ਸੜਕ ਹਾਦਸਿਆਂ 'ਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਪੰਜਾਬ 'ਚ ਜਲਦ ਸ਼ੁਰੂ ਹੋਵੇਗੀ ਫ਼ਰਿਸ਼ਤੇ ਸਕੀਮ
Published : Feb 8, 2023, 5:51 pm IST
Updated : Feb 8, 2023, 5:51 pm IST
SHARE ARTICLE
Dr Balbir Singh
Dr Balbir Singh

ਮੈਡੀਕਲ ਸਿੱਖਿਆ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ 'ਚ ਐਮਰਜੈਂਸੀ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਉੱਚ ਪੱਧਰੀ ਮੀਟਿੰਗ

 

ਪਟਿਆਲਾ: ਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੀ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਹੋਣ ਜਾ ਰਹੀ ਹੈ। ਡਾ. ਬਲਬੀਰ ਸਿੰਘ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮਰੀਜਾਂ ਨੂੰ ਵਿਸ਼ਵ ਪੱਧਰੀ ਮਿਆਰੀ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਲਈ ਇੱਥੇ ਸਰਕਾਰੀ ਮੈਡੀਕਲ ਕਾਲਜ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਇਹ ਵੀ ਪੜ੍ਹੋ: 1 ਸਾਲ ਬਾਅਦ ਦੀਪ ਸਿੱਧੂ ਦੀ ਮਹਿਲਾ ਦੋਸਤ ਰੀਨਾ ਰਾਏ ਨੇ ਕੀਤਾ ਖ਼ੁਲਾਸਾ, ਕਿਹਾ- ਤੇਜ਼ ਰਫ਼ਤਾਰ ਕਾਰਨ ਵਾਪਰਿਆ ਸੀ ਹਾਦਸਾ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਸੜਕ ਹਾਦਸੇ ਜਾਂ ਕਿਸੇ ਹੋਰ ਐਮਰਜੈਂਸੀ ਦੀ ਸੂਰਤ 'ਚ ਹਾਦਸਾ ਹੋਣ ਦੇ ਪਹਿਲੇ ਇੱਕ ਘੰਟੇ, ਜਿਸਨੂੰ 'ਗੋਲਡਨ-ਆਵਰ' ਕਿਹਾ ਜਾਂਦਾ ਹੈ, ਦੇ ਅੰਦਰ-ਅੰਦਰ ਮਰੀਜ ਦੀ ਕੀਮਤੀ ਜਾਨ ਬਚਾਉਣ ਲਈ ਐਮਰਜੈਂਸੀ ਅਤੇ ਐਂਬੂਲੈਂਸ ਸੇਵਾਵਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਐਮਰਜੈਂਸੀ ਤੇ ਐਂਬੂਲੈਂਸ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਪੱਧਰ ਦਾ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਇਨਕਿਊਬੇਸ਼ਨ ਸੈਂਟਰ ਸਥਾਪਿਤ ਕਰੇਗੀ ਸਨ ਫਾਊਂਡੇਸ਼ਨ: ਵਿਕਰਮਜੀਤ ਸਾਹਨੀ

ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ 'ਚ ਇੱਕ ਸਾਲ ਅੰਦਰ ਕਰੀਬ ਸਾਢੇ ਪੰਜ ਹਜ਼ਾਰ ਕੀਮਤੀ ਜਾਨਾਂ ਅਜਾਈ ਜਾਂਦੀਆਂ ਹਨ, ਇਨ੍ਹਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਫ਼ਰਿਸਤੇ ਸਕੀਮ ਦੀ ਸ਼ੁਰੂਆਤ ਬਹੁਤ ਜਲਦ ਕਰੇਗੀ। ਇਸ ਤਹਿਤ ਕਿਸੇ ਹਾਦਸੇ ਦੇ ਪੀੜਤ ਨੂੰ ਨੇੜਲੇ ਸਰਕਾਰੀ ਹਸਪਤਾਲ 'ਚ ਪਹਿਲੇ 24 ਘੰਟੇ ਸਾਰੀਆਂ ਲੋੜੀਂਦੀਆਂ ਵਰਲਡ ਕਲਾਸ ਮੈਡੀਕਲ ਸੇਵਾਵਾਂ ਮੁਫ਼ਤ ਪ੍ਰਦਾਨ ਕੀਤੀਆਂ ਜਾਣਗੀਆਂ ਤਾਂ ਕਿ ਮਰੀਜ ਦੀ ਸੰਭਾਂਲ ਕਰ ਰਹੇ ਵਿਅਕਤੀਆਂ ਨੂੰ ਦਵਾਈਆਂ ਲੈਣ ਜਾਂ ਟੈਸਟ ਆਦਿ ਕਰਵਾਉਣ ਲਈ ਐਮਰਜੈਂਸੀ ਦੇ ਬਾਹਰ ਨਾ ਜਾਣਾ ਪਵੇ।

ਇਹ ਵੀ ਪੜ੍ਹੋ: ਤੁਰਕੀ ’ਚ ਆਏ ਭਿਆਨਕ ਭੂਚਾਲ 'ਚ ਫੁੱਟਬਾਲਰ ਅਹਿਮਤ ਇਯੂਪ ਦੀ ਮੌਤ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਪ੍ਰਦਾਨ ਕੀਤੀਆਂ ਜਾ ਰਹੀਆਂ ਮੈਡੀਕਲ ਸੇਵਾਵਾਂ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਦੀਆਂ ਬਣਾਉਣ ਲਈ ਐਨ.ਜੀ.ਓਜ਼ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਇਸ ਤਹਿਤ ਪਹਿਲਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੌਜੂਦਾ ਕਮੀਆਂ 'ਤੇ ਚਰਚਾ ਕਰਨ ਵਾਸਤੇ ਅੱਜ ਏਂਜਲ ਇਨਵੈਸਟਰਜ਼, ਸਦਭਾਵਨਾ ਹਸਪਤਾਲ ਦੇ ਡਾ. ਸੁਧੀਰ ਵਰਮਾ, ਰੰਧਾਵਾ ਆਈ ਹਸਪਤਾਲ ਤੋਂ ਡਾ. ਜੀ.ਐਸ. ਰੰਧਾਵਾ, ਪਟਿਆਲਾ ਹੈਲਥ ਫਾਊਂਡੇਸ਼ਨ, ਖ਼ਾਲਸਾ ਏਡ ਤੋਂ ਏਸ਼ੀਆ ਹੈਡ ਅਮਰਪ੍ਰੀਤ ਸਿੰਘ, ਜਨ ਹਿਤ ਸੰਮਤੀ ਤੋਂ ਵਿਨੋਦ ਸ਼ਰਮਾ, ਕਰਨਲ ਕਰਮਿੰਦਰ ਸਿੰਘ, ਜਗਤਾਰ ਸਿੰਘ, ਮਾਨਵ ਸੇਵਾ ਸਦਨ ਸਮੇਤ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕਰਜ਼ੇ ਨੇ ਨਿਗਲਿਆ ਕਿਸਾਨ ਪਰਿਵਾਰ ਦਾ ਇਕਲੌਤਾ ਪੁੱਤ, ਪਰਿਵਾਰ ਸਿਰ ਹੈ 21 ਲੱਖ ਰੁਪਏ ਦਾ ਕਰਜ਼ਾ

ਮੀਟਿੰਗ 'ਚ ਐਮਰਜੈਂਸੀ ਮੈਡੀਕਲ ਸੇਵਾਵਾ ਦੀ ਸਮੀਖਿਆ ਕਰਦਿਆਂ ਰਾਜਿੰਦਰਾ ਹਸਪਤਾਲ 'ਚ ਲੋੜੀਂਦੀਆਂ ਦਵਾਈਆਂ, ਮਸ਼ੀਨਾਂ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀ ਘਾਟ ਅਤੇ ਡਾਕਟਰਾਂ ਦੀ ਸੁਰੱਖਿਆ ਆਦਿ ਬਾਰੇ ਵੀ ਚਰਚਾ ਕੀਤੀ ਗਈ। ਸਿਹਤ ਮੰਤਰੀ ਨੇ ਕਿਹਾ ਕਿ ਸਮੁੱਚੇ ਸਿਸਟਮ ਨੂੰ ਪਾਰਦਰਸ਼ੀ ਤੇ ਕੁਸ਼ਲ ਬਣਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੈ। ਇਸ ਦੌਰਾਨ ਉਨ੍ਹਾਂ ਨੇ ਭਾਸ਼ਾ ਵਿਭਾਗ ਅਤੇ ਪਿੰਡ ਝਿੱਲ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕਰਕੇ ਇਨ੍ਹਾਂ ਦਾ ਨਿਰੀਖਣ ਵੀ ਕੀਤਾ ਤੇ ਇੱਥੇ ਡਾਕਟਰਾਂ ਤੇ ਮਰੀਜਾਂ ਨਾਲ ਗੱਲਬਾਤ ਕਰਕੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਤਸੱਲੀ ਦਾ ਇਜ਼ਹਾਰ ਕੀਤਾ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਅਚਾਨਕ ਬਦਲਿਆ ਮੌਸਮ, ਪੈਣ ਲੱਗਾ ਮੀਂਹ, ਲੋਕਾਂ ਦੇ ਖਿੜੇ ਚਿਹਰੇ, ਵੇਖੋ ਦਿਲਾਂ ਨੂੰ ਠੰਢਕ .

20 Jun 2024 2:02 PM

Akali Dal 'ਤੇ Charanjit Brar ਦਾ ਮੁੜ ਵਾਰ, ਕੱਲੇ ਕੱਲੇ ਦਾ ਨਾਂਅ ਲੈ ਕੇ ਸਾਧਿਆ ਨਿਸ਼ਾਨਾ, ਵੇਖੋ LIVE

20 Jun 2024 1:36 PM

Amritsar Weather Update : Temperature 46 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ.. ਗਰਮੀ ਦਾ ਟੂਰਿਜ਼ਮ ’ਤੇ ਵੀ..

20 Jun 2024 1:02 PM

ਅੱਤ ਦੀ ਗਰਮੀ 'ਚ ਲੋਕਾਂ ਨੂੰ ਰੋਕ-ਰੋਕ ਪਾਣੀ ਪਿਆਉਂਦੇ Sub-Inspector ਦੀ ਸੇਵਾ ਦੇਖ ਤੁਸੀਂ ਵੀ ਕਰੋਗੇ ਦਿਲੋਂ ਸਲਾਮ

20 Jun 2024 11:46 AM

Bathinda News: ਇਹ ਪਿੰਡ ਬਣਿਆ ਮਿਸਾਲ 25 ਜੂਨ ਤੋਂ ਬਾਅਦ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਦੇ ਰਿਹਾ ਹੈ 500 ਰੁਪਏ

20 Jun 2024 10:16 AM
Advertisement