ਪਿੰਡਾਂ ਦੇ ਵਿਕਾਸ ਲਈ ਨਵੇਂ ਚੁਣੇ ਪੰਚਾਂ-ਸਰਪੰਚਾਂ ਨੂੰ ਕੀਤਾ ਜਾਵੇਗਾ ਜਾਗਰੂਕ : ਬਾਜਵਾ
Published : Feb 8, 2019, 3:19 pm IST
Updated : Feb 8, 2019, 3:19 pm IST
SHARE ARTICLE
Tripat Rajinder Singh Bajwa
Tripat Rajinder Singh Bajwa

ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ...

ਚੰਡੀਗੜ੍ਹ : ਪੰਚਾਇਤਾਂ ਦਾ ਕੰਮ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਉਲੀਕਿਆ ਗਿਆ ਹੈ। ਪੇਂਡੂ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪ੍ਰੋਗਰਾਮ ਇਸ ਢੰਗ ਨਾਲ ਬਣਾਇਆ ਗਿਆ ਹੈ ਕਿ ਪੰਚਾਂ ਸਰਪੰਚਾਂ ਨੂੰ ਪੰਚਾਇਤ ਦਾ ਰਿਕਾਰਡ ਰੱਖਣ, ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਿੰਡਾਂ ਦਾ ਵਿਉਂਤਬੱਧ ਵਿਕਾਸ ਕਰਨ ਸਬੰਧੀ ਸਿਖਲਾਈ ਦਿਤੀ ਜਾਵੇਗੀ।

ਉਹਨਾਂ ਨੇ ਵਿਭਾਗ ਨੂੰ ਕਿਹਾ ਹੈ ਕਿ ਇਸ ਟਰੇਨਿਗ ਪ੍ਰੋਗਰਾਮ ਵਿਚ ਪੰਚਾਂ ਅਤੇ ਸਰਪੰਚਾਂ ਦੀ 100 ਫ਼ੀਸਦੀ ਹਾਜ਼ਰੀ ਯਕੀਨੀ ਬਣਾਉਣ। ਇਸ ਦੇ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਚੁਣੀਆਂ ਗਈਆਂ ਔਰਤਾਂ ਖ਼ੁਦ ਇਸ ਸਿਖਲਾਈ ਪ੍ਰੋਗਰਾਮ ਵਿਚ ਹਿੱਸਾ ਲੈਣ। ਪੰਚਾਇਤ ਮੰਤਰੀ ਨੇ ਟਰੇਨਿੰਗ ਪ੍ਰੋਗਰਾਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਬਲਾਕ ਵਿਚ ਦੋ ਦਿਨ ਦਾ ਟ੍ਰੇਨਿੰਗ ਕੈਂਪ ਲਾਇਆ ਜਾਵੇਗਾ ਜਿਸ ਵਿਚ ਬਲਾਕ ਦੇ ਸਾਰੇ ਪੰਚ-ਸਰਪੰਚ ਹਿੱਸਾ ਲੇੈਣਗੇ।

ਉਨ੍ਹਾਂ ਦੱਸਿਆ ਕਿ ਮੋਗਾ, ਫਿਰੋਜ਼ਪੁਰ ਅਤੇ ਰੋਪੜ ਜ਼ਿਲ੍ਹਿਆਂ ਦੀ ਟਰੇਨਿੰਗ 11 ਫਰਵਰੀ ਤੋਂ ਸ਼ੁਰੂ ਹੋਵੇਗੀ ਅਤੇ ਬਾਕੀ 19 ਜ਼ਿਲ੍ਹਿਆਂ ਦੀ ਟਰੇਨਿੰਗ 15 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ। ਸਿਖਲਾਈ ਪ੍ਰੋਗਰਾਮ ਦੌਰਾਨ ਦਿਤੀ ਜਾਣ ਵਾਲੀ ਟਰੇਨਿੰਗ ਦਾ ਵਿਸਥਾਰ ਦਿੰਦਿਆਂ ਪੰਚਾਇਤ ਮੰਤਰੀ ਨੇ ਦੱਸਿਆ ਕਿ ਪੰਚਾਂ-ਸਰਪੰਚਾਂ ਨੂੰ ਸਿਖਲਾਈ ਦੇਣ ਵਿਅਕਤੀਆਂ ਨੂੰ ਪਹਿਲਾਂ ਸਿਖਲਾਈ ਦਿਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਪੰਚਾਇਤਾਂ ਨੂੰ ਉਨ੍ਹਾਂ ਦੀਆਂ ਸ਼ਕਤੀਆਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਪੰਚਾਇਤੀ ਰਾਜ ਐਕਟ,

ਵਿਲੇਜ਼ ਕਾਮਨ ਲੈਂਡ ਐਕਟ, ਸ਼ਾਮਲਾਤ ਜਮੀਨਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿਤੀ ਜਾਵੇਗੀ। ਇਸ ਤੋਂ ਇਲਾਵਾ ਗ੍ਰਾਮ ਸਭਾ ਦੀ ਬਣਤਰ, ਕੋਰਮ, ਮਤਾ, ਮੀਟਿੰਗਾਂ, ਐਸਟੀਮੇਟ, ਮੈਟੀਰੀਅਲ ਦੀ ਖਰੀਦ, ਫੰਡਾਂ ਦੀ ਵਰਤੋਂ, ਵਿੱਤੀ ਲੇਖੇ ਦਾ ਰੱਖ ਰਖਾਵ, ਰਿਕਾਰਡ ਅਤੇ ਰਜਿਸਟਰਾਂ ਦੀ ਸਾਂਭ ਸੰਭਾਲ, ਪੰਚਾਇਤ ਸਕੱਤਰ ਦਾ ਰੋਲ, ਸੂਚਨਾ ਦਾ ਅਧਿਕਾਰ ਐਕਟ-2005 ਬਾਰੇ ਜਾਣਕਾਰੀ ਦਿਤੀ ਜਾਵੇਗੀ। ਇਸ ਸਿਖਲਾਈ ਪ੍ਰੋਗਰਾਮ ਦੇ ਦੌਰਾਨ ਸਰਕਾਰੀ ਸਕੀਮਾਂ ਦਾ ਵਿਕਾਸ ਕਾਰਜਾਂ ਲਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ

ਅਤੇ ਨਾਲ ਹੀ ਇਹ ਵੀ ਦੱਸਿਆ ਜਾਵੇਗਾ ਕਿ ਇੰਨ੍ਹਾਂ ਸਕੀਮਾਂ ਤੋਂ ਕਿਸ ਤਰਾਂ ਲਾਭ ਲੈਣਾ ਹੈ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿਤੀ ਜਾਵੇਗੀ। ਪੰਚਾਇਤਾਂ ਨੂੰ ਇਹ ਵੀ ਜਾਗਰੂਕ ਕੀਤਾ ਜਾਵੇਗਾ ਕਿ ਸਿੱਖਿਆ ਦੇ ਸੁਧਾਰ ਵਿਚ ਪੰਚਾਇਤਾਂ ਕਿਸ ਤਰਾਂ ਯੋਗਦਾਨ ਪਾ ਸਕਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement