ਵਿਧਾਨ ਸਭਾ ਬਜਟ ਸੈਸ਼ਨ ਦੇ ਸਿੱਧੇ ਪ੍ਰਸਾਰਨ ਦੇ ਮੁੱਦੇ 'ਤੇ 'ਆਪ' ਦੇ ਵਫ਼ਦ ਵਲੋਂ ਸਪੀਕਰ ਨਾਲ ਮੁਲਾਕਾਤ
Published : Feb 8, 2019, 1:55 pm IST
Updated : Feb 8, 2019, 1:55 pm IST
SHARE ARTICLE
AAP meets Speaker for Live Telecast of Budget Session
AAP meets Speaker for Live Telecast of Budget Session

ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਿੱਧੇ ਪ੍ਰਸਾਰਨ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਸੁਨਾਮ...

ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸਿੱਧੇ ਪ੍ਰਸਾਰਨ ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਮਿਲ ਕੇ 12 ਫਰਵਰੀ ਤੋਂ ਸ਼ੁਰੂ ਹੋ ਰਹੇ ਇਸ ਸੈਸ਼ਨ ਦਾ ਹਰ ਹਾਲ ਵਿਚ ਸਿੱਧਾ ਪ੍ਰਸਾਰਨ ਕਰਨ ਦੀ ਤਾਕੀਦ ਕੀਤੀ।

AAP meets Speaker for Live Telecast of Budget SessionAAP meets Speaker for Live Telecast of Budget Session

ਆਪਣੇ ਲਿਖਤੀ ਪੱਤਰ ਵਿਚ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਸੰਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਇਕ ਜਨਹਿਤ ਯਾਚਿਕਾ ਦਾਇਰ ਕੀਤੀ ਸੀ ਕਿ ਜੇਕਰ ਸੰਸਦ ਦੇ ਦੋਵਾਂ ਸਦਨਾਂ ਅਤੇ ਹੋਰ ਅਨੇਕਾਂ ਸੂਬਿਆਂ ਦੇ ਅਸੰਬਲੀ ਸੈਸ਼ਨ ਦਾ ਸਿੱਧਾ ਪ੍ਰਸਾਰਨ ਹੋ ਸਕਦਾ ਹੈ ਤਾਂ ਪੰਜਾਬ ਦਾ ਕਿਉਂ ਨਹੀਂ? ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਦੇ ਨੁਮਾਇੰਦਿਆਂ ਦੇ ਕੰਮ-ਕਾਜ ਵਿਚ ਸੁਚੱਜੀ ਤਬਦੀਲੀ ਆਏਗੀ ਕਿਉਂ ਜੋ ਲੋਕ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਵੇਖ ਸਕਣਗੇ।

ਮਾਨਯੋਗ ਅਦਾਲਤ ਵਿਚ ਦਾਇਰ ਕੀਤੀ ਪਟੀਸ਼ਨ ਵਿਚ ਅਰੋੜਾ ਨੇ ਕਿਹਾ ਸੀ ਕਿ ਕਿਉਂ ਜੋ ਅਸੰਬਲੀ ਲੋਕਾਂ ਦੇ ਪੈਸੇ ਨਾਲ ਚਲਾਈ ਜਾਂਦੀ ਹੈ, ਇਸ ਲਈ ਉਨ੍ਹਾਂ ਨੂੰ ਅਧਿਕਾਰ ਹੈ ਕਿ ਉਹ ਵੇਖ ਸਕਣ ਕਿ ਉਨ੍ਹਾਂ ਦੇ ਲੋਕ ਨੁਮਾਇੰਦੇ ਕਿਸ ਪ੍ਰਕਾਰ ਉਨ੍ਹਾਂ ਦੇ ਮੁੱਦੇ ਵਿਧਾਨ ਸਭਾ ਦੇ ਵਿਚ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਵਿਧਾਇਕਾਂ ਦੀ ਲੋਕਾਂ ਪ੍ਰਤੀ ਵਚਨਬੱਧਤਾ ਪਰਪੱਕ ਹੋਵੇਗੀ ਅਤੇ ਉਨ੍ਹਾਂ ਦੇ ਅਤੇ ਸਰਕਾਰ ਦੇ ਕੰਮ-ਕਾਜ ਵਿਚ ਪਾਰਦਰਸ਼ਤਾ ਆਵੇਗੀ।  

21 ਜਨਵਰੀ 2019 ਨੂੰ ਅਦਾਲਤ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁੱਲ ਨੰਦਾ ਦੀ ਹਾਜ਼ਰੀ ਵਿਚ ਇਸ ਪਟੀਸ਼ਨ 'ਤੇ ਫ਼ੈਸਲਾ ਕਰਦਿਆਂ ਇਸ ਸਬੰਧੀ ਵਿਧਾਨ ਸਭਾ ਸਪੀਕਰ ਨੂੰ ਫ਼ੈਸਲਾ ਲੈਣ ਦਾ ਅਖ਼ਤਿਆਰ ਦਿਤਾ ਸੀ ਅਤੇ ਅਰੋੜਾ ਦੇ ਸੰਤੁਸ਼ਟ ਨਾ ਹੋਣ ਦੀ ਸੂਰਤ ਵਿਚ ਉਨ੍ਹਾਂ ਨੂੰ ਫਿਰ ਅਦਾਲਤ ਆਉਣ ਦੀ ਖੁੱਲ ਦਿਤੀ ਸੀ।
ਸਪੀਕਰ ਨੂੰ ਲਿਖੇ ਆਪਣੇ ਪੱਤਰ ਵਿਚ ਅਰੋੜਾ ਨੇ ਕਿਹਾ ਕਿ ਆਉਂਦੇ ਬਜਟ ਸੈਸ਼ਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇ ਤਾਂ ਜੋ ਲੋਕ ਇਸ ਗੱਲ ਤੋਂ ਜਾਣੂ ਹੋ ਸਕਣ ਕਿ ਸਰਕਾਰ ਉਨ੍ਹਾਂ ਦੇ ਮੁੱਦਿਆਂ ਪ੍ਰਤੀ ਗੰਭੀਰ ਵੀ ਹੈ ਜਾਂ ਨਹੀਂ।

ਅਰੋੜਾ ਨੇ ਕਿਹਾ ਕਿ ਪਹਿਲਾਂ ਵੀ ਅਨੇਕਾਂ ਮੌਕਿਆਂ 'ਤੇ ਸਪੀਕਰ ਨੇ ਸਰਕਾਰ ਦੀ ਸਿਰਫ਼ ਚੰਗੀ ਕਾਰਗੁਜ਼ਾਰੀ ਵਿਖਾਉਣ ਲਈ ਵਿਧਾਨ ਸਭਾ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਦੀ ਮਨਜ਼ੂਰੀ ਦਿਤੀ ਹੈ ਜੋ ਕਿ ਬਰਾਬਰਤਾ ਦੇ ਸਿਧਾਂਤ ਦੀ ਉਲੰਘਣਾ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਪੀਕਰ ਇਸ ਸਬੰਧੀ ਕੋਈ ਫ਼ੈਸਲਾ ਨਹੀਂ ਲੈਂਦੇ ਤਾਂ ਉਹ ਇਕ ਫਿਰ ਮਾਨਯੋਗ ਹਾਈਕੋਰਟ ਵਿਚ ਗੁਹਾਰ ਲਗਾਉਣਗੇ ਅਤੇ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੇ ਵਿਧਾਇਕਾਂ ਦੀ ਕਾਰਗੁਜ਼ਾਰੀ ਵੇਖਣ ਦੇ ਹੱਕ ਤੋਂ ਵਾਂਝਾ ਨਹੀਂ ਰਹਿਣ ਦੇਣਗੇ।

ਇਸ ਮੌਕੇ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ, ਮੀਤ ਹੇਅਰ (ਸਾਰੇ ਵਿਧਾਇਕ) ਅਤੇ ਬੁਲਾਰੇ ਨੀਲ ਗਰਗ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement