Punjab Mid Day Meal Menu: ਪੰਜਾਬ ਮਿਡ-ਡੇ-ਮੀਲ ਦੇ ਮੀਨੂ 'ਚ ਕੀਤਾ ਬਦਲਾਅ, ਹੁਣ ਸਕੂਲਾਂ 'ਚ ਕੇਲਿਆਂ ਦੀ ਬਜਾਏ ਮਿਲਣਗੇ ਮੌਸਮੀ ਫਲ

By : GAGANDEEP

Published : Feb 8, 2024, 8:09 am IST
Updated : Feb 8, 2024, 8:32 am IST
SHARE ARTICLE
Punjab Mid Day Meal Menu change news in punjabi
Punjab Mid Day Meal Menu change news in punjabi

Punjab Mid Day Meal Menu: 18.35 ਲੱਖ ਵਿਦਿਆਰਥੀਆਂ ਨੂੰ ਲਾਭ ਮਿਲੇਗਾ

Punjab Mid Day Meal Menu change news in punjabi : ਹੁਣ ਪੰਜਾਬ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਹਫ਼ਤੇ ਵਿਚ ਇਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ। ਇਹ 12 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸ ਆਈਟਮ ਨੂੰ ਹੁਣ ਮਿਡ-ਡੇ-ਮੀਲ ਮੀਨੂ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਾਸੀਆਂ ਨੂੰ ਠੰਢ ਤੋਂ ਰਾਹਤ, ਅੱਜ ਕਈ ਇਲਾਕਿਆਂ ਵਿਚ ਮੌਸਮ ਰਹੇਗਾ ਸਾਫ਼ 

ਹਾਲਾਂਕਿ ਅਪਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਵਿੱਚ ਇਸ ਸਬੰਧੀ ਮੌਸਮੀ ਫਲਾਂ ਦੀ ਉਪਲਬਧਤਾ ਦੇ ਹਿਸਾਬ ਨਾਲ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਜਨਵਰੀ ਵਿੱਚ ਕੇਲੇ ਦੇਣ ਦਾ ਫੈਸਲਾ ਲਿਆ ਗਿਆ ਸੀ। ਸਰਦੀਆਂ ਦੀਆਂ ਛੁੱਟੀਆਂ ਕਾਰਨ ਇਹ ਪ੍ਰਾਜੈਕਟ ਪੂਰਾ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ: Tarn Taran News: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ, 3 ਦਿਨ ਪਹਿਲਾਂ ਹੀ ਇਲਾਜ ਕਰਵਾ ਕੇ ਪਰਤਿਆ ਸੀ ਘਰ

ਵਿਦਿਆਰਥੀਆਂ ਨੂੰ ਮੌਸਮੀ ਫਲ ਦੇਣ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਦੇ ਪਿੱਛੇ ਦੀ ਕੋਸ਼ਿਸ਼ ਸਾਡੇ ਸਥਾਨਕ ਫਲ ਉਤਪਾਦਕਾਂ ਨੂੰ ਲਾਭ ਪਹੁੰਚਾਉਣ ਦੀ ਵੀ ਹੈ। ਨਾਲ ਹੀ ਵਿਦਿਆਰਥੀਆਂ ਦੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਇਹ ਮੁੱਦਾ ਵਿਧਾਇਕਾਂ ਅਤੇ ਖੇਤੀ ਮਾਹਿਰਾਂ ਵੱਲੋਂ ਲੰਬੇ ਸਮੇਂ ਤੋਂ ਉਠਾਇਆ ਜਾ ਰਿਹਾ ਸੀ। ਇਸ ਸਕੀਮ ਵਿੱਚ ਪ੍ਰਤੀ ਵਿਦਿਆਰਥੀ 5 ਤੋਂ 6 ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਹ ਸਾਰੀ ਰਣਨੀਤੀ ਪੂਰੀ ਸੋਚ ਵਿਚਾਰ ਤੋਂ ਬਾਅਦ ਬਣਾਈ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਸਮੇਂ ਸੂਬੇ ਦੇ 19120 ਸਰਕਾਰੀ ਸਕੂਲਾਂ ਵਿੱਚ ਪ੍ਰੀ-ਨਰਸਰੀ ਤੋਂ ਅੱਠਵੀਂ ਜਮਾਤ ਤੱਕ ਦੇ 18.35 ਲੱਖ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦਿਤਾ ਜਾਂਦਾ ਹੈ। ਮੌਸਮੀ ਫਲਾਂ 'ਤੇ ਪ੍ਰਤੀ ਵਿਦਿਆਰਥੀ 6 ਰੁਪਏ ਖਰਚ ਕੀਤੇ ਜਾਣਗੇ, ਇਸ ਤਰ੍ਹਾਂ ਸਾਲਾਨਾ 52.86 ਕਰੋੜ ਰੁਪਏ ਖਰਚ ਹੋਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਮਿਡ-ਡੇ-ਮੀਲ ਸਕੀਮ ਤਹਿਤ 456 ਕਰੋੜ ਰੁਪਏ ਖਰਚ ਕੀਤੇ ਜਾਂਦੇ ਹਨ। ਮਿਡ-ਡੇ-ਮੀਲ ਮੀਨੂ ਨੂੰ ਸਰਕਾਰ ਦੁਆਰਾ ਸੀਜ਼ਨ ਦੇ ਆਧਾਰ 'ਤੇ ਸਾਲ ਵਿੱਚ 2 ਤੋਂ 3 ਵਾਰ ਬਦਲਿਆ ਜਾਂਦਾ ਹੈ।

(For more Punjabi news apart from Punjab Mid Day Meal Menu change news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement