ਲੋਕਾਂ ਨਾਲ ਜੋ ਵਾਅਦੇ ਕੀਤੇ ਸੀ, ਉਨ੍ਹਾਂ ਨੂੰ ਪੂਰਾ ਕਰਨਾ ਹੀ ਸਾਡਾ ਮਕਸਦ ਹੈ : ਭਗਵੰਤ ਮਾਨ
Published : Jan 8, 2026, 6:02 pm IST
Updated : Jan 8, 2026, 6:02 pm IST
SHARE ARTICLE
Our aim is to fulfill the promises we made to the people: Bhagwant Mann
Our aim is to fulfill the promises we made to the people: Bhagwant Mann

ਜਿਹੜੇ ਟੋਲ ਪਲਾਜ਼ੇ ਅਸੀਂ ਬੰਦ ਕੀਤੇ ਹਨ, ਉਥੇ ਅਸੀਂ ਆਮ ਆਦਮੀ ਕਲੀਨਿਕ ਖੋਲ੍ਹਾਂਗੇ

ਮੋਹਾਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਮੁਹਾਲੀ ਵਿਖੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ। ਮਾਨ ਸਰਕਾਰ ਵਲੋਂ ਵਪਾਰੀਆਂ ਲਈ ਵੱਡਾ ਕਦਮ ਚੁੱਕਦਿਆਂ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਨਾਲ ਪਹਿਲੇ ਦਿਨ ਤੋਂ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਸਨ ਅਤੇ ਹੁਣ ਤੱਕ 61 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ। ਇਸ ਦੇ ਨਾਲ ਹੀ ਪੰਜਾਬ 'ਚ 17 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ 64 ਲੱਖ ਰੁਪਿਆ ਇਕ ਦਿਨ ਦਾ ਪੰਜਾਬੀਆਂ ਦਾ ਬਚ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਅਸੀਂ ਟੋਲ ਪਲਾਜ਼ੇ ਬੰਦ ਕੀਤੇ ਹਨ ਉਥੇ ਅਸੀਂ ਆਮ ਆਦਮੀ ਕਲੀਨਿਕ ਖੋਲ੍ਹਾਂਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਛੋਟੇ ਦੁਕਾਨਦਾਰਾਂ ਦੀ ਗੱਲ ਕਰਦਿਆਂ ਕਿਹਾ ਕਿ ਦੁਕਾਨਦਾਰ ਸਾਰਾ ਦਿਨ 3-4 ਬੰਦਿਆਂ ਨੂੰ ਕੰਮ ਦਿੰਦਾ ਹੈ ਅਤੇ ਦੁਕਾਨਦਾਰ ਨੂੰ ਵੀ ਕੋਈ ਨਾ ਕੋਈ ਮੁਨਾਫ਼ਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਛੋਟੇ ਅਤੇ ਵੱਡੇ ਦੁਕਾਨਦਾਰਾਂ ਦਾ ਖ਼ਿਆਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਏ, ਦੁਕਾਨਦਾਰਾਂ ਨਾਲ ਮੇਰੀ ਪੁਰਾਣੀ ਸਾਂਝ ਹੈ ਅਤੇ ਅੱਜ ਵੀ ਮੇਰੀ ਮਾਂ ਇਨ੍ਹਾਂ ਦੁਕਾਨਦਾਰਾਂ ਤੋਂ ਹੀ ਸੌਦਾ-ਪੱਤਾ ਲੈਂਦੀ ਹੈ ਪਰ ਸਰਕਾਰਾਂ ਨੂੰ ਦੁਕਾਨਦਾਰਾਂ ਬਾਰੇ ਕੀ ਪਤਾ, ਇਹ ਤਾਂ ਸਿਰਫ ਦੁਕਾਨਾਂ ਨੂੰ ਦੱਬਣਾ ਹੀ ਜਾਣਦੇ ਹਨ ਪਰ ਅਸੀਂ ਦੁਕਾਨਦਾਰਾਂ ਦੀ ਭਲਾਈ ਲਈ ਕੰਮ ਕਰ ਰਹੇ ਹਾਂ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਤਾਂ ਬਹੁਤ ਦਾਨ ਕਰਨ ਵਾਲੇ ਹਨ ਅਤੇ ਲੰਗਰ ਤਾਂ ਸਾਡੇ ਖ਼ੂਨ 'ਚ ਹੈ, ਜਿੱਥੇ ਮਰਜ਼ੀ ਦੁਨੀਆ 'ਤੇ ਕੋਈ ਆਫ਼ਤ ਆ ਜਾਵੇ, ਸਾਡਾ ਲੰਗਰ ਪਹਿਲਾਂ ਚੱਲ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਤਰੱਕੀ ਕਰਨਗੇ ਤਾਂ ਹੀ ਸਮਾਜ ਤਰੱਕੀ ਕਰੇਗਾ ਅਤੇ ਪੰਜਾਬ ਨੂੰ ਅਸੀਂ ਖ਼ੁਸ਼ਹਾਲ ਪੰਜਾਬ ਬਣਾਉਣਾ ਹੈ।
ਇਸ ਤੋਂ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ’ਚ ਟੈਕਸ ਟੈਰੋਰਿਜ਼ਮ ਚੱਲ ਰਿਹਾ ਅਤੇ ਭਾਰਤ ਸਰਕਾਰ ਵੱਲੋਂ ਵਪਾਰੀਆਂ ਨੂੰ ਚੋਰ ਸਮਝਿਆ ਜਾਂਦਾ ਹੈ। ਜਦਕਿ ਇਹ ਸਰਕਾਰਾਂ ਵੱਲੋਂ ਵਪਾਰੀਆਂ ਵੱਲੋਂ ਦਿੱਤੇ ਜਾਂਦੇ ਟੈਕਸ ਦੇ ਸਹਾਰੇ ਹੀ ਚਲਦੀਆਂ ਹਨ। ਉਨ੍ਹਾਂ ਕਿ ਜੇਕਰ ਸਾਡੀ ਕੇਂਦਰ ਵਿਚ ਸਰਕਾਰ ਆਉਂਦੀ ਹੈ ਤਾਂ ਅਸੀਂ ਵਪਾਰੀਆਂ ਨੂੰ ਜੀ.ਐਸ.ਟੀ. ਤੋਂ ਰਾਹਤ ਦਿਆਂਗੇ, ਨਾਲ ਨਾਲ ਛੋਟੇ ਦੁਕਾਨਦਾਰ ਅਤੇ ਵਪਾਰੀਆਂ ਨੂੰ ਕਾਫ਼ੀ ਰਾਹਤ ਮਿਲੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement