ਪੰਜਾਬ ਐਸਸੀ. ਕਮਿਸ਼ਨ ਨੇ ਨੌਦੀਪ ਕੌਰ ਦੀ ਰਾਹਤ ਨੂੰ ਯਕੀਨੀ ਬਣਾਉਣ ਲਈ ਲਿਆ ‘ਸੂ ਮੋਟੋ’ ਨੋਟਿਸ
Published : Feb 8, 2021, 9:16 pm IST
Updated : Feb 8, 2021, 10:22 pm IST
SHARE ARTICLE
Tajinder kaur
Tajinder kaur

ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਦਖ਼ਲ ਦੇਣ ਲਈ ਕਿਹਾ

ਚੰਡੀਗੜ : ਕਿਰਤ ਅਧਿਕਾਰਾਂ ਦੀ ਕਾਰਕੁੰਨ ਨੌਦੀਪ ਕੌਰ ਦੇ ਮਾਮਲੇ ਨੂੰ ਮੀਡੀਆ ਦੇ ਇੱਕ ਹਿੱਸੇ ਵਲੋਂ  ਇੱਕ ਖਬਰ ਰਾਹੀਂ ਉਠਾਏ ਜਾਣ ਦਾ ‘ਸੂ ਮੋਟੋ’ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੋਮਵਾਰ ਨੂੰ ਵਧੀਕ ਮੁੱਖ ਸਕੱਤਰ (ਗ੍ਰਹਿ) ਨੂੰ ਇਸ ਮਾਮਲੇ ਵਿੱਚ ਦਖਲ ਦੇਣ ਲਈ ਕਿਹਾ ਤਾਂ ਜੋ ਛੇਤੀ ਤੋਂ ਛੇਤੀ ਪੀੜਤਾਂ ਨੂੰ ਸਹਾਇਤਾ ਮਿਲਣ ਨੂੰ ਯਕੀਨੀ ਬਣਾਇਆ ਜਾ ਸਕੇ। ਕਮਿਸ਼ਨ ਨੇ ਇਸ ਸੰਬੰਧੀ ਤੁਰੰਤ ਬਣਦੀ ਕਾਰਵਾਈ ਆਰੰਭਣ ਉਪਰੰਤ 23 ਫਰਵਰੀ ਤੱਕ ਰਿਪੋਰਟ ਵੀ ਮੰਗੀ ਹੈ ।

photophotoਇਹ ਪ੍ਰਗਟਾਵਾ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਕੀਤਾ । ਉਹਨਾਂ ਦੱਸਿਆ ਕਿ ਪੀੜਤ ਲੜਕੀ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੀ ਵਸਨੀਕ ਹੈ । ਇਸ ਲਈ ਕਮਿਸ਼ਨ ਨੇ ‘ਸੂ ਮੋਟੋ’ ਨੋਟਿਸ ਲਿਆ ਹੈ । ਵਧੀਕ ਮੁੱਖ ਸਕੱਤਰ ਗ੍ਰਹਿ ਮਾਮਲੇ ਅਤੇ ਨਿਆਂ ਨੂੰ ਭੇਜੇ ਇਕ ਬਿਆਨ ਵਿੱਚ ਕਮਿਸ਼ਨ ਨੇ ਪੀੜਤ ਲੜਕੀ ਨੂੰ ਰਾਹਤ ਦੇਣ ਤੋਂ ਇਲਾਵਾ ਸਿੱਧਾ ਦਖਲ ਦੇਣ  ਲਈ ਵੀ ਲਿਖਿਆ ਹੈ ਕਿਉਂਕਿ ਇਹ ਅਨੁਸੂਚਿਤ ਜਾਤੀ ਨਾਲ ਸਬੰਧਤ ਇੱਕ ਮਹਿਲਾ ਉੱਤੇ ਹੋਏ ਤਸ਼ੱਦਦ ਨਾਲ ਜੁੜਿਆ ਬਹੁਤ ਗੰਭੀਰ ਮਾਮਲਾ ਹੈ । ਜ਼ਿਕਰਯੋਗ ਹੈ ਕਿ ਇੱਕ ਅੰਗ੍ਰੇਜ਼ੀ ਅਖ਼ਬਾਰ ਨੇ ਕਿਰਤ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ (23) ਦੇ ਮਾਮਲੇ ਸੰਬੰਧੀ ਇਕ ਖ਼ਬਰ ਪ੍ਰਕਾਸ਼ਤ ਕੀਤੀ ਸੀ , ਜੋ ਕਿ ਲਗਭਗ ਇੱਕ ਮਹੀਨੇ ਤੋਂ ਪੁਲਿਸ ਹਿਰਾਸਤ ਵਿਚ ਹੈ ਅਤੇ ਜਿਸਨੂੰ ਹਰਿਆਣਾ ਦੀ ਸੈਸ਼ਨ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

photophotoਇਸ ਤੋਂ ਇਲਾਵਾ ਇਸਤਰੀ ਜਾਗ੍ਰਤੀ ਮੰਚ ਪਟਿਆਲਾ ਦੀ ਸੂਬਾ ਜਨਰਲ ਸਕੱਤਰ  ਅਮਨ ਦਿਓਲ ਨੇ ਮਜ਼ਦੂਰ ਆਗੂ ਨੌਂਦੀਪ ਕੌਰ ਨੂੰ ਹਰਿਆਣਾ ਪੁਲਿਸ ਵੱਲੋਂ ਝੂਠੇ ਕੇਸ ਤਹਿਤ ਗ੍ਰਿਫ਼ਤਾਰ ਕਰਨ ਅਤੇ ਜਿਣਸੀ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਣ ਅਤੇ ਮਜੂਦਰਾਂ ਦੀ ਅਵਾਜ਼ ਬਣਨ ਵਾਲੀ ਪੰਜਾਬ ਦੀ ਇਸ ਬਹਾਦਰ ਧੀ ਦੀ ਫੌਰੀ ਰਿਹਾਈ ਅਤੇ ਦੋਸ਼ੀ ਪੁਲਿਸ ਅਫਸਰਾਂ ਨੂੰ ਸਜ਼ਾ ਦੇਣ ਦੀ ਮੰਗ ਨੂੰ ਲੈ ਕੇ ਇਸਤਰੀ ਜਾਗ੍ਰਿਤੀ ਮੰਚ ਵੱਲੋਂ ਕੱਲ ਭਾਵ 9 ਫਰਵਰੀ ਨੂੰ ਪਟਿਆਲਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦਾ ਹਿੱਸਾ ਬਣਨ ਲਈ ਸਮੂਹ ਇਨਸਾਫ਼ ਪਸੰਦ ਸਾਥੀਆਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement