Punjab News: ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ
Published : Feb 8, 2024, 6:59 pm IST
Updated : Feb 8, 2024, 6:59 pm IST
SHARE ARTICLE
 Dr. Baljit Kaur's orders to carry out all level promotions in social security department quickly
Dr. Baljit Kaur's orders to carry out all level promotions in social security department quickly

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ


 

Punjab News: ਚੰਡੀਗੜ੍ਹ - ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਦੇ ਕਾਰਜ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ ਕੀਤੇ ਹਨ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਮੁਲਾਜਮਾਂ ਦੀਆਂ ਤਰੱਕੀਆਂ ਜਲਦ ਕਰਨ ਸਬੰਧੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹੁਕਮ ਕੀਤੇ ਕਿ ਵਿਭਾਗ ਵਿੱਚ ਕਲਰਕ ਅਤੇ ਡਾਟਾ ਐਟਰੀ ਉਪਰੇਟਰ ਤੋਂ ਸੀਨੀਅਰ ਸਹਾਇਕ, ਆਂਗਣਵਾੜੀ ਵਰਕਰਾਂ ਤੋਂ ਸੁਪਰਵਾਈਜ਼ਰ ਅਤੇ ਸੁਪਰਵਾਈਜਰ ਤੋਂ ਸੀ.ਡੀ.ਪੀ.ਓ ਦੀ ਤਰੱਕੀ ਦੇ ਪੈਡਿੰਗ ਪਏ ਕੇਸਾਂ ਨੂੰ ਪਾਰਦਰਸ਼ਤਾ ਨਾਲ ਜਲਦ ਨਿਪਟਾਇਆ ਜਾਵੇ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਮੁਲਾਜ਼ਮ ਹੋਰ ਉਤਸ਼ਾਹ ਨਾਲ ਆਪਣੀਆਂ ਸੇਵਾਵਾਂ ਨਿਭਾ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ,  ਡਿਪਟੀ ਡਾਇਰੈਕਟਰ ਸ. ਸੁਖਦੀਪ ਸਿੰਘ ਝੱਜ ਅਤੇ ਸ. ਅਮਰਜੀਤ ਸਿੰਘ ਭੁੱਲਰ  ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

(For more Punjabi news apart from 'Punjab News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement