
ਤਿੰਨ ਸਾਲ ਬੀਤ ਚੁੱਕੇ ਹਨ ਅਤੇ ਇਸ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ, ਪਰ ਨਾ ਤਾਂ ਕੋਈ ਕਾਨੂੰਨ ਬਣਿਆ ਹੈ
ਚੰਡੀਗੜ੍ਹ : ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ 'ਧੋਖਾ' ਕਰਨ ਦਾ ਦੋਸ਼ ਲਾਉਂਦਿਆਂ ਮੌਜੂਦਾ ਸੰਸਦ ਸੈਸ਼ਨ 'ਚ ਹੀ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਕਾਨੂੰਨ ਲਿਆਉਣ ਦੀ ਮੰਗ ਕੀਤੀ ਹੈ। ਤਿਵਾੜੀ ਨੇ ਲੋਕ ਸਭਾ 'ਚ ਸਿਫ਼ਰ ਕਾਲ ਦੌਰਾਨ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਵਿਵਾਦਤ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਵਾਪਸ ਲੈਂਦਿਆਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਤਿੰਨ ਸਾਲ ਬੀਤ ਚੁੱਕੇ ਹਨ ਅਤੇ ਇਸ ਸਰਕਾਰ ਦਾ ਕਾਰਜਕਾਲ ਖ਼ਤਮ ਹੋਣ ਵਾਲਾ ਹੈ, ਪਰ ਨਾ ਤਾਂ ਕੋਈ ਕਾਨੂੰਨ ਬਣਿਆ ਹੈ ਅਤੇ ਨਾ ਹੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਗਈ ਹੈ। ਮਨੀਸ਼ ਤਿਵਾੜੀ ਨੇ ਕਿਹਾ ਕਿ "ਇਸ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਜਿਸ ਦੀ ਅਸੀਂ ਸਖ਼ਤ ਨਿਖੇਧੀ ਕਰਦੇ ਹਾਂ ਅਤੇ ਸਰਕਾਰ ਤੋਂ ਇਸ ਸੈਸ਼ਨ ਦੇ ਬਾਕੀ ਰਹਿੰਦੇ ਸਮੇਂ ਵਿਚ ਘੱਟੋ-ਘੱਟ ਸਮਰਥਨ ਮੁੱਲ 'ਤੇ ਬਿੱਲ ਲਿਆਉਣ ਦੀ ਮੰਗ ਕਰਦੇ ਹਾਂ।"
MP ਅਮਰ ਸਿੰਘ ਨੇ ਸੰਸਦ ਵਿਚ ਚੁੱਕਿਆ ਕਿਸਾਨਾਂ ਦਾ ਮੁੱਦਾ