26 ਦਿਨ ਪਹਿਲਾਂ ਕੈਨੇਡਾ ਗਏ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ, ਮੌਤ

By : GAGANDEEP

Published : Feb 8, 2023, 7:58 am IST
Updated : Feb 8, 2023, 12:00 pm IST
SHARE ARTICLE
Gurjot Singh
Gurjot Singh

ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ ਨੌਜਵਾਨ

 

ਬੁਢਲਾਡਾ : ਅੱਜ ਦੇ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ। ਅਜਿਹੀ ਹੀ ਖ਼ਬਰ ਕੈਨੇਡਾ ਤੋਂ ਆਈ ਹੈ।

ਇਹ ਵੀ ਪੜ੍ਹੋ:ਤਰਨਤਾਰਨ 'ਚ ਪਤੀ ਨੇ ਪਤਨੀ ਨੂੰ ਦਿੱਤੀ ਦਰਦਨਾਕ ਮੌਤ, 17 ਦਿਨ ਪਹਿਲਾਂ ਹੋਈ ਸੀ ਲਵ-ਮੈਰਿਜ  

ਜਿਥੇ 26 ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦੀ ਦੌਰਾ ਪੈਣ ਕਾਰਨ ਮੌਤ ਹੋ ਗਈ।  ਮ੍ਰਿਤਕ ਦੀ ਪਹਿਚਾਣ ਗੁਰਜੋਤ ਸਿੰਘ ਵਜੋਂ ਹੋਈ ਹੈ।  ਗੁਰਜੋਤ ਸਟੱਡੀ ਵੀਜ਼ੇ ’ਤੇ 11 ਜਨਵਰੀ ਨੂੰ ਕੈਨੇਡਾ ਗਿਆ ਸੀ। ਮੰਦਭਾਗੀ ਖ਼ਬਰ ਮਿਲਣ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਬੁਢਲਾਡਾ ਖੇਤਰ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ:ਜੇਕਰ ਤੁਹਾਡੀ ਗਰਦਨ ’ਚ ਲਗਾਤਾਰ ਰਹਿੰਦੈ ਦਰਦ, ਤਾਂ ਅਪਣਾਉ ਇਹ ਘਰੇਲੂ ਨੁਸਖ਼ੇ 

ਜਾਣਕਾਰੀ ਮੁਤਾਬਕ ਬੁਢਲਾਡਾ ਨੇੜੇ ਦੇ ਪਿੰਡ ਬਖਸੀਵਾਲਾ ਦੇ ਕਿਸਾਨ ਪਰਿਵਾਰ ਵੱਲੋਂ ਆਪਣੇ ਇਕਲੌਤੇ ਪੁੱਤਰ ਗੁਰਜੋਤ ਸਿੰਘ ਨੂੰ ਕੈਨੇਡਾ ਭੇਜਿਆ ਸੀ ਪਰ ਦਿਲ ਦੀ ਧੜਕਣ ਰੁਕਣ ਕਾਰਨ ਉਸਦੀ ਮੌਤ ਦੀ ਖ਼ਬਰ ਸਾਹਮਣੇ ਆ ਗਈ। ਇਸ ਦੁਖਦਾਇਕ ਘਟਨਾ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਸਮੂਹ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਮ੍ਰਿਤਕ ਗੁਰਜੋਤ ਦੀ ਲਾਸ਼ ਨੂੰ ਜਲਦੀ ਭਾਰਤ ਪਹੁੰਚਾਉਣ ਲਈ ਸਹਿਯੋਗ ਦੇਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement