
ਪੰਜਾਬ, ਹਰਿਆਣਾ ਅਤੇ ਨਾਲ ਲਗਦੇ ਇਲਾਕਿਆਂ ਵਿਚ ਕੱਲ ਨੂੰ ਮੀਹ ਪੈਣ ਦੀ ਸੰਭਾਵਨਾ
ਨਵੀਂ ਦਿੱਲੀ : ਪਿਛਲੇ ਦੋ ਦਿਨਾਂ ਤੋਂ ਭਾਰਤ ਵਿਚ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਦਿਨ ਦੇ ਸਮੇਂ ਧੁੱਪ ਰਹਿੰਦੀ ਹੈ ਪਰ ਅਜੇ ਤੱਕ ਲੋਕਾਂ ਨੂੰ ਸਵੇਰੇ ਅਤੇ ਸ਼ਾਮ ਨੂੰ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ।
Weather Update
ਇਸ ਦੇ ਚਲਦਿਆਂ ਹਨ ਹੁਣ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 8 ਫਰਵਰੀ ਯਾਨੀ ਰਾਤ ਤੋਂ ਪੱਛਮੀ ਗੜਬੜੀ ਦਾ ਪ੍ਰਭਾਵ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ, ਜਿਸ ਕਾਰਨ ਪੱਛਮੀ ਹਿਮਾਲੀਅਨ ਖੇਤਰ ਵਿੱਚ10 ਫਰਵਰੀ ਤੱਕ ਅਤੇ ਉੱਤਰ-ਪੱਛਮੀ ਮੈਦਾਨੀ ਇਲਾਕਿਆਂ ਵਿੱਚ 8 ਤੋਂ 10 ਫਰਵਰੀ ਦੀ ਸਵੇਰ ਬਾਰਸ਼ ਦੀ ਸੰਭਾਵਨਾ ਹੈ।
Weather Alert
ਭਾਰਤ ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਤੱਕ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਭਾਰਤ ਵਿਚ 9 ਤੋਂ 10 ਫਰਵਰੀ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਸਰਗਰਮ ਪੱਛਮੀ ਗੜਬੜੀ ਕਾਰਨ ਅਗਲੇ 24 ਘੰਟਿਆਂ ਦੌਰਾਨ ਜੰਮੂ, ਕਸ਼ਮੀਰ, ਲੱਦਾਖ ਅਤੇ ਮੁਜ਼ੱਫਰਾਬਾਦ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ ਜਦਕਿ ਹਿਮਾਚਲ ਅਤੇ ਉੱਤਰਾਖੰਡ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
Weather Forecast
ਇਸ ਦੇ ਨਾਲ ਹੀ 9 ਫਰਵਰੀ ਯਾਨੀ ਕੱਲ ਨੂੰ ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।