ਟੀਮ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਕੋਠੀ ਵਿੱਚ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਵਿਰੋਧ ਕੀਤਾ, ਜਿਸ ਕਾਰਨ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ।
ਮੁਹਾਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਨੂੰ ਨਵੰਬਰ 2010 ਵਿੱਚ ਕੋਠੀ ਅਲਾਟ ਹੋਈ ਸੀ। ਪਿਛਲੇ ਸਾਲ ਵੱਖ-ਵੱਖ ਕਾਰਨਾਂ ਕਰਕੇ ਐਸਡੀਐਮ ਸੈਂਟਰਲ ਸੰਯਮ ਗਰਗ ਵੱਲੋਂ ਕੋਠੀ ਖਾਲੀ ਕਰਨ ਦਾ ਨੋਟਿਸ ਭੇਜਿਆ ਗਿਆ ਸੀ। ਇਹ ਨੋਟਿਸ ਐਸਡੀਐਮ ਦੁਆਰਾ ਪਬਲਿਕ ਪਰਿਸਿਸ (ਅਣਅਧਿਕਾਰਤ ਕਬਜ਼ਾਧਾਰੀਆਂ ਨੂੰ ਬੇਦਖ਼ਲ ਕਰਨ) ਐਕਟ, 1971 ਦੀ ਧਾਰਾ 5 ਦੀ ਉਪ ਧਾਰਾ 1 ਦੇ ਤਹਿਤ ਜਾਰੀ ਕੀਤਾ ਗਿਆ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਦੇ ਐਸਡੀਐਮ ਸੈਂਟਰਲ ਨੇ ਸੈਕਟਰ-5 ਦੀ ਕੋਠੀ ਨੰਬਰ-33 ਨੂੰ ਖਾਲੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੌਜੂਦਾ ਸਮੇਂ ਇਸ ਕੋਠੀ ਵਿੱਚ ਸਾਬਕਾ ਮੁੱਖ ਮੰਤਰੀ ਦਾ ਪੁੱਤਰ ਤੇਜ ਪ੍ਰਕਾਸ਼ ਸਿੰਘ ਰਹਿੰਦਾ ਹੈ। ਨੋਟਿਸ ਦੀ ਮਿਆਦ ਖਤਮ ਹੋਣ ਦੇ ਬਾਵਜੂਦ ਕੋਠੀ ਵਾਸੀਆਂ ਨੇ ਕੋਠੀ ਖਾਲੀ ਨਹੀਂ ਕੀਤੀ ਤਾਂ ਮੰਗਲਵਾਰ ਨੂੰ ਇਨਫੋਰਸਮੈਂਟ ਟੀਮ ਮੌਕੇ 'ਤੇ ਪਹੁੰਚ ਗਈ। ਟੀਮ ਨੇ ਕਾਰਵਾਈ ਸ਼ੁਰੂ ਕੀਤੀ ਤਾਂ ਕੋਠੀ ਵਿੱਚ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਵਿਰੋਧ ਕੀਤਾ, ਜਿਸ ਕਾਰਨ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ।
ਤੇਜ ਪ੍ਰਕਾਸ਼ ਸਿੰਘ ਨੂੰ ਇਹ ਕੋਠੀ ਨਵੰਬਰ 2010 ਵਿੱਚ ਅਲਾਟ ਹੋਈ ਸੀ। ਪਿਛਲੇ ਸਾਲ ਵੱਖ-ਵੱਖ ਕਾਰਨਾਂ ਕਰਕੇ ਐਸਡੀਐਮ ਸੈਂਟਰਲ ਸੰਯਮ ਗਰਗ ਵੱਲੋਂ ਕੋਠੀ ਖਾਲੀ ਕਰਨ ਦਾ ਨੋਟਿਸ ਭੇਜਿਆ ਗਿਆ ਸੀ। ਇਹ ਨੋਟਿਸ ਐਸਡੀਐਮ ਦੁਆਰਾ ਪਬਲਿਕ ਪਰਿਸਿਸ (ਅਣਅਧਿਕਾਰਤ ਕਬਜ਼ਾਧਾਰੀਆਂ ਨੂੰ ਬੇਦਖ਼ਲ ਕਰਨ) ਐਕਟ, 1971 ਦੀ ਧਾਰਾ 5 ਦੀ ਉਪ ਧਾਰਾ 1 ਦੇ ਤਹਿਤ ਜਾਰੀ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ- ਤੁਰਕੀ ’ਚ ਆਏ ਭਿਆਨਕ ਭੂਚਾਲ 'ਚ ਫੁੱਟਬਾਲਰ ਅਹਿਮਤ ਇਯੂਪ ਦੀ ਮੌਤ
ਇਸ ਦੇ ਲਈ ਕੋਠੀ 'ਚ ਰਹਿੰਦੇ ਲੋਕਾਂ ਨੂੰ ਸਮਾਂ ਵੀ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਮਿੱਥੇ ਸਮੇਂ 'ਚ ਕੋਠੀ ਖਾਲੀ ਨਹੀਂ ਕੀਤੀ, ਜਿਸ ਤੋਂ ਬਾਅਦ 23 ਜਨਵਰੀ ਨੂੰ ਐਸ.ਡੀ.ਐਮ ਵੱਲੋਂ ਦੁਬਾਰਾ ਨੋਟਿਸ ਜਾਰੀ ਕਰਕੇ ਅਸਟੇਟ ਦਫ਼ਤਰ ਦੇ ਇੱਕ ਸਬ-ਇੰਸਪੈਕਟਰ ਨੂੰ ਕੋਠੀ ਖਾਲੀ ਕਰਨ ਦੀ ਜ਼ਿੰਮੇਵਾਰੀ ਸੌਂਪੀ।
ਇਹ ਖ਼ਬਰ ਵੀ ਪੜ੍ਹੋ- ਅੰਮ੍ਰਿਤਸਰ 'ਚੋਂ ਮਿਲੀ ਜਲੰਧਰ ਤੋਂ ਅਗਵਾ ਹੋਈ ਨਿਹੰਗ ਸਿੰਘ ਦੀ 7 ਸਾਲਾ ਬੱਚੀ
ਐਸਡੀਐਮ ਦੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਐਨਫੋਰਸਮੈਂਟ ਟੀਮ ਮੰਗਲਵਾਰ ਨੂੰ ਕੋਠੀ ਪਹੁੰਚੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਕਾਰਵਾਈ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਟੀਮ ਵਾਪਸ ਪਰਤ ਗਈ। ਹੁਣ ਦੱਸਿਆ ਜਾ ਰਿਹਾ ਹੈ ਕਿ ਇਨਫੋਰਸਮੈਂਟ ਪੁਲਿਸ ਸੁਰੱਖਿਆ ਦੀ ਮੰਗ ਕਰੇਗੀ ਤਾਂ ਜੋ ਐਸਡੀਐਮ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਸਕੇ।