ਜਿੰਪਾ ਵੱਲੋਂ ‘ਭੰਗੀ ਚੋਅ’ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ
Published : Feb 8, 2023, 6:06 pm IST
Updated : Feb 8, 2023, 6:07 pm IST
SHARE ARTICLE
photo
photo

24 ਫਰਵਰੀ ਤੱਕ ਚਲਾਈ ਜਾਵੇਗੀ ਸਫਾਈ ਮੁਹਿੰਮ

 

ਚੰਡੀਗੜ੍ਹ : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਉਪਰਾਲੇ ਦੇ ਪਹਿਲੇ ਪੜਾਅ ਵਿਚ ਭੰਗੀ ਚੋਅ ਤੇ ਉਸ ਦੇ ਆਸ-ਪਾਸ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਭੰਗੀ ਚੋਅ ਉਹ ਏਰੀਆ ਹੈ ਜਿਥੋਂ ਲੋਕ ਹਿਮਾਚਲ ਅਤੇ ਹੋਰ ਜ਼ਿਲ੍ਹਿਆਂ ਨੂੰ ਜਾਣ ਲਈ ਗੁਜ਼ਰਦੇ ਹਨ ਪਰ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਦਾ ਅਕਸ ਇਥੋਂ ਗੁਜ਼ਰਨ ਵਾਲਿਆਂ ਸਾਹਮਣੇ ਬਹੁਤ ਖਰਾਬ ਜਾਂਦਾ ਹੈ।

ਨਗਰ ਨਿਗਮ ਹੁਸ਼ਿਆਰਪੁਰ ਵਲੋਂ ਜੰਗੀ ਪੱਧਰ ’ਤੇ ਭੰਗੀ ਚੋਅ ਨੂੰ ਸਾਫ ਕਰਨ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੀ ਕਾਮਯਾਬੀ ਲਈ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਖੁਦ ਚੋਅ ਦੀ ਸਫਾਈ ਕਰਕੇ ਅਤੇ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਹ ਸਫਾਈ ਮੁਹਿੰਮ 24 ਫਰਵਰੀ ਤੱਕ ਚੱਲੇਗੀ।

ਹੁਸ਼ਿਆਰਪੁਰ ਦੇ ਧੋਬੀ ਘਾਟ ਚੌਕ ‘ਤੇ ਆਪਣੇ ਸੰਬੋਧਨ ਦੌਰਾਨ ਜਿੰਪਾ ਨੇ ਕਿਹਾ ਕਿ 15 ਦਿਨਾਂ ਤੱਕ ਚੱਲਣ ਵਾਲੀ ਇਸ ਮੁਹਿੰਮ ਤੋਂ ਬਾਅਦ ਸ਼ਹਿਰ ਦੇ ਬਾਕੀ ਹਿੱਸਿਆਂ ਵਿਚ ਵੀ ਲੋਕਾਂ ਦੀ ਹਿੱਸੇਦਾਰੀ ਨਾਲ ਇਸ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਾਫ਼-ਸੁਥਰੇ ਸ਼ਹਿਰਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਜਿੰਪਾ ਨੇ ਇਸ ਗੱਲ ‘ਤੇ ਸੰਤੁਸ਼ਟੀ ਪ੍ਰਗਟਾਈ ਕਿ ਸਫ਼ਾਈ ਮੁਹਿੰਮ ਦੇ ਪਹਿਲੇ ਦਿਨ ਹੀ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸ਼ਹਿਰ ਦੇ ਐਨ.ਜੀ.ਓਜ਼ ਅਤੇ ਆਮ ਜਨਤਾ ਵਲੋਂ ਇਸ ਮੁਹਿੰਮ ਵਿਚ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਵਿਚ ਨਗਰ ਨਿਗਮ, ਵਣ ਵਿਭਾਗ, ਡਰੇਨੇਜ ਵਿਭਾਗ, ਬੀ.ਐਸ.ਐਫ. ਖੜਕਾਂ ਦੇ ਵਲੰਟੀਅਰ, ਐਨ.ਐਸ.ਐਸ. ਵਲੰਟੀਅਰ, ਸਿਵਲ ਸੋਸਾਇਟੀਆਂ ਅਤੇ ਐਨ.ਜੀ.ਓਜ਼ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM
Advertisement