Punjab News: ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ CM 11 ਫਰਵਰੀ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ
Published : Feb 8, 2024, 7:10 pm IST
Updated : Feb 8, 2024, 7:10 pm IST
SHARE ARTICLE
Bhagwant Mann and Arvind Kejriwal to dedicate GATPL to people of Punjab on Feb 11: Harbhajan Singh ETO
Bhagwant Mann and Arvind Kejriwal to dedicate GATPL to people of Punjab on Feb 11: Harbhajan Singh ETO

ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ

Punjab News: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 11 ਫਰਵਰੀ, 2024 ਨੂੰ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।

ਜਾਰੀ ਪ੍ਰੈਸ ਬਿਆਨ ਵਿਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 12 ਜਨਵਰੀ, 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ, 2024 ਨੂੰ ਅਧਿਗਹ੍ਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ਵਿੱਚ ਮਦਦ ਮਿਲੇਗੀ ਉਥੇ ਹੀ ਬਿਜਲੀ ਦੀ ਉਪਲਬਧਤਾ ਵਿੱਚ ਵੀ ਸੁਧਾਰ ਹੋਵੇਗਾ।

ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਪਲਾਂਟ ਨੂੰ ਕਿਫ਼ਾਇਤੀ ਢੰਗ ਨਾਲ ਚਲਾਉਣ ਲਈ ਪਛਵਾੜਾ ਖਾਣ ਵਿੱਚੋਂ ਕੋਲਾ ਮੁਹੱਈਆ ਕਰਵਾਉਣ ਲਈ ਕੇਂਦਰੀ ਬਿਜਲੀ ਮੰਤਰਾਲੇ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਨੂੰ ਲਗਭਗ 300 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕੜ ਜ਼ਮੀਨ ਹੈ, ਜਿਸ ਵਿੱਚੋਂ 700 ਏਕੜ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕੜ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

 (For more Punjabi news apart from Punjab News Bhagwant Mann and Arvind Kejriwal to dedicate GATPL to people of Punjab on Feb 11: Harbhajan Singh ETO, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement