ਖ਼ਬਰਾਂ |

ਤਾਜ਼ਾ |

Punjab News : ਮਾਨਸਾ ਦੇ ਫੌਜੀ ਜਵਾਨ ਦੀ ਰਾਜਸਥਾਨ 'ਚ ਡਿਊਟੀ ਦੌਰਾਨ ਹੋਈ ਮੌਤ
Published : Feb 8, 2024, 8:35 am IST
Updated : Feb 8, 2024, 8:35 am IST
SHARE ARTICLE
Army soldier of Mansa died News in punjabi
Army soldier of Mansa died News in punjabi

Punjab News : ਕੁਝ ਦਿਨਾਂ ਤੋਂ ਬਿਮਾਰ ਸੀ

Army soldier of Mansa died News in punjabi : ਭਾਰਤੀ ਫੌਜ 'ਚ ਤਾਇਨਾਤ ਮਾਨਸਾ ਦੇ ਪਿੰਡ ਦੂਲੋਵਾਲ ਦੇ ਸਿਪਾਹੀ ਕੁਲਦੀਪ ਸਿੰਘ ਦੀ ਬੀਮਾਰੀ ਕਾਰਨ ਡਿਊਟੀ ਦੌਰਾਨ ਮੌਤ ਹੋ ਗਈ ਹੈ। ਕੁਲਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। 

ਇਹ ਵੀ ਪੜ੍ਹੋ: Punjab Mid Day Meal Menu: ਪੰਜਾਬ ਮਿਡ-ਡੇ-ਮੀਲ ਦੇ ਮੀਨੂ 'ਚ ਕੀਤਾ ਬਦਲਾਅ, ਹੁਣ ਸਕੂਲਾਂ 'ਚ ਕੇਲਿਆਂ ਦੀ ਬਜਾਏ ਮਿਲਣਗੇ ਮੌਸਮੀ ਫਲ

ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਸਿੰਘ ਸਾਲ 2018 ਵਿੱਚ ਭਰਤੀ ਹੋਇਆ ਸੀ ਅਤੇ ਉਸ ਦੀ ਮਾਤਾ ਦੀ ਬਚਪਨ ਵਿਚ ਹੀ ਮੌਤ ਹੋ ਗਈ ਸੀ। ਕੁਲਦੀਪ ਸਿੰਘ ਆਪਣੇ ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸਦੀ ਵੱਡੀ ਭੈਣ ਪਹਿਲਾਂ ਹੀ ਵਿਆਹੀ ਹੋਈ ਸੀ ਅਤੇ ਕੁਲਦੀਪ ਸਿੰਘ ਹੁਣ ਸੂਰਤਗੜ੍ਹ, ਰਾਜਸਥਾਨ ਵਿਖੇ ਤਾਇਨਾਤ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿੱਥੇ ਬੀਮਾਰੀ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕੁਲਦੀਪ ਸਿੰਘ ਦੀ ਮੌਤ ਤੋਂ ਬਾਅਦ ਜਿੱਥੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ, ਉਥੇ ਹੀ ਅੱਜ ਕੁਲਦੀਪ ਸਿੰਘ ਦਾ ਸਸਕਾਰ ਉਨ੍ਹਾਂ ਦੇ ਪਿੰਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

(For more Punjabi news apart from Army soldier of Mansa died News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement