Punjab News: ਨੌਜਵਾਨ ਦੀ ਗੋਲੀ ਮਾਰ ਕੇ ਹਤਿਆ; ਨਾਜਾਇਜ਼ ਸਬੰਧਾਂ ਦੇ ਸ਼ੱਕ ਦੇ ਚਲਦਿਆਂ ਘਰ 'ਚ ਦਾਖ਼ਲ ਹੋਣ ’ਤੇ ਹੋਈ ਵਾਰਦਾਤ
Published : Feb 8, 2024, 6:22 pm IST
Updated : Feb 8, 2024, 7:17 pm IST
SHARE ARTICLE
Punjab News: youth was shot dead in Firozpur
Punjab News: youth was shot dead in Firozpur

ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

Punjab News:ਫ਼ਿਰੋਜ਼ਪੁਰ ਦੇ ਮੱਲਾਂਵਾਲਾ ਥਾਣਾ ਅਧੀਨ ਪੈਂਦੇ ਪਿੰਡ ਦੁੱਲਾ ਸਿੰਘ ਵਾਲਾ ਵਿਚ ਇਕ ਨੌਜਵਾਨ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਸਤਨਾਮ ਸਿੰਘ ਵਾਸੀ ਪਿੰਡ ਕਮਾਲਾ ਮਿੱਡੂ ਪੁੱਤਰ ਦੁਲਾ ਸਿੰਘ, ਬਚਿੱਤਰ ਸਿੰਘ ਦੇ ਘਰ ਦਾਖਲ ਹੋਇਆ ਪਰ ਜਦੋਂ ਉਸ ਨੂੰ ਸਤਨਾਮ ਸਿੰਘ ਦੇ ਘਰ ਵੜਨ ਬਾਰੇ ਪਤਾ ਲੱਗਿਆ ਤਾਂ ਉਸ ਨੇ ਅਪਣੀ ਰਾਈਫਲ ਨਾਲ ਗੋਲੀ ਮਾਰ ਕੇ ਸਤਨਾਮ ਸਿੰਘ ਦਾ ਕਤਲ ਕਰ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਬਲਕਾਰ ਸਿੰਘ ਅਤੇ ਜ਼ੀਰਾ ਇਲਾਕੇ ਦੇ ਐਸਐਚਓ ਬਲਰਾਜ ਸਿੰਘ ਮੱਲਾਂਵਾਲਾ ਪੁਲਿਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਪਾਰਟੀ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਡੀਐਸਪੀ ਬਲਕਾਰ ਸਿੰਘ ਨੇ ਦਸਿਆ ਕਿ ਇਹ ਨਾਜਾਇਜ਼ ਸਬੰਧ ਦਾ ਮਾਮਲਾ ਲੱਗਦਾ ਹੈ। ਫਿਲਹਾਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

(For more Punjabi news apart from Punjab News: youth was shot dead in Firozpur , stay tuned to Rozana Spokesman)

Tags: firozpur

Location: India, Punjab, Firozpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement