ਨਵੇਂ ਡੀ.ਜੀ.ਪੀ. ਨੇ ਮੰਤਰੀ ਮੰਡਲ ਕੋਲ ਰਸਮੀ ਤੌਰ 'ਤੇ ਕਰਵਾਈ ਜਾਣ-ਪਛਾਣ
Published : Feb 8, 2019, 6:30 pm IST
Updated : Feb 8, 2019, 6:30 pm IST
SHARE ARTICLE
NEW DGP FORMALLY INTRODUCED TO CABINET
NEW DGP FORMALLY INTRODUCED TO CABINET

ਸੂਬੇ ਦੀ ਸੁਰੱਖਿਆ ਤੇ ਸ਼ਾਂਤੀ ਹਰ ਹਾਲ ਵਿੱਚ ਬਰਕਰਾਰ ਰੱਖਣ ਦਾ ਭਰੋਸਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਪੁਲਿਸ ਮੁਖੀ ਦਿਨਕਰ ਗੁਪਤਾ ਨੇ ਅੱਜ ਸਰਕਾਰ ਨੂੰ ਭਰੋਸਾ ਦਿਤਾ ਕਿ ਸੂਬੇ ਵਿਚ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਉਹ ਹਰ ਸੰਭਵ ਕਦਮ ਚੁੱਕਣਗੇ। ਡੀ.ਜੀ.ਪੀ. ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਕੋਲ ਰਸਮੀ ਤੌਰ 'ਤੇ ਆਪਣੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਉਹ ਅਪਣੇ ਸਾਬਕਾ ਅਧਿਕਾਰੀ ਸੁਰੇਸ਼ ਅਰੋੜਾ ਵਲੋਂ ਪੇਸ਼ੇਵਰ ਤੌਰ 'ਤੇ ਤੈਅ ਕੀਤੇ ਉਚ ਮਿਆਰ ਨੂੰ ਕਾਇਮ ਰੱਖਣਗੇ ਅਤੇ ਸਾਰਿਆਂ ਲਈ ਨਿਰਪੱਖ ਪੁਲੀਸ ਪ੍ਰਬੰਧ ਯਕੀਨੀ ਬਣਾਉਣਗੇ।

ਇਸ ਮੌਕੇ ਮੰਤਰੀ ਮੰਡਲ ਨੇ ਸਾਬਕਾ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਅਗਵਾਈ ਵਿਚ ਪੁਲਿਸ ਫੋਰਸ ਨੇ ਅਪਰਾਧ ਨੂੰ ਕੰਟਰੋਲ ਕਰਨ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਰਕਰਾਰ ਰੱਖਣ ਸਮੇਤ ਵੱਡੀਆਂ ਮੱਲਾਂ ਮਾਰੀਆਂ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ ਸੂਬੇ ਦੀ ਪੁਲਿਸ ਫੋਰਸ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਨਾਲ ਨਜਿੱਠਣ ਵਿਚ ਸ਼ਾਨਦਾਰ ਢੰਗ ਨਾਲ ਕੰਮ ਕਰ ਰਹੀ ਹੈ ਪਰ ਉੱਚ ਮਿਆਰੀ ਉਤਪਾਦਕਤਾ ਮੁਤਾਬਕ ਹੋਰ ਪ੍ਰਭਾਵੀ ਬਣਾਉਣ ਦੀ ਲੋੜ ਹੈ।

ਸ਼੍ਰੀ ਦਿਨਕਰ ਨੇ ਮੰਤਰੀ ਨੂੰ ਭਰੋਸਾ ਦਿਤਾ ਕਿ ਫੋਰਸ ਦੇ ਫੰਡਾਂ ਦੀ ਉਤਪਾਦਕ ਵਰਤੋਂ ਦੇ ਢੰਗ ਤਰੀਕੇ ਲੱਭਣ ਤੋਂ ਇਲਾਵਾ ਇਹ ਵੀ ਯਕੀਨੀ ਬਣਾਉਣਗੇ ਕਿ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਸਬੰਧੀ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਹੋਵੇ। ਮੰਤਰੀ ਮੰਡਲ ਨੇ ਪੁਲਿਸ ਫੋਰਸ ਨੂੰ ਮੌਜੂਦਾ ਸੰਦਰਭ ਵਿਚ ਸੂਬੇ ਨੂੰ ਦਰਪੇਸ਼ ਨਵੀਆਂ ਚੁਣੌਤੀਆਂ ਨਾਲ ਸਿੱਝਣ ਲਈ ਅਪਣੀਆਂ ਸਮਰਥਾਵਾਂ ਮਜ਼ਬੂਤ ਬਣਾਉਣ ਲਈ ਪੂਰਾ ਸਹਿਯੋਗ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement