Punjab News: ਜੂਨ ਵਿਚ ਸ਼ੁਰੂ ਹੋਵੇਗਾ ਗੋਇੰਦਵਾਲ ਥਰਮਲ ਪਲਾਂਟ; ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਕਰਨਗੇ ਲੋਕਾਂ ਨੂੰ ਸਮਰਪਿਤ
Published : Feb 8, 2024, 12:16 pm IST
Updated : Feb 8, 2024, 12:16 pm IST
SHARE ARTICLE
Goindwal thermal plant will start in June
Goindwal thermal plant will start in June

ਹੈਦਰਾਬਾਦ ਦੀ ਕੰਪਨੀ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ ਨਾਲ ਹੋਇਆ ਸਮਝੌਤਾ

Punjab News: ਪੰਜਾਬ ਵਿਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਜੂਨ ਵਿਚ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ ਦੇ ਨਾਂ ਤਬਦੀਲ ਕਰ ਦਿਤੇ ਗਏ ਹਨ।

ਹਾਲਾਂਕਿ ਇਸ ਨੂੰ ਖਰੀਦਣ ਲਈ ਪਾਵਰਕੌਮ ਵਲੋਂ 1080 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਹੁਣ ਗੋਇੰਦਵਾਲ ਥਰਮਲ ਪਲਾਂਟ ਵੀ ਰਸਮੀ ਤੌਰ ’ਤੇ ਜਨਤਕ ਖੇਤਰ ਵਿਚ ਸ਼ਾਮਲ ਹੋ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ 11 ਫਰਵਰੀ ਨੂੰ ਹਲਕਾ ਖਡੂਰ ਸਾਹਿਬ ਵਿਖੇ ਹੋਣ ਵਾਲੀ ਰੈਲੀ ਵਿਚ 548 ਮੈਗਾਵਾਟ ਦੇ ਇਸ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ। ਇਸ ਮੌਕੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਪਲਾਂਟ ਹੈਦਰਾਬਾਦ ਦੀ ਕੰਪਨੀ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ ਤੋਂ ਖਰੀਦਿਆ ਗਿਆ ਹੈ। ਇਸ ਸੌਦੇ ਨੂੰ ਅੰਤਿਮ ਰੂਪ ਦੇਣ ਵਿਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪਾਵਰਕੌਮ ਦੇ ਸੀਐਮਡੀ ਬਲਦੇਵ ਸਿੰਘ ਸਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸਰਕਾਰ ਵਲੋਂ ਥਰਮਲ ਪਲਾਂਟ ਚਲਾਉਣ ਲਈ ਬਣਾਈ ਗਈ ਕਮੇਟੀ ਵਿਚ ਥਰਮਲ ਪਲਾਂਟਾਂ ਦੇ ਨਾਮਵਰ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮ.ਆਰ.ਬਾਂਸਲ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਕਮੇਟੀ ਵਿਚ ਲਹਿਰਾ ਥਰਮਲ ਦੇ ਡਿਪਟੀ ਚੀਫ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਡਿਪਟੀ ਚੀਫ ਇੰਜਨੀਅਰ ਫਿਊਲ ਕੇ.ਕੇ.ਬਾਂਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜਿੰਦਰ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਸ਼ਾਮਲ ਹਨ।

ਥਰਮਲ ਪਲਾਂਟ ਚਲਾਉਣ ਵਾਲੇ ਜੀਵੀਕੇ ਗਰੁੱਪ ਨੇ ਇਸ ਲਈ 1600 ਏਕੜ ਜ਼ਮੀਨ ਐਕੁਆਇਰ ਕੀਤੀ ਸੀ। ਥਰਮਲ ਪਲਾਂਟ ਤੋਂ ਬਿਜਲੀ ਦਾ ਉਤਪਾਦਨ 2016 ਵਿਚ ਸ਼ੁਰੂ ਹੋਇਆ ਸੀ। 400 ਏਕੜ ਜ਼ਮੀਨ ਅਜੇ ਵੀ ਖਾਲੀ ਪਈ ਹੈ। ਇਸ ਦੀ ਵਰਤੋਂ ਲਈ ਸਰਕਾਰ ਵਲੋਂ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ।

 (For more Punjabi news apart from Punjab News Goindwal thermal plant will start in June, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM

Sukhjinder Randhawa Interview On Rahul Gandhi Punjab'S Visit In Dera Baba nanak Gurdaspur|News Live

15 Sep 2025 3:00 PM

"100 ਰੁਪਏ ਲੁੱਟ ਕੇ 2 ਰੁਪਏ ਦੇ ਕੇ ਆਖੇ ਮੈਂ ਵੱਡਾ ਦਾਨੀ, Sukhbir Badal ਨੂੰ ਸਿੱਧੇ ਹੋਏ Gurdeep Brar | SGPC

13 Sep 2025 1:07 PM

Hoshiarpur Child Muder Case : ਆਹ ਪਿੰਡ ਨਹੀਂ ਰਹਿਣ ਦਵੇਗਾ ਇੱਕ ਵੀ ਪਰਵਾਸੀ, ਜੇ ਰਹਿਣਾ ਪਿੰਡ 'ਚ ਤਾਂ ਸੁਣ ਲਓ ਕੀ.

13 Sep 2025 1:06 PM

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM
Advertisement