
ਇਸ ਤੋਂ ਪਹਿਲਾਂ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ’ਤੇ ਮਾਮਲਾ ਦਰਜ ਕੀਤਾ ਸੀ।
ਲੁਧਿਆਣਾ - ਬੀਤੀ ਰਾਤ ਆਤਮ ਨਗਰ ਵਿਚ ਕਾਂਗਰਸ ਵਰਕਰਾਂ ਤੇ ਬੈਂਸ ਸਮਰਥਕਾਂ ਵਿਚ ਹੋਈ ਝੜਪ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਿਮਰਜੀਤ ਬੈਂਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ’ਤੇ ਮਾਮਲਾ ਦਰਜ ਕੀਤਾ ਸੀ। ਬੈਂਸ ਤੋਂ ਇਲਾਵਾ ਲੋਕ ਇਨਸਾਫ ਪਾਰਟੀ ਦੇ 34 ਤੋਂ ਵੱਧ ਵਰਕਰਾਂ ’ਤੇ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਕਾਂਗਰਸ ਦੇ ਉਮੀਦਵਾਰ ਕਮਲਜੀਤ ਸਿਘ ਕੜਵਲ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂਆਂ ’ਤੇ ਸ਼ਿਮਲਾਪੁਰੀ ਥਾਣੇ ਵਿਚ ਧਾਰਾ 307 ਇਰਾਦਾ ਕਤਲ, 427, 148, 149, 506 ਅਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਉਧਰ ਲੋਕ ਇਨਸਾਫ ਪਾਰਟੀ ਨੇ ਇਸ ਨੂੰ ਪੁਲਸ ਦੀ ਇਕ ਤਰਫਾ ਕਾਰਵਾਈ ਦੱਸਿਆ ਹੈ। ਪਾਰਟੀ ਨੇ ਦੋਸ਼ ਲਗਾਇਆ ਕਿ ਪਹਿਲਾਂ ਵਰਕਰਾਂ ਵਲੋਂ ਝੜਪ ਲਈ ਉਕਸਾਇਆ ਗਿਆ ਸੀ, ਜਦਕਿ ਹੁਣ ਪੁਲਿਸ ਨੇ ਇਕ ਤਰਫਾ ਕਾਰਵਾਈ ਕੀਤੀ ਹੈ।