Bhana Sidhu : ਭਾਨਾ ਸਿੱਧੂ ਦੇ ਪੂਰੇ ਪਰਿਵਾਰ 'ਤੇ FIR ਦਰਜ 
Published : Feb 8, 2024, 4:26 pm IST
Updated : Feb 8, 2024, 4:26 pm IST
SHARE ARTICLE
Bhana Sidhu
Bhana Sidhu

ਲੱਖਾ ਸਿਧਾਣਾ ਸਣੇ 13 ਹੋਰਾਂ ਦਾ ਨਾਮ ਵੀ ਸ਼ਾਮਲ

Bhana Sidhu: ਬਰਨਾਲਾ - ਜੇਲ੍ਹ ਵਿਚ ਬੰਦ ਬਲਾਗਰ ਭਾਨਾ ਸਿੱਧੂ 'ਤੇ ਇਖ ਹੋਰ ਪਰਚਾ ਦਰਜ ਕੀਤਾ ਗਿਆ ਹੈ ਚੇ ਨਾਲ ਹੀ ਭਾਨਾ ਸਿੱਧੂ ਦੇ ਪਿਤਾ ਬਿਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਪੰਚ ਰਣਜੀਤ ਸਿੰਘ, ਕੁਲਵਿੰਦਰ ਸਿੰਘ ਅਤੇ ਲੱਖਾ ਸਿਧਾਣਾ ਸਮਤੇ 13 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਦੱਸ ਦਈਏ ਕਿ 3 ਫਰਵਰੀ ਦੇ ਧਰਨੇ ਕਰਕੇ ਲੱਖਾ ਸਿਧਾਣਾ, ਭਾਨੇ ਸਿੱਧੂ ਦੇ ਪੂਰੇ ਪਰਿਵਾਰ ਸਮੇਤ ਕੁੱਲ 13 ਬੰਦਿਆਂ 'ਤੇ ਨੈਸ਼ਨਲ ਹਾਈਵੇ ਨੂੰ ਰੋਕਣ, ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਹੋਰ 10 ਧਾਰਾਵਾਂ ਹੇਠ ਪਰਚਾ ਦਰਜ ਕੀਤਾ ਗਿਆ ਹੈ। ਇਸ ਦਿਨ ਲੱਖਾ ਸਿਧਾਣਾ ਦੀ ਅਗਵਾਈ ਵਿਚ ਹਜ਼ਾਰਾਂ ਲੋਕ ਪ੍ਰਦਰਸ਼ਨ ਕਰਨ ਲਈ ਸੰਗਰੂਰ ਪਹੁੰਚੇ ਸਨ।

ਜਿੱਥੇ ਕਿ ਉਨ੍ਹਾਂ ਦੀ ਪੁਲਿਸ ਦੇ ਨਾਲ ਵੱਡੇ ਪੱਧਰ ਉੱਪਰ ਝੜਪ ਹੋਈ ਸੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡ ਵੀ ਤੋੜੇ ਗਏ ਸਨ। ਜਿਸ ਤੋਂ ਬਾਅਦ ਲੰਬਾ ਸਮਾਂ ਧਰਨਾਕਾਰੀਆਂ ਵੱਲੋਂ ਨੈਸ਼ਨਲ ਹਾਈਵੇ ਸੱਤ, ਬਠਿੰਡਾ ਚੰਡੀਗੜ੍ਹ ਨੂੰ ਵੀ ਮੁਕੰਮਲ ਤੌਰ 'ਤੇ ਰੋਕਿਆ ਗਿਆ ਸੀ ਜਿਸ ਕਾਰਨ ਆਮ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। 

ਤੁਹਾਨੂੰ ਦੱਸ ਦਈਏ ਕਿ ਭਾਨਾ ਸਿੱਧੂ ਉੱਪਰ ਪੁਲਿਸ ਵੱਲੋਂ ਕਾਰਵਾਈ ਕੀਤੀ ਹੋਈ ਹੈ ਅਤੇ ਉਹ ਫਿਲਹਾਲ ਪੁਲਿਸ ਹਿਰਾਸਤ ਵਿੱਚ ਹੈ ਜਿਸ ਦੇ ਕਾਰਨ ਇਸਦਾ ਵਿਰੋਧ ਕਰਨ ਦੇ ਲਈ 3 ਫਰਵਰੀ ਨੂੰ ਸੰਗਰੂਰ ਦੇ ਵਿਚ ਲੱਖੇ ਸਿਧਾਣੇ ਦੀ ਅਗਵਾਈ ਅਤੇ ਭਾਨੇ ਸਿੱਧੂ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਲੋਕ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਖਿਲਾਫ਼ ਸੰਗਰੂਰ ਪ੍ਰਦਰਸ਼ਨ ਕਰਨ ਦੇ ਲਈ ਪਹੁੰਚੇ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿੱਥੇ ਕਿ ਪੁਲਿਸ ਨੇ ਉਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਿਸ ਵਿੱਚ ਲਗਾਤਾਰ ਕਈ ਵਾਰ ਧਰਨਾਕਾਰੀਆਂ ਅਤੇ ਪੁਲਿਸ ਦੇ ਵਿਚ ਜ਼ਬਰਦਸਤ ਤਰੀਕੇ ਨਾਲ ਝੜਪ ਹੋਈ ਜਿਸ ਦੇ ਵਿਚ ਧਰਨਾਕਾਰੀਆਂ ਵੱਲੋਂ ਪੁਲਿਸ ਦੇ ਵੱਲੋਂ ਲਗਾਈ ਗਈ ਬੈਰੀਗੇਡਿੰਗ ਤੋੜ ਕੇ ਅੱਗੇ ਵਧ ਗਏ ਅਤੇ ਪੁਲਿਸ ਪ੍ਰਾਪਰਟੀ ਨੂੰ ਵੱਡੇ ਪੱਧਰ ਉੱਪਰ ਨੁਕਸਾਨ ਹੋਇਆ ਜਿਸ ਤੋਂ ਬਾਅਦ ਹੁਣ ਸੰਗਰੂਰ ਪੁਲਿਸ ਦੇ ਵੱਲੋਂ ਲੱਖਾ ਸਿਧਾਣਾ ਅਤੇ ਭਾਨੇ ਸਿੱਧੂ ਦਾ ਪਿਤਾ ਬਿੱਕਰ ਸਿੰਘ, ਭਾਨੇ ਸਿੱਧੂ ਦਾ ਭਰਾ ਅਮਨਾ ਸਿੰਘ ਅਤੇ ਭਾਨੇ ਸਿੱਧੂ ਦੀਆਂ ਦੋ ਭੈਣਾਂ ਕਿਰਨਪਾਲ ਕੌਰ ਅਤੇ ਸੁਖਪਾਲ ਕੌਰ ਦੇ ਖਿਲਾਫ ਕੁੱਲ 12 ਧਰਾਵਾਂ ਲਗਾ ਕੇ ਪਰਚਾ ਦਰਜ ਕੀਤਾ ਗਿਆ ਹੈ।  

SHARE ARTICLE

ਏਜੰਸੀ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement