
ਖਰੜ ਦੇ ਲਾਂਡਰਾਂ ਰੋਡ 'ਤੇ ਤਿੰਨ ਮੰਜ਼ਿਲਾ ਇਮਾਰਤ ਸ਼ਨੀਵਾਰ ਨੂੰ ਅਚਾਨਕ ਡਿੱਗ ਗਈ। ਜਾਣਕਾਰੀ ਅਨੁਸਾਰ ਇਸ ‘ਚ ਕਈ ਲੋਕਾਂ ਦੇ ਦੱਬੇ ਹੋਣ ਦੀ ਖਦਸ਼ਾ ਜਤਾਇਆ ਜਾ ਰਿਹਾ ਹੈ।
ਪੰਜਾਬ :ਖਰੜ ਦੇ ਲਾਂਡਰਾਂ ਰੋਡ 'ਤੇ ਤਿੰਨ ਮੰਜ਼ਿਲਾ ਇਮਾਰਤ ਸ਼ਨੀਵਾਰ ਨੂੰ ਅਚਾਨਕ ਡਿੱਗ ਗਈ। ਜਾਣਕਾਰੀ ਅਨੁਸਾਰ ਇਸ ‘ਚ ਕਈ ਲੋਕਾਂ ਦੇ ਦੱਬੇ ਹੋਣ ਦੀ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਇਮਾਰਤ ਵਿਚ ਦਫਤਰ ਹੋਣ ਕਰਕੇ ਪੂਰਾ ਸਟਾਫ ਅੰਦਰ ਬੈਠਾ ਸੀ।
File Photo
ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਦਾ ਮਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ।ਲੋਕਾਂ ਨੂੰ ਮਲਬੇ ਤੋਂ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ, ਉਦੋਂ ਇਮਾਰਤ ਵਿਚ ਤਕਰੀਬਨ ਇੱਕ ਦਰਜਨ ਲੋਕ ਮੌਜੂਦ ਸਨ।ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ ਇਮਾਰਤ ਦੇ ਬੇਸਮੈਂਟ ਵਿੱਚ ਖੁਦਾਈ ਦਾ ਕੰਮ ਚੱਲ ਰਿਹਾ ਸੀ।
File Photo
ਜਿਸ ਕਾਰਨ ਇਹ ਹਾਦਸਾ ਵਾਪਰਿਆ ਮੌਕੇ ਤੇ ਮਲਬੇ ਨੂੰ ਹਟਾਉਣ ਲਈ ਚਾਰ ਜੇਸੀਬੀ ਮਸ਼ੀਨਾਂ ਲਗਾਈਆਂ ਗਈਆਂ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਣ ਲਈ ਇਕ ਐਂਬੂਲੈਂਸ ਉਪਲਬਧ ਹੈ। ਆਈਜੀ ਰੋਪੜ ਅਮਿਤ ਪ੍ਰਸਾਦ ਅਤੇ ਐਸਡੀਐਮ ਖਰੜ ਹਿਮਾਂਸ਼ੂ ਜੈਨ ਮੌਕੇ 'ਤੇ ਮੌਜੂਦ ਹਨ।