
ਮੋਰਚੇ ਦੇ ਆਗੂਆਂ ਨੇ ਸੰਗਤ ਨੂੰ ਸ਼ਾਂਤਮਈ ਰਹਿਣ ਦੀ ਕੀਤੀ ਅਪੀਲ
ਮੁਹਾਲੀ: ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ਼ ਲਈ ਕੌਮੀ ਇਨਸਾਫ ਮੋਰਚੇ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੇ ਚਲਦਿਆਂ ਅੱਜ ਜਦੋਂ ਸਿੱਖ ਜਥੇਬੰਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ-ਮੁਹਾਲੀ ਸਰਹੱਦ 'ਤੇ ਪੁਲਿਸ ਨੇ ਉਹਨਾਂ ਨੂੰ ਰੋਕ ਲਿਆ।
ਇਹ ਵੀ ਪੜ੍ਹੋ: ਰਾਹੁਲ ਦੀਆਂ ਟਿੱਪਣੀਆਂ ਹਟਾ ਕੇ ਲੋਕ ਸਭਾ 'ਚ ਕੀਤਾ ਗਿਆ ਲੋਕਤੰਤਰ ਦਾ 'ਸਸਕਾਰ' - ਕਾਂਗਰਸ
ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਸਿੱਖਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਪੁਲਿਸ ਨੇ ਕਈ ਲੋਕਾਂ ’ਤੇ ਡਾਂਗਾਂ ਵੀ ਵਰ੍ਹਾਈਆਂ, ਜਿਸ ਦੇ ਚਲਦਿਆਂ ਕਈ ਸਿੱਖ ਜ਼ਖਮੀ ਹੋਏ। ਇਹਨਾਂ ਰੋਕਾਂ ਦੇ ਬਾਵਜੂਦ ਸਿੱਖ ਅੱਗੇ ਵਧਦੇ ਰਹੇ। ਇਹਨਾਂ ਵਿਚ ਬਜ਼ੁਰਗ, ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ। ਇਸ ਦੌਰਾਨ ਪੁਲਿਸ ਵੱਲੋਂ ਮੀਡੀਆ ਕਰਮੀਆਂ ਨੂੰ ਧੱਕਾ ਮਾਰਨ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ।
ਇਹ ਵੀ ਪੜ੍ਹੋ: ਬੁੜੈਲ ਜੇਲ੍ਹ ਦੇ ਡਿਪਟੀ ਸੁਪਰਡੈਂਟ ਨੇ ਪੰਜਾਬ ਦੇ ਸਾਬਕਾ ਡੀਜੀਪੀ ’ਤੇ ਲਗਾਏ ਧਮਕੀ ਦੇਣ ਦੇ ਇਲਜ਼ਾਮ
ਇਸ ਦੌਰਾਨ ਕਈ ਸ਼ਰਾਰਤੀ ਅਨਸਰਾਂ ਨੇ ਪੁਲਿਸ ਉੱਤੇ ਪੱਥਰ ਵੀ ਸੁੱਟੇ। ਇਸ ਮੌਕੇ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਕਈ ਸਿੱਖਾਂ ਦੀਆਂ ਪੱਗਾਂ ਵੀ ਲੱਥੀਆਂ ਜਿਸ ਦਾ ਜਵਾਬ ਸਰਕਾਰ ਕੋਲੋਂ ਜ਼ਰੂਰ ਲਿਆ ਜਾਵੇਗਾ। ਉਹਨਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਮੋਰਚੇ ਨੂੰ ਸ਼ਾਂਤਮਈ ਰੱਖਿਆ ਜਾਵੇ। ਇਹ ਅੰਦੋਲਨ ਜਿੱਤਣਾ ਬਹੁਤ ਜ਼ਰੂਰੀ ਹੈ।