ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫ਼ਿਟਨੈੱਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇਕ ਹੋਰ ਏਜੰਟ ਕਾਬੂ
Published : Feb 8, 2023, 7:15 pm IST
Updated : Feb 8, 2023, 7:15 pm IST
SHARE ARTICLE
Gaurav Arora
Gaurav Arora

ਘੁਟਾਲੇ ਚ ਵਿਜੀਲੈਂਸ ਨੇ ਹੁਣ ਤੱਕ ਐਮ.ਵੀ.ਆਈ. ਸਮੇਤ 14 ਏਜੰਟ ਕੀਤੇ ਗ੍ਰਿਫ਼ਤਾਰ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫ਼ਿਟਨੈੱਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ 'ਤੇ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫ਼ਿਟਨੈੱਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਜਾਂ ਜਮਾਨਤਾਂ ਉਪਰ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ, ਸਪਨਾ, ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Panchayat Election ਨੂੰ ਲੈ ਕੇ ਇੱਕ ਹੋਰ Big Update

11 Oct 2024 1:16 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:22 PM

Sarpanch ਦੀ ਚੋਣ ਲੜਣ ਲਈ Canada ਤੋਂ ਆਪਣੇ ਪਿੰਡ ਸੱਕਾਂਵਾਲੀ ਵਾਪਿਸ ਆਇਆ ਨੌਜਵਾਨ, ਕਿਹਾ "ਮਿੱਟੀ ਦੇ ਮੋਹ ਕਾਰਨ ਵਾਪਸ

10 Oct 2024 1:20 PM

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM
Advertisement