ਤਰਨਤਾਰਨ 'ਚ ਪਤੀ ਨੇ ਪਤਨੀ ਨੂੰ ਰੂਹ ਕੰਬਾਊ ਮੌਤ, 17 ਦਿਨ ਪਹਿਲਾਂ ਹੋਈ ਸੀ ਲਵ-ਮੈਰਿਜ

By : GAGANDEEP

Published : Feb 8, 2023, 7:45 am IST
Updated : Feb 8, 2023, 11:53 am IST
SHARE ARTICLE
photo
photo

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਤਰਨਤਾਰਨ :  ਤਰਨਤਾਰਨ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਭਿੱਖੀਵਿੰਡ ਪਿੰਡ 'ਚ ਪਤੀ ਨੇ ਪਤਨੀ ਨੂੰ ਰੂਹ ਕੰਬਾਊ ਮੌਤ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ  17 ਦਿਨ ਪਹਿਲਾਂ ਇਹਨਾਂ ਦਾ ਵਿਆਹ ਹੋਇਆ ਸੀ।  ਮ੍ਰਿਤਕ ਲੜਕੀ ਦੀ ਪਹਿਚਾਣ ਸਿਮਰਨਜੀਤ ਕੌਰ  ਪੁੱਤਰੀ ਗੁਰਲਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਭਿੱਖੀਵਿੰਡ ਵਿਖੇ ਕਲਸੀ ਸੀਮੈਂਟ ਸਟੋਰ 'ਤੇ ਕੰਮ ਕਰਦਾ ਹੈ ਤੇ ਉਸ ਦੀਆਂ ਦੋ ਲੜਕੀਆਂ ਅਤੇ ਇੱਕ ਲੜਕਾ ਹੈ।

 

ਇਹ ਵੀ ਪੜ੍ਹੋ:ਜੇਕਰ ਤੁਹਾਡੀ ਗਰਦਨ ’ਚ ਲਗਾਤਾਰ ਰਹਿੰਦੈ ਦਰਦ, ਤਾਂ ਅਪਣਾਉ ਇਹ ਘਰੇਲੂ ਨੁਸਖ਼ੇ

15 ਸਾਲਾ ਲੜਕੀ ਸਿਮਰਨਜੀਤ ਕੌਰ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਨੌਜਵਾਨ ਪਵਨਦੀਪ ਸਿੰਘ ਨਾਲ ਵਿਆਹ ਕਰਵਾ ਲਿਆ ਸੀ, ਜਿਸ ਦਾ ਵਿਆਹ ਬੀਤੀ 21 ਜਨਵਰੀ ਨੂੰ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਪਿੰਡ ਭਿੱਖੀਵਿੰਡ ਵਿਖੇ ਪੂਰੇ ਰੀਤੀ-ਰਿਵਾਜ਼ਾਂ ਅਨੁਸਾਰ ਕੀਤਾ ਗਿਆ ਸੀ। ਮੰਗਲਵਾਰ ਸਵੇਰੇ ਕਰੀਬ 11 ਵਜੇ ਉਸ ਨੂੰ ਭਿੱਖੀਵਿੰਡ ਦੇ ਸਰਪੰਚ ਮਨਦੀਪ ਸਿੰਘ ਦਾ ਫੋਨ ਆਇਆ ਕਿ ਉਸਦੀ ਲੜਕੀ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ ਤਾਂ ਜਦ ਉਹ ਲੜਕੀ ਦੇ ਸਹੁਰੇ ਘਰ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਲੜਕੀ ਦੇ ਗਲ਼ 'ਤੇ ਨਿਸ਼ਾਨ ਸਨ ਅਤੇ ਉਨ੍ਹਾ ਨੂੰ ਸ਼ੱਕ ਹੈ ਕਿ ਉਸਦੀ ਲੜਕੀ ਦਾ ਕਤਲ ਕੀਤਾ ਗਿਆ ਹੈ ।

ਇਹ ਵੀ ਪੜ੍ਹੋ:ਬਲਾਤਕਾਰ ਅਤੇ ਕਤਲ ਦਾ ਸਾਬਤ ਹੋ ਚੁੱਕਾ ਦੋਸ਼ੀ ਦੂਜਿਆਂ ਨੂੰ ਮੱਤਾਂ ਦੇਂਦਾ ਚੰਗਾ ਲਗਦਾ ਹੈ?

 

ਗੁਰਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਣਕਾਰੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕਾਰਵਾਈ ਆਰੰਭ ਕਰ ਦਿੱਤੀ ਹੇ । ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲੜਕੇ ਤੇ ਲੜਕੀ ਦਾ ਆਪਸੀ ਝਗੜਾ ਹੋਇਆ ਸੀ ਜਿਸ 'ਤੇ ਲੜਕੇ ਨੇ ਤਹਿਸ਼ ਵਿੱਚ ਆ ਕੇ ਆਪਣੀ ਪਤਨੀ ਦਾ ਸਾਹ ਘੁੱਟ ਕੇ ਕਤਲ ਕਰ ਦਿੱਤਾ ਹੈ। ਪੁਲਿਸ ਵੱਲੋਂ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement