ਅਤੇ ਇੱਕ ਸਾਈਕਲ ਸਵਾਰ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਿੰਡ ਬਖਸ਼ੀਵਾਲਾ ਦੇ ਰਹਿਣ ਵਾਲੇ ਦੋ ਚਚੇਰਾ ਭਰਾ ਬੂਟਾ ਸਿੰਘ ਅਤੇ ਜਗਤਾਰ ਸਿੰਘ ਆਪਣੇ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਵੱਲ ਆ ਰਹੇ ਸਨ। ਇਸੇ ਦੌਰਾਨ ਬੁਢਲਾਡਾ ਵਾਲੇ ਪਾਸਿਓਂ ਆ ਰਹੀ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਸ ਭਿਆਨਕ ਹਾਦਸੇ ਦੀ ਲਪੇਟ ਵਿੱਚ ਇੱਕ ਰਾਹਗੀਰ ਪਸ਼ੂ ਚਾਰਕ ਗੁਰਮੁਖ ਸਿੰਘ ਵੀ ਆ ਗਿਆ, ਜੋ ਮੂਲ ਰੂਪ ਵਿੱਚ ਟੋਹਾਣਾ (ਹਰਿਆਣਾ) ਦਾ ਰਹਿਣ ਵਾਲਾ ਸੀ ਅਤੇ ਅੱਜਕੱਲ੍ਹ ਪਿੰਡ ਕਾਹਨਗੜ੍ਹ ਵਿਖੇ ਰਹਿ ਰਿਹਾ ਸੀ। ਗੱਡੀ ਦੀ ਸਿੱਧੀ ਟੱਕਰ ਵੱਜਣ ਕਾਰਨ ਗੁਰਮੁਖ ਸਿੰਘ ਨੇ ਵੀ ਮੌਕੇ ’ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਬਰੇਟਾ ਥਾਣੇ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪਿਕਅੱਪ ਗੱਡੀ ਨੂੰ ਕਬਜ਼ੇ ਵਿੱਚ ਲੈ ਕੇ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
