
ਲਾਲ ਕਿਲ੍ਹੇ 'ਚ ਹਿੰਸਾ ਕਰਨ ਵਾਲੇ ਮੁਲਜ਼ਮ ਨੂੰ ਦਿੱਲੀ ਕ੍ਰਾਈਮ ਬ੍ਰਾਂਚ ਨੇ ਚੰਡੀਗੜ੍ਹ 'ਚ ਕੀਤਾ ਗਿ੍ਫ਼ਤਾਰ
ਚੰਡੀਗੜ੍ਹ, 7 ਫ਼ਰਵਰੀ (ਤਰੁਣ ਭਜਨੀ): ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ 'ਚ ਗਣਤੰਤਰ ਦਿਵਸ ਦੇ ਦਿਨ ਰਾਜਧਾਨੀ ਦਿੱਲੀ 'ਚ ਲਾਲ ਕਿਲ੍ਹੇ 'ਤੇ ਹਿੰਸਾ ਫੈਲਾਉਣ ਇਕ ਮੁਲਜ਼ਮ ਨੂੰ ਚੰਡੀਗੜ੍ਹ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ¢ ਮੁਲਜ਼ਮ ਨੂੰ ਇੰਡਸਟਰੀਅਲ ਏਰੀਆ ਫ਼ੇਜ਼ 1 ਸਥਿਤ ਮੰਡੇਲਾ ਲਾਈਟ ਪੁਆਇੰਟ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ¢ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਹਰਿਆਣਾ ਦੇ ਕਰਨਾਲ ਨਿਵਾਸੀ ਸੁਖਦੇਵ ਦੇ ਤÏਰ 'ਤੇ ਹੋਈ ਹੈ ਉਸ ਦੀ ਉਮਰ 61 ਸਾਲ ਹੈ ਜਿਸ ਦਿੱਲੀ ਪੁਲਿਸ ਹਿਰਾਸਤ 'ਚ ਲੈ ਕੇ ਰਵਾਨਾ ਹੋ ਚੁੱਕੀ ਹੈ¢
26 ਜਨਵਰੀ ਵਾਲੇ ਦਿਨ ਲਾਲ ਕਿਲ੍ਹੇ 'ਤੇ ਹਿੰਸਾ ਕਰਨ ਦੇ ਮਾਮਲੇ 'ਚ ਇਕ ਮੁਲਜ਼ਮ ਚੰਡੀਗੜ੍ਹ ਪਹੁੰਚ ਗਿਆ ਸੀ¢ ਉਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਦਿੱਲੀ ਕ੍ਰਾਈਮ ਬ੍ਰਾਂਚ ਨੇ ਚੰਡੀਗੜ੍ਹ ਪੁਲਿਸ ਤੋਂ ਸੰਪਰਕ ਕੀਤਾ¢ ਉਸ ਦੇ ਆਧਾਰ 'ਤੇ ਐਤਵਾਰ ਦੁਪਹਿਰ ਲਗਪਗ ਇਕ ਵਜੇ ਦਿੱਲੀ ਪੁਲਿਸ ਨੂੰ ਕ੍ਰਾਈਮ ਬ੍ਰਾਂਚ ਯੂਨਿਟ ਚੰਡੀਗੜ੍ਹ ਪਹੁੰਚ ਗਈ¢ ਚੰਡੀਗੜ੍ਹ ਪੁਲਿਸ ਦੀ ਟੀਮ ਵੀ ਮÏਜੂਦ ਸੀ¢ ਮੁਲਜ਼ਮ ਨੂੰ ਮੰਡੇਲਾ ਲਾਈਟ ਪੁਆਇੰਟ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ¢
ਦਿੱਲੀ ਪੁਲਿਸ ਨੇ ਮੁਲਜ਼ਮ ਦੀ ਪਛਾਣ ਕਰ ਕੇ ਗਿ੍ਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਟੀਮ ਵਾਪਸ ਚਲੀ ਗਈ¢ ਜਦਕਿ ਦਿੱਲੀ ਪੁਲਿਸ ਮੁਲਜ਼ਮ ਨੂੰ ਲੈ ਕੇ ਰਵਾਨਾ ਹੋ ਗਈ ਹੈ¢ ਚੰimageਡੀਗੜ੍ਹ ਪੁਲਿਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਨੇ ਮੁਲਜ਼ਮਾਂ ਦੇ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ¢ ਜ਼ਿਕਰਯੋਗ ਹੈ ਕਿ ਸੁਖਦੇਵ ਵੀ ਲਾਲ ਕਿਲ੍ਹੇ 'ਚ ਹੋਈ ਹਿੰਸਾ 'ਚ ਸ਼ਾਮਲ ਸੀ¢