
ਅਕਾਲੀ ਭਾਜਪਾ ਸਰਕਾਰ ਸਮੇਂ ਦੇ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ.........
ਚੰਡੀਗੜ੍ਹ (ਨੀਲ ਭਲਿੰਦਰ ਸਿਂਘ): ਅਕਾਲੀ ਭਾਜਪਾ ਸਰਕਾਰ ਸਮੇਂ ਦੇ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿਂਘ ਬਾਦਲ ਵਿਰੁਧ ਅਪਰਾਧਿਕ ਮਾਮਲਾ ਦਰਜ ਕਰਨ ਲਈ ਸ਼ਿਕਾਇਤ ਦਿਤੀ ਹੈ। ਸੇਵਾਮੁਕਤ ਜਸਟਿਸ ਨੇ ਸੁਖਬੀਰ ਵੱਲੋਂ ਉਨ੍ਹਾਂ ਦੀ ਸਰਕਾਰ ਸਮੇਂ ਵਾਪਰੇ ਬੇਅਦਬੀ ਤੇ ਗੋਲੀਕਾਂਡ ਬਾਰੇ ਰਣਜੀਤ ਸਿੰਘ ਕਮਿਸ਼ਨ ਵਲੋਂ ਤਿਆਰ ਕੀਤੀ ਰਿਪੋਰਟ ਬਾਰੇ ਗ਼ਲਤ ਸ਼ਬਦਾਵਲੀ ਵਰਤਣ ਖ਼ਿਲਾਫ਼ ਕਾਰਵਾਈ ਮੰਗੀ ਹੈ।
Sukhbir Singh Badal
ਉਨ੍ਹਾਂ ਅਦਾਲਤ ਵਿਚ ਸੁਖਬੀਰ ਖ਼ਿਲਾਫ਼ ਸ਼ਿਕਾਇਤ ਦਿਤੀ ਹੈ। ਦਸਣਯੋਗ ਹੈ ਕਿ ਭਾਰਤੀ ਸੰਵਿਧਾਨ ਦੀ ਧਾਰਾ 10-ਏ ਤਹਿਤ ਕਿਸੇ ਕਮਿਸ਼ਨ ਜਾਂ ਇਸ ਦੇ ਮੈਂਬਰ ਦੀ ਸ਼ਾਨ ਖ਼ਿਲਾਫ਼ ਕੁੱਝ ਵੀ ਬੋਲਦਾ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ। ਜੇਕਰ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਸ਼ਿਕਾਇਤ ਮੰਨੀ ਜਾਂਦੀ ਹੈ ਤਾਂ ਕਾਨੂੰਨ ਮੁਤਾਬਕ ਸੁਖਬੀਰ ਬਾਦਲ ਨੂੰ ਛੇ ਮਹੀਨਿਆਂ ਤਕ ਦੀ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਹੋ ਸਕਦੀਆਂ।
Justice Ranjit Singh
ਜਸਟਿਸ ਰਣਜੀਤ ਸਿੰਘ ਦੇ ਹਵਾਲੇ ਨਾਲ ਮਿਲੀ ਜਾਣਕਾਰ ਮੁਤਬਿਕ ਸੁਖਬੀਰ ਨੇ ਇੱਕ ਨਹੀਂ ਬਲਕਿ ਕਈ ਵਾਰ ਉਨ੍ਹਾਂ ਦੇ ਕਮਿਸ਼ਨ 'ਤੇ ਪੱਖਪਾਤੀ ਹੋਣ ਦੇ ਦੋਸ਼ ਲਾਏ ਹਨ, ਜੋ ਸਰਾਸਰ ਗ਼ਲਤ ਹਨ। ਸੁਖਬੀਰ ਅਕਸਰ ਹੀ ਰਣਜੀਤ ਸਿੰਘ ਕਮਿਸ਼ਨ ਨੂੰ ਝੂਠਾ ਤੇ ਗ਼ਲਤ ਦਸਿਆ ਸੀ। ਸੇਵਾਮੁਕਤ ਜਸਟਿਸ ਨੇ ਸੁਖਬੀਰ ਨਾਲ ਗੱਲ ਵੀ ਕੀਤੀ ਸੀ ਤੇ ਕਿਹਾ ਸੀ ਕਿ ਝੂਠ ਬੋਲਣ ਦੀ ਬਜਾਏ ਉਨ੍ਹਾਂ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਅਪਣੇ ਕੋਲ ਮੌਜੂਦ ਜਾਣਕਾਰੀ ਸਾਂਝੀ ਕਰਨੀ ਚਾਹੀਦੀ ਸੀ। ਇਸ ਪਟੀਸ਼ਨ ਉਤੇ ਅਗਲੇ ਹਫ਼ਤੇ ਸੁਣਵਾਈ ਹੋਣ ਦੀ ਸੰਭਾਵਨਾ ਹੈ।