ਗਲਤ ਨੀਤੀਆਂ ਕਾਰਨ ਕੇਂਦਰ ਅਤੇ ਕਈ ਸੂਬਿਆਂ ਦੀ ਸੱਤਾ ’ਚੋਂ ਬਾਹਰ ਹੋਈ ਕਾਂਗਰਸ- ਮਾਇਆਵਤੀ
Published : Feb 8, 2022, 3:30 pm IST
Updated : Feb 8, 2022, 3:30 pm IST
SHARE ARTICLE
Mayawati address rally in Nawanshahr
Mayawati address rally in Nawanshahr

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਨਵਾਂਸ਼ਹਿਰ ਵਿਖੇ ਅਹਿਮ ਰੈਲੀ ਕੀਤੀ


ਨਵਾਂਸ਼ਹਿਰ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਸਪਾ ਸੁਪਰੀਮੋ ਮਾਇਆਵਤੀ ਨੇ ਅੱਜ ਨਵਾਂਸ਼ਹਿਰ ਵਿਖੇ ਅਹਿਮ ਰੈਲੀ ਕੀਤੀ। ਰੈਲੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਵ ਵੀ ਮੌਜੂਦ ਰਹੇ। ਉਹਨਾਂ ਤੋਂ ਇਲਾਵਾ ਰੈਲੀ ਵਿਚ ਬਸਪਾ ਅਤੇ ਅਕਾਲੀ ਦਲ ਦੇ ਆਗੂ ਆਪਣੇ ਵਰਕਰਾਂ ਵਿਚ ਜੋਸ਼ ਭਰਨ ਲਈ ਪਹੁੰਚੇ। ਰੈਲੀ ਨੂੰ ਸੰਬੋਧਨ ਕਰਦਿਆਂ ਮਾਇਆਵਤੀ ਨੇ ਕਾਂਗਰਸ ਅਤੇ ਭਾਜਪਾ ’ਤੇ ਸ਼ਬਦੀ ਹਮਲੇ ਬੋਲੇ। ਉਹਨਾਂ ਕਿਹਾ ਕਿ ਕਾਂਗਰਸ ਗਲਤ ਨੀਤੀਆਂ ਕਾਰਨ ਕੇਂਦਰ ਅਤੇ ਕਈ ਸੂਬਿਆਂ ਦੀ ਸੱਤਾ ’ਚੋਂ ਬਾਹਰ ਹੋਈ ਹੈ ਅਤੇ ਇਸੇ ਕਦਮ ’ਤੇ ਭਾਜਪਾ ਚੱਲ ਰਹੀ ਹੈ।

MayawatiMayawati

ਮਾਇਆਵਤੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਿਹਤ ਖਰਾਬ ਹੋਣ ਕਾਰਨ ਰੈਲੀ ਵਿਚ ਨਹੀਂ ਆ ਸਕੇ, ਮੈਂ ਉਹਨਾਂ ਦੀ ਤੰਦਰੁਸਤੀ ਦੀ ਕਾਮਨਾ ਕਰਦੀ ਹਾਂ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਤਾਰੀਫ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਉਹ ਇਸ ਉਮਰ ਵਿਚ ਵੀ ਚੋਣ ਲੜ ਰਹੇ ਹਨ, ਇਸ ਤੋਂ ਪਤਾ ਚੱਲਦਾ ਹੈ ਕਿ ਉਹਨਾਂ ਅੰਦਰ ਲੋਕਾਂ ਦੀ ਸੇਵਾ ਦਾ ਵੱਡਾ ਜਜ਼ਬਾ ਹੈ। ਮਾਇਆਵਤੀ ਨੇ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਜਿਸ ਸੀਟ ਤੋਂ ਪ੍ਰਕਾਸ਼ ਸਿੰਘ ਬਾਦਲ ਚੋਣ ਲੜ ਰਹੇ ਹਨ, ਉੱਥੋਂ ਉਹਨਾਂ ਨੂੰ ਵੱਡੇ ਅੰਤਰ ਨਾਲ ਜਿਤਾਇਆ ਜਾਵੇ।

Mayawati address rally in Nawanshahr Mayawati address rally in Nawanshahr

ਬਸਪਾ ਸੁਪਰੀਮੋ ਨੇ ਕਿਹਾ ਪਾਰਟੀ ਕਾਸ਼ੀ ਰਾਮ ਦੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਵਿਚ ਲੱਗੀ ਹੋਈ ਹੈ। ਇਸੇ ਲਈ ਇਸ ਵਾਰ ਬਸਪਾ ਨੇ ਗਠਜੋੜ ਕਰਕੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਕਾਂਗਰਸ ’ਤੇ ਹਮਲਾ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸੱਤਾ ਵਿਚ ਹੈ ਪਰ ਗਲਤ ਨੀਤੀਆਂ ਕਾਰਨ ਇਹ ਪਾਰਟੀ ਕੇਂਦਰ ਵਿਚ ਕਈ ਸੂਬਿਆਂ ਵਿਚ ਸੱਤਾ ਤੋਂ ਬਾਹਰ ਹੋ ਚੁੱਕੀ ਹੈ ਅਤੇ ਹੁਣ ਪੰਜਾਬ ਤੋਂ ਵੀ ਬਾਹਰ ਹੋ ਜਾਵੇਗੀ।

MayawatiMayawati

ਮਾਇਆਵਤੀ ਨੇ ਕਿਹਾ ਕਿ ਇਹ ਪਾਰਟੀ ਪੱਛੜੀਆਂ ਸ਼੍ਰੇਣੀਆਂ ਦੇ ਵਿਰੁੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਜਦੋਂ ਕੇਂਦਰ ਅਤੇ ਹੋਰ ਸੂਬਿਆਂ ਦੀ ਸੱਤਾ ਤੋਂ ਬਾਹਰ ਹੋ ਗਈ ਤਾਂ ਉਹ ਦਲਿਤ ਆਦਿਵਾਸੀਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੀਆਂ ਵੋਟਾਂ ਲਈ ਵੱਖੋ-ਵੱਖਰੇ ਨਾਟਕ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸੇ ਕਦਮ ’ਤੇ ਭਾਜਪਾ ਚੱਲ ਰਹੀ ਹੈ। ਪੂੰਜੀਵਾਦੀ ਸੋਚ ਹੋਣ ਕਾਰਨ ਦੇਸ਼ ਦੇ ਕਿਸਾਨ ਕੇਂਦਰ ਦੀਆਂ ਗਲਤ ਨੀਤੀਆਂ ਤੋਂ ਦੁਖੀ ਹਨ। ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਕੇਂਦਰ ਦੀਆਂ ਗਲਤ ਨੀਤੀਆਂ ਨੂੰ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement