
ਜਾਣਕਾਰੀ ਅਨੁਸਾਰ ਵਿਅਕਤੀ ਸੈਕਟਰ-71 ਵਿਚ ਹੀ ਰਹਿ ਰਿਹਾ ਸੀ ਅਤੇ ਜਦੋਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ ਤਾਂ ਉਹ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਿਆ ਸੀ
Mohali News: ਮੁਹਾਲੀ - ਮੁਹਾਲੀ ਦੇ ਸੈਕਟਰ-71 ਵਿਚ ਹੋਏ ਇਕ ਪੁਲਿਸ ਮੁਕਾਬਲੇ ਦੌਰਾਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਦੀ ਟੀਮ ਵਲੋਂ ਇਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਡੀ.ਆਈ.ਜੀ. ਜੇ. ਇਲਨਚੇਲੀਅਨ ਦੀ ਅਗਵਾਈ ਵਿਚ ਕੀਤੀ ਗਈ। ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦਾ ਨਾਮ ਰਾਜਨ ਭੱਟੀ ਦੱਸਿਆ ਜਾ ਰਿਹਾ ਹੈ ਜਿਹੜਾ ਐੱਨ.ਡੀ.ਪੀ.ਐੱਸ. ਅਤੇ ਆਰਮਜ਼ ਐਕਟ ਦੇ ਦੋ ਮਾਮਲਿਆਂ ਵਿਚ ਭਗੌੜਾ ਚੱਲ ਰਿਹਾ ਸੀ।
ਜਾਣਕਾਰੀ ਅਨੁਸਾਰ ਵਿਅਕਤੀ ਸੈਕਟਰ-71 ਵਿਚ ਹੀ ਰਹਿ ਰਿਹਾ ਸੀ ਅਤੇ ਜਦੋਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ ਤਾਂ ਉਹ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਿਆ ਸੀ। ਇਸ ਦੌਰਾਨ ਪੁਲਿਸ ਦੀ ਟੀਮ ਇਸ ਦਾ ਪਿੱਛਾ ਕਰ ਰਹੀ ਸੀ।
ਇਸ ਦੌਰਾਨ ਭੱਜ ਰਿਹਾ ਵਿਅਕਤੀ ਇਕ ਕੋਠੀ ਦੀ ਕੰਧ ਟੱਪ ਕੇ ਉੱਥੇ ਵੜ ਗਿਆ ਅਤੇ ਫਿਰ ਅਗਲੀ ਕੋਠੀ ਵਿਚ ਟੱਪ ਗਿਆ। ਇਸ ਦੌਰਾਨ ਪੁਲਸ ਵਲੋਂ ਉਸ ਨੂੰ ਰੁਕਣ ਲਈ ਕਿਹਾ ਗਿਆ ਜਿਸ ’ਤੇ ਉਸ ਵਲੋਂ ਪੁਲਿਸ ’ਤੇ ਫਾਇਰ ਕੀਤਾ ਗਿਆ ਅਤੇ ਜਵਾਬ ਵਿਚ ਪੁਲਿਸ ਵਲੋਂ ਵੀ ਫਾਇਰਿੰਗ ਕੀਤੀ ਗਈ ਜਿਸ ਤੋਂ ਬਾਅਦ ਪੁਲਸ ਵਲੋਂ ਇਸ ਨੂੰ ਕਾਬੂ ਕਰ ਲਿਆ ਗਿਆ ਅਤੇ ਆਪਣੇ ਨਾਲ ਲੈ ਗਈ।